ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 508 · Raag Gujri · Guru Arjan Dev Ji

1ਜਿਉ ਬੋਲਾਵਹਿ ਤਿਉ ਬੋਲਹ ਸੁਆਮੀ ਕੁਦਰਤਿ ਕਵਨ ਹਮਾਰੀ ॥

2ਸਾਧਸੰਗਿ ਨਾਨਕ ਜਸੁ ਗਾਇਓ ਜੋ ਪ੍ਰਭ ਕੀ ਅਤਿ ਪਿਆਰੀ ॥੮॥੧॥੮॥

3ਗੂਜਰੀ ਮਹਲਾ ੫ ਘਰੁ ੪

4ੴ ਸਤਿਗੁਰ ਪ੍ਰਸਾਦਿ ॥

5ਨਾਥ ਨਰਹਰ ਦੀਨ ਬੰਧਵ ਪਤਿਤ ਪਾਵਨ ਦੇਵ ॥

6ਭੈ ਤ੍ਰਾਸ ਨਾਸ ਕ੍ਰਿਪਾਲ ਗੁਣ ਨਿਧਿ ਸਫਲ ਸੁਆਮੀ ਸੇਵ ॥੧॥

7ਹਰਿ ਗੋਪਾਲ ਗੁਰ ਗੋਬਿੰਦ ॥

8ਚਰਣ ਸਰਣ ਦਇਆਲ ਕੇਸਵ ਤਾਰਿ ਜਗ ਭਵ ਸਿੰਧ ॥੧॥ ਰਹਾਉ ॥

9ਕਾਮ ਕ੍ਰੋਧ ਹਰਨ ਮਦ ਮੋਹ ਦਹਨ ਮੁਰਾਰਿ ਮਨ ਮਕਰੰਦ ॥

10ਜਨਮ ਮਰਣ ਨਿਵਾਰਿ ਧਰਣੀਧਰ ਪਤਿ ਰਾਖੁ ਪਰਮਾਨੰਦ ॥੨॥

11ਜਲਤ ਅਨਿਕ ਤਰੰਗ ਮਾਇਆ ਗੁਰ ਗਿਆਨ ਹਰਿ ਰਿਦ ਮੰਤ ॥

12ਛੇਦਿ ਅਹੰਬੁਧਿ ਕਰੁਣਾ ਮੈ ਚਿੰਤ ਮੇਟਿ ਪੁਰਖ ਅਨੰਤ ॥੩॥

13ਸਿਮਰਿ ਸਮਰਥ ਪਲ ਮਹੂਰਤ ਪ੍ਰਭ ਧਿਆਨੁ ਸਹਜ ਸਮਾਧਿ ॥

14ਦੀਨ ਦਇਆਲ ਪ੍ਰਸੰਨ ਪੂਰਨ ਜਾਚੀਐ ਰਜ ਸਾਧ ॥੪॥

15ਮੋਹ ਮਿਥਨ ਦੁਰੰਤ ਆਸਾ ਬਾਸਨਾ ਬਿਕਾਰ ॥

16ਰਖੁ ਧਰਮ ਭਰਮ ਬਿਦਾਰਿ ਮਨ ਤੇ ਉਧਰੁ ਹਰਿ ਨਿਰੰਕਾਰ ॥੫॥

17ਧਨਾਢਿ ਆਢਿ ਭੰਡਾਰ ਹਰਿ ਨਿਧਿ ਹੋਤ ਜਿਨਾ ਨ ਚੀਰ ॥

18ਖਲ ਮੁਗਧ ਮੂੜ ਕਟਾਖੵ ਸ੍ਰੀਧਰ ਭਏ ਗੁਣ ਮਤਿ ਧੀਰ ॥੬॥

19ਜੀਵਨ ਮੁਕਤ ਜਗਦੀਸ ਜਪਿ ਮਨ ਧਾਰਿ ਰਿਦ ਪਰਤੀਤਿ ॥

20ਜੀਅ ਦਇਆ ਮਇਆ ਸਰਬਤ੍ਰ ਰਮਣੰ ਪਰਮ ਹੰਸਹ ਰੀਤਿ ॥੭॥

21ਦੇਤ ਦਰਸਨੁ ਸ੍ਰਵਨ ਹਰਿ ਜਸੁ ਰਸਨ ਨਾਮ ਉਚਾਰ ॥

22ਅੰਗ ਸੰਗ ਭਗਵਾਨ ਪਰਸਨ ਪ੍ਰਭ ਨਾਨਕ ਪਤਿਤ ਉਧਾਰ ॥੮॥੧॥੨॥੫॥੧॥੧॥੨॥੫੭॥

23ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ

24ੴ ਸਤਿਗੁਰ ਪ੍ਰਸਾਦਿ ॥

25ਸਲੋਕੁ ਮਃ ੩ ॥

26ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥

27ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥

28ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥

29ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥

30ਮਃ ੩ ॥

31ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥

32ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥

33ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath