ਗੁਰੂ ਗ੍ਰੰਥ ਸਾਹਿਬ 50 · Siree Raag · Guru Arjan Dev Ji
1ਸਤਿਗੁਰੁ ਗਹਿਰ ਗਭੀਰੁ ਹੈ ਸੁਖ ਸਾਗਰੁ ਅਘਖੰਡੁ ॥
2ਜਿਨਿ ਗੁਰੁ ਸੇਵਿਆ ਆਪਣਾ ਜਮਦੂਤ ਨ ਲਾਗੈ ਡੰਡੁ ॥
3ਗੁਰ ਨਾਲਿ ਤੁਲਿ ਨ ਲਗਈ ਖੋਜਿ ਡਿਠਾ ਬ੍ਰਹਮੰਡੁ ॥
4ਨਾਮੁ ਨਿਧਾਨੁ ਸਤਿਗੁਰਿ ਦੀਆ ਸੁਖੁ ਨਾਨਕ ਮਨ ਮਹਿ ਮੰਡੁ ॥੪॥੨੦॥੯੦॥
5ਸਿਰੀਰਾਗੁ ਮਹਲਾ ੫ ॥
6ਮਿਠਾ ਕਰਿ ਕੈ ਖਾਇਆ ਕਉੜਾ ਉਪਜਿਆ ਸਾਦੁ ॥
7ਭਾਈ ਮੀਤ ਸੁਰਿਦ ਕੀਏ ਬਿਖਿਆ ਰਚਿਆ ਬਾਦੁ ॥
8ਜਾਂਦੇ ਬਿਲਮ ਨ ਹੋਵਈ ਵਿਣੁ ਨਾਵੈ ਬਿਸਮਾਦੁ ॥੧॥
9ਮੇਰੇ ਮਨ ਸਤਗੁਰ ਕੀ ਸੇਵਾ ਲਾਗੁ ॥
10ਜੋ ਦੀਸੈ ਸੋ ਵਿਣਸਣਾ ਮਨ ਕੀ ਮਤਿ ਤਿਆਗੁ ॥੧॥ ਰਹਾਉ ॥
11ਜਿਉ ਕੂਕਰੁ ਹਰਕਾਇਆ ਧਾਵੈ ਦਹ ਦਿਸ ਜਾਇ ॥
12ਲੋਭੀ ਜੰਤੁ ਨ ਜਾਣਈ ਭਖੁ ਅਭਖੁ ਸਭ ਖਾਇ ॥
13ਕਾਮ ਕ੍ਰੋਧ ਮਦਿ ਬਿਆਪਿਆ ਫਿਰਿ ਫਿਰਿ ਜੋਨੀ ਪਾਇ ॥੨॥
14ਮਾਇਆ ਜਾਲੁ ਪਸਾਰਿਆ ਭੀਤਰਿ ਚੋਗ ਬਣਾਇ ॥
15ਤ੍ਰਿਸਨਾ ਪੰਖੀ ਫਾਸਿਆ ਨਿਕਸੁ ਨ ਪਾਏ ਮਾਇ ॥
16ਜਿਨਿ ਕੀਤਾ ਤਿਸਹਿ ਨ ਜਾਣਈ ਫਿਰਿ ਫਿਰਿ ਆਵੈ ਜਾਇ ॥੩॥
17ਅਨਿਕ ਪ੍ਰਕਾਰੀ ਮੋਹਿਆ ਬਹੁ ਬਿਧਿ ਇਹੁ ਸੰਸਾਰੁ ॥
18ਜਿਸ ਨੋ ਰਖੈ ਸੋ ਰਹੈ ਸੰਮ੍ਰਿਥੁ ਪੁਰਖੁ ਅਪਾਰੁ ॥
19ਹਰਿ ਜਨ ਹਰਿ ਲਿਵ ਉਧਰੇ ਨਾਨਕ ਸਦ ਬਲਿਹਾਰੁ ॥੪॥੨੧॥੯੧॥
20ਸਿਰੀਰਾਗੁ ਮਹਲਾ ੫ ਘਰੁ ੨ ॥
21ਗੋਇਲਿ ਆਇਆ ਗੋਇਲੀ ਕਿਆ ਤਿਸੁ ਡੰਫੁ ਪਸਾਰੁ ॥
22ਮੁਹਲਤਿ ਪੁੰਨੀ ਚਲਣਾ ਤੂੰ ਸੰਮਲੁ ਘਰ ਬਾਰੁ ॥੧॥
23ਹਰਿ ਗੁਣ ਗਾਉ ਮਨਾ ਸਤਿਗੁਰੁ ਸੇਵਿ ਪਿਆਰਿ ॥
24ਕਿਆ ਥੋੜੜੀ ਬਾਤ ਗੁਮਾਨੁ ॥੧॥ ਰਹਾਉ ॥
25ਜੈਸੇ ਰੈਣਿ ਪਰਾਹੁਣੇ ਉਠਿ ਚਲਸਹਿ ਪਰਭਾਤਿ ॥
26ਕਿਆ ਤੂੰ ਰਤਾ ਗਿਰਸਤ ਸਿਉ ਸਭ ਫੁਲਾ ਕੀ ਬਾਗਾਤਿ ॥੨॥
27ਮੇਰੀ ਮੇਰੀ ਕਿਆ ਕਰਹਿ ਜਿਨਿ ਦੀਆ ਸੋ ਪ੍ਰਭੁ ਲੋੜਿ ॥
28ਸਰਪਰ ਉਠੀ ਚਲਣਾ ਛਡਿ ਜਾਸੀ ਲਖ ਕਰੋੜਿ ॥੩॥
29ਲਖ ਚਉਰਾਸੀਹ ਭ੍ਰਮਤਿਆ ਦੁਲਭ ਜਨਮੁ ਪਾਇਓਇ ॥
30ਨਾਨਕ ਨਾਮੁ ਸਮਾਲਿ ਤੂੰ ਸੋ ਦਿਨੁ ਨੇੜਾ ਆਇਓਇ ॥੪॥੨੨॥੯੨॥
31ਸਿਰੀਰਾਗੁ ਮਹਲਾ ੫ ॥
32ਤਿਚਰੁ ਵਸਹਿ ਸੁਹੇਲੜੀ ਜਿਚਰੁ ਸਾਥੀ ਨਾਲਿ ॥
33ਜਾ ਸਾਥੀ ਉਠੀ ਚਲਿਆ ਤਾ ਧਨ ਖਾਕੂ ਰਾਲਿ ॥੧॥
34ਮਨਿ ਬੈਰਾਗੁ ਭਇਆ ਦਰਸਨੁ ਦੇਖਣੈ ਕਾ ਚਾਉ ॥
35ਧੰਨੁ ਸੁ ਤੇਰਾ ਥਾਨੁ ॥੧॥ ਰਹਾਉ ॥
36ਜਿਚਰੁ ਵਸਿਆ ਕੰਤੁ ਘਰਿ ਜੀਉ ਜੀਉ ਸਭਿ ਕਹਾਤਿ ॥
37ਜਾ ਉਠੀ ਚਲਸੀ ਕੰਤੜਾ ਤਾ ਕੋਇ ਨ ਪੁਛੈ ਤੇਰੀ ਬਾਤ ॥੨॥
38ਪੇਈਅੜੈ ਸਹੁ ਸੇਵਿ ਤੂੰ ਸਾਹੁਰੜੈ ਸੁਖਿ ਵਸੁ ॥
39ਗੁਰ ਮਿਲਿ ਚਜੁ ਅਚਾਰੁ ਸਿਖੁ ਤੁਧੁ ਕਦੇ ਨ ਲਗੈ ਦੁਖੁ ॥੩॥
40ਸਭਨਾ ਸਾਹੁਰੈ ਵੰਞਣਾ ਸਭਿ ਮੁਕਲਾਵਣਹਾਰ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath