ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 506 · Raag Gujri · Guru Nanak Dev Ji

1ਹਰਿ ਨਾਮੁ ਹਿਰਦੈ ਪਵਿਤ੍ਰੁ ਪਾਵਨੁ ਇਹੁ ਸਰੀਰੁ ਤਉ ਸਰਣੀ ॥੭॥

2ਲਬ ਲੋਭ ਲਹਰਿ ਨਿਵਾਰਣੰ ਹਰਿ ਨਾਮ ਰਾਸਿ ਮਨੰ ॥

3ਮਨੁ ਮਾਰਿ ਤੁਹੀ ਨਿਰੰਜਨਾ ਕਹੁ ਨਾਨਕਾ ਸਰਨੰ ॥੮॥੧॥੫॥

4ਗੂਜਰੀ ਮਹਲਾ ੩ ਘਰੁ ੧

5ੴ ਸਤਿਗੁਰ ਪ੍ਰਸਾਦਿ ॥

6ਨਿਰਤਿ ਕਰੀ ਇਹੁ ਮਨੁ ਨਚਾਈ ॥

7ਗੁਰ ਪਰਸਾਦੀ ਆਪੁ ਗਵਾਈ ॥

8ਚਿਤੁ ਥਿਰੁ ਰਾਖੈ ਸੋ ਮੁਕਤਿ ਹੋਵੈ ਜੋ ਇਛੀ ਸੋਈ ਫਲੁ ਪਾਈ ॥੧॥

9ਨਾਚੁ ਰੇ ਮਨ ਗੁਰ ਕੈ ਆਗੈ ॥

10ਗੁਰ ਕੈ ਭਾਣੈ ਨਾਚਹਿ ਤਾ ਸੁਖੁ ਪਾਵਹਿ ਅੰਤੇ ਜਮ ਭਉ ਭਾਗੈ ॥ ਰਹਾਉ ॥

11ਆਪਿ ਨਚਾਏ ਸੋ ਭਗਤੁ ਕਹੀਐ ਆਪਣਾ ਪਿਆਰੁ ਆਪਿ ਲਾਏ ॥

12ਆਪੇ ਗਾਵੈ ਆਪਿ ਸੁਣਾਵੈ ਇਸੁ ਮਨ ਅੰਧੇ ਕਉ ਮਾਰਗਿ ਪਾਏ ॥੨॥

13ਅਨਦਿਨੁ ਨਾਚੈ ਸਕਤਿ ਨਿਵਾਰੈ ਸਿਵ ਘਰਿ ਨੀਦ ਨ ਹੋਈ ॥

14ਸਕਤੀ ਘਰਿ ਜਗਤੁ ਸੂਤਾ ਨਾਚੈ ਟਾਪੈ ਅਵਰੋ ਗਾਵੈ ਮਨਮੁਖਿ ਭਗਤਿ ਨ ਹੋਈ ॥੩॥

15ਸੁਰਿ ਨਰ ਵਿਰਤਿ ਪਖਿ ਕਰਮੀ ਨਾਚੇ ਮੁਨਿ ਜਨ ਗਿਆਨ ਬੀਚਾਰੀ ॥

16ਸਿਧ ਸਾਧਿਕ ਲਿਵ ਲਾਗੀ ਨਾਚੇ ਜਿਨ ਗੁਰਮੁਖਿ ਬੁਧਿ ਵੀਚਾਰੀ ॥੪॥

17ਖੰਡ ਬ੍ਰਹਮੰਡ ਤ੍ਰੈ ਗੁਣ ਨਾਚੇ ਜਿਨ ਲਾਗੀ ਹਰਿ ਲਿਵ ਤੁਮਾਰੀ ॥

18ਜੀਅ ਜੰਤ ਸਭੇ ਹੀ ਨਾਚੇ ਨਾਚਹਿ ਖਾਣੀ ਚਾਰੀ ॥੫॥

19ਜੋ ਤੁਧੁ ਭਾਵਹਿ ਸੇਈ ਨਾਚਹਿ ਜਿਨ ਗੁਰਮੁਖਿ ਸਬਦਿ ਲਿਵ ਲਾਏ ॥

20ਸੇ ਭਗਤ ਸੇ ਤਤੁ ਗਿਆਨੀ ਜਿਨ ਕਉ ਹੁਕਮੁ ਮਨਾਏ ॥੬॥

21ਏਹਾ ਭਗਤਿ ਸਚੇ ਸਿਉ ਲਿਵ ਲਾਗੈ ਬਿਨੁ ਸੇਵਾ ਭਗਤਿ ਨ ਹੋਈ ॥

22ਜੀਵਤੁ ਮਰੈ ਤਾ ਸਬਦੁ ਬੀਚਾਰੈ ਤਾ ਸਚੁ ਪਾਵੈ ਕੋਈ ॥੭॥

23ਮਾਇਆ ਕੈ ਅਰਥਿ ਬਹੁਤੁ ਲੋਕ ਨਾਚੇ ਕੋ ਵਿਰਲਾ ਤਤੁ ਬੀਚਾਰੀ ॥

24ਗੁਰ ਪਰਸਾਦੀ ਸੋਈ ਜਨੁ ਪਾਏ ਜਿਨ ਕਉ ਕ੍ਰਿਪਾ ਤੁਮਾਰੀ ॥੮॥

25ਇਕੁ ਦਮੁ ਸਾਚਾ ਵੀਸਰੈ ਸਾ ਵੇਲਾ ਬਿਰਥਾ ਜਾਇ ॥

26ਸਾਹਿ ਸਾਹਿ ਸਦਾ ਸਮਾਲੀਐ ਆਪੇ ਬਖਸੇ ਕਰੇ ਰਜਾਇ ॥੯॥

27ਸੇਈ ਨਾਚਹਿ ਜੋ ਤੁਧੁ ਭਾਵਹਿ ਜਿ ਗੁਰਮੁਖਿ ਸਬਦੁ ਵੀਚਾਰੀ ॥

28ਕਹੁ ਨਾਨਕ ਸੇ ਸਹਜ ਸੁਖੁ ਪਾਵਹਿ ਜਿਨ ਕਉ ਨਦਰਿ ਤੁਮਾਰੀ ॥੧੦॥੧॥੬॥

29ਗੂਜਰੀ ਮਹਲਾ ੪ ਘਰੁ ੨

30ੴ ਸਤਿਗੁਰ ਪ੍ਰਸਾਦਿ ॥

31ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥

32ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥

33ਮਨ ਰੇ ਹਰਿ ਕੀਰਤਿ ਤਰੁ ਤਾਰੀ ॥

34ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath