ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 507 · Raag Gujri · Guru Raam Daas Ji

1ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥

2ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥੨॥

3ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥

4ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥੩॥

5ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥

6ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥੪॥

7ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥

8ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥੫॥

9ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ ॥

10ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥੬॥

11ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥

12ਹਰਿ ਏਕੋ ਸੂਤੁ ਵਰਤੈ ਜੁਗ ਅੰਤਰਿ ਸੂਤੁ ਖਿੰਚੈ ਏਕੰਕਾਰੀ ॥੭॥

13ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥

14ਨਾਨਕ ਹਰਿ ਬਿਨੁ ਅਵਰੁ ਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥੮॥੧॥੭॥

15ਗੂਜਰੀ ਮਹਲਾ ੫ ਘਰੁ ੨

16ੴ ਸਤਿਗੁਰ ਪ੍ਰਸਾਦਿ ॥

17ਰਾਜਨ ਮਹਿ ਤੂੰ ਰਾਜਾ ਕਹੀਅਹਿ ਭੂਮਨ ਮਹਿ ਭੂਮਾ ॥

18ਠਾਕੁਰ ਮਹਿ ਠਕੁਰਾਈ ਤੇਰੀ ਕੋਮਨ ਸਿਰਿ ਕੋਮਾ ॥੧॥

19ਪਿਤਾ ਮੇਰੋ ਬਡੋ ਧਨੀ ਅਗਮਾ ॥

20ਉਸਤਤਿ ਕਵਨ ਕਰੀਜੈ ਕਰਤੇ ਪੇਖਿ ਰਹੇ ਬਿਸਮਾ ॥੧॥ ਰਹਾਉ ॥

21ਸੁਖੀਅਨ ਮਹਿ ਸੁਖੀਆ ਤੂੰ ਕਹੀਅਹਿ ਦਾਤਨ ਸਿਰਿ ਦਾਤਾ ॥

22ਤੇਜਨ ਮਹਿ ਤੇਜਵੰਸੀ ਕਹੀਅਹਿ ਰਸੀਅਨ ਮਹਿ ਰਾਤਾ ॥੨॥

23ਸੂਰਨ ਮਹਿ ਸੂਰਾ ਤੂੰ ਕਹੀਅਹਿ ਭੋਗਨ ਮਹਿ ਭੋਗੀ ॥

24ਗ੍ਰਸਤਨ ਮਹਿ ਤੂੰ ਬਡੋ ਗ੍ਰਿਹਸਤੀ ਜੋਗਨ ਮਹਿ ਜੋਗੀ ॥੩॥

25ਕਰਤਨ ਮਹਿ ਤੂੰ ਕਰਤਾ ਕਹੀਅਹਿ ਆਚਾਰਨ ਮਹਿ ਆਚਾਰੀ ॥

26ਸਾਹਨ ਮਹਿ ਤੂੰ ਸਾਚਾ ਸਾਹਾ ਵਾਪਾਰਨ ਮਹਿ ਵਾਪਾਰੀ ॥੪॥

27ਦਰਬਾਰਨ ਮਹਿ ਤੇਰੋ ਦਰਬਾਰਾ ਸਰਨ ਪਾਲਨ ਟੀਕਾ ॥

28ਲਖਿਮੀ ਕੇਤਕ ਗਨੀ ਨ ਜਾਈਐ ਗਨਿ ਨ ਸਕਉ ਸੀਕਾ ॥੫॥

29ਨਾਮਨ ਮਹਿ ਤੇਰੋ ਪ੍ਰਭ ਨਾਮਾ ਗਿਆਨਨ ਮਹਿ ਗਿਆਨੀ ॥

30ਜੁਗਤਨ ਮਹਿ ਤੇਰੀ ਪ੍ਰਭ ਜੁਗਤਾ ਇਸਨਾਨਨ ਮਹਿ ਇਸਨਾਨੀ ॥੬॥

31ਸਿਧਨ ਮਹਿ ਤੇਰੀ ਪ੍ਰਭ ਸਿਧਾ ਕਰਮਨ ਸਿਰਿ ਕਰਮਾ ॥

32ਆਗਿਆ ਮਹਿ ਤੇਰੀ ਪ੍ਰਭ ਆਗਿਆ ਹੁਕਮਨ ਸਿਰਿ ਹੁਕਮਾ ॥੭॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath