ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 509 · Raag Gujri · Guru Amar Daas Ji

1ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥

2ਪਉੜੀ ॥

3ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥

4ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥

5ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥

6ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥

7ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥

8ਸਲੋਕੁ ਮਃ ੩ ॥

9ਸਾਹਿਬੁ ਮੇਰਾ ਸਦਾ ਹੈ ਦਿਸੈ ਸਬਦੁ ਕਮਾਇ ॥

10ਓਹੁ ਅਉਹਾਣੀ ਕਦੇ ਨਾਹਿ ਨਾ ਆਵੈ ਨਾ ਜਾਇ ॥

11ਸਦਾ ਸਦਾ ਸੋ ਸੇਵੀਐ ਜੋ ਸਭ ਮਹਿ ਰਹੈ ਸਮਾਇ ॥

12ਅਵਰੁ ਦੂਜਾ ਕਿਉ ਸੇਵੀਐ ਜੰਮੈ ਤੈ ਮਰਿ ਜਾਇ ॥

13ਨਿਹਫਲੁ ਤਿਨ ਕਾ ਜੀਵਿਆ ਜਿ ਖਸਮੁ ਨ ਜਾਣਹਿ ਆਪਣਾ ਅਵਰੀ ਕਉ ਚਿਤੁ ਲਾਇ ॥

14ਨਾਨਕ ਏਵ ਨ ਜਾਪਈ ਕਰਤਾ ਕੇਤੀ ਦੇਇ ਸਜਾਇ ॥੧॥

15ਮਃ ੩ ॥

16ਸਚਾ ਨਾਮੁ ਧਿਆਈਐ ਸਭੋ ਵਰਤੈ ਸਚੁ ॥

17ਨਾਨਕ ਹੁਕਮੁ ਬੁਝਿ ਪਰਵਾਣੁ ਹੋਇ ਤਾ ਫਲੁ ਪਾਵੈ ਸਚੁ ॥

18ਕਥਨੀ ਬਦਨੀ ਕਰਤਾ ਫਿਰੈ ਹੁਕਮੈ ਮੂਲਿ ਨ ਬੁਝਈ ਅੰਧਾ ਕਚੁ ਨਿਕਚੁ ॥੨॥

19ਪਉੜੀ ॥

20ਸੰਜੋਗੁ ਵਿਜੋਗੁ ਉਪਾਇਓਨੁ ਸ੍ਰਿਸਟੀ ਕਾ ਮੂਲੁ ਰਚਾਇਆ ॥

21ਹੁਕਮੀ ਸ੍ਰਿਸਟਿ ਸਾਜੀਅਨੁ ਜੋਤੀ ਜੋਤਿ ਮਿਲਾਇਆ ॥

22ਜੋਤੀ ਹੂੰ ਸਭੁ ਚਾਨਣਾ ਸਤਿਗੁਰਿ ਸਬਦੁ ਸੁਣਾਇਆ ॥

23ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਸਿਰਿ ਧੰਧੈ ਲਾਇਆ ॥

24ਮਾਇਆ ਕਾ ਮੂਲੁ ਰਚਾਇਓਨੁ ਤੁਰੀਆ ਸੁਖੁ ਪਾਇਆ ॥੨॥

25ਸਲੋਕੁ ਮਃ ੩ ॥

26ਸੋ ਜਪੁ ਸੋ ਤਪੁ ਜਿ ਸਤਿਗੁਰ ਭਾਵੈ ॥

27ਸਤਿਗੁਰ ਕੈ ਭਾਣੈ ਵਡਿਆਈ ਪਾਵੈ ॥

28ਨਾਨਕ ਆਪੁ ਛੋਡਿ ਗੁਰ ਮਾਹਿ ਸਮਾਵੈ ॥੧॥

29ਮਃ ੩ ॥

30ਗੁਰ ਕੀ ਸਿਖ ਕੋ ਵਿਰਲਾ ਲੇਵੈ ॥

31ਨਾਨਕ ਜਿਸੁ ਆਪਿ ਵਡਿਆਈ ਦੇਵੈ ॥੨॥

32ਪਉੜੀ ॥

33ਮਾਇਆ ਮੋਹੁ ਅਗਿਆਨੁ ਹੈ ਬਿਖਮੁ ਅਤਿ ਭਾਰੀ ॥

34ਪਥਰ ਪਾਪ ਬਹੁ ਲਦਿਆ ਕਿਉ ਤਰੀਐ ਤਾਰੀ ॥

35ਅਨਦਿਨੁ ਭਗਤੀ ਰਤਿਆ ਹਰਿ ਪਾਰਿ ਉਤਾਰੀ ॥

36ਗੁਰ ਸਬਦੀ ਮਨੁ ਨਿਰਮਲਾ ਹਉਮੈ ਛਡਿ ਵਿਕਾਰੀ ॥

37ਹਰਿ ਹਰਿ ਨਾਮੁ ਧਿਆਈਐ ਹਰਿ ਹਰਿ ਨਿਸਤਾਰੀ ॥੩॥

38ਸਲੋਕੁ ॥

39ਕਬੀਰ ਮੁਕਤਿ ਦੁਆਰਾ ਸੰਕੁੜਾ ਰਾਈ ਦਸਵੈ ਭਾਇ ॥

40ਮਨੁ ਤਉ ਮੈਗਲੁ ਹੋਇ ਰਹਾ ਨਿਕਸਿਆ ਕਿਉ ਕਰਿ ਜਾਇ ॥

41ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥

42ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥੧॥

43ਮਃ ੩ ॥

44ਨਾਨਕ ਮੁਕਤਿ ਦੁਆਰਾ ਅਤਿ ਨੀਕਾ ਨਾਨੑਾ ਹੋਇ ਸੁ ਜਾਇ ॥

45ਹਉਮੈ ਮਨੁ ਅਸਥੂਲੁ ਹੈ ਕਿਉ ਕਰਿ ਵਿਚੁ ਦੇ ਜਾਇ ॥

46ਸਤਿਗੁਰ ਮਿਲਿਐ ਹਉਮੈ ਗਈ ਜੋਤਿ ਰਹੀ ਸਭ ਆਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath