ਗੁਰੂ ਗ੍ਰੰਥ ਸਾਹਿਬ 510 · Raag Gujri · Guru Amar Daas Ji
1ਇਹੁ ਜੀਉ ਸਦਾ ਮੁਕਤੁ ਹੈ ਸਹਜੇ ਰਹਿਆ ਸਮਾਇ ॥੨॥
2ਪਉੜੀ ॥
3ਪ੍ਰਭਿ ਸੰਸਾਰੁ ਉਪਾਇ ਕੈ ਵਸਿ ਆਪਣੈ ਕੀਤਾ ॥
4ਗਣਤੈ ਪ੍ਰਭੂ ਨ ਪਾਈਐ ਦੂਜੈ ਭਰਮੀਤਾ ॥
5ਸਤਿਗੁਰ ਮਿਲਿਐ ਜੀਵਤੁ ਮਰੈ ਬੁਝਿ ਸਚਿ ਸਮੀਤਾ ॥
6ਸਬਦੇ ਹਉਮੈ ਖੋਈਐ ਹਰਿ ਮੇਲਿ ਮਿਲੀਤਾ ॥
7ਸਭ ਕਿਛੁ ਜਾਣੈ ਕਰੇ ਆਪਿ ਆਪੇ ਵਿਗਸੀਤਾ ॥੪॥
8ਸਲੋਕੁ ਮਃ ੩ ॥
9ਸਤਿਗੁਰ ਸਿਉ ਚਿਤੁ ਨ ਲਾਇਓ ਨਾਮੁ ਨ ਵਸਿਓ ਮਨਿ ਆਇ ॥
10ਧ੍ਰਿਗੁ ਇਵੇਹਾ ਜੀਵਿਆ ਕਿਆ ਜੁਗ ਮਹਿ ਪਾਇਆ ਆਇ ॥
11ਮਾਇਆ ਖੋਟੀ ਰਾਸਿ ਹੈ ਏਕ ਚਸੇ ਮਹਿ ਪਾਜੁ ਲਹਿ ਜਾਇ ॥
12ਹਥਹੁ ਛੁੜਕੀ ਤਨੁ ਸਿਆਹੁ ਹੋਇ ਬਦਨੁ ਜਾਇ ਕੁਮਲਾਇ ॥
13ਜਿਨ ਸਤਿਗੁਰ ਸਿਉ ਚਿਤੁ ਲਾਇਆ ਤਿਨੑ ਸੁਖੁ ਵਸਿਆ ਮਨਿ ਆਇ ॥
14ਹਰਿ ਨਾਮੁ ਧਿਆਵਹਿ ਰੰਗ ਸਿਉ ਹਰਿ ਨਾਮਿ ਰਹੇ ਲਿਵ ਲਾਇ ॥
15ਨਾਨਕ ਸਤਿਗੁਰ ਸੋ ਧਨੁ ਸਉਪਿਆ ਜਿ ਜੀਅ ਮਹਿ ਰਹਿਆ ਸਮਾਇ ॥
16ਰੰਗੁ ਤਿਸੈ ਕਉ ਅਗਲਾ ਵੰਨੀ ਚੜੈ ਚੜਾਇ ॥੧॥
17ਮਃ ੩ ॥
18ਮਾਇਆ ਹੋਈ ਨਾਗਨੀ ਜਗਤਿ ਰਹੀ ਲਪਟਾਇ ॥
19ਇਸ ਕੀ ਸੇਵਾ ਜੋ ਕਰੇ ਤਿਸ ਹੀ ਕਉ ਫਿਰਿ ਖਾਇ ॥
20ਗੁਰਮੁਖਿ ਕੋਈ ਗਾਰੜੂ ਤਿਨਿ ਮਲਿ ਦਲਿ ਲਾਈ ਪਾਇ ॥
21ਨਾਨਕ ਸੇਈ ਉਬਰੇ ਜਿ ਸਚਿ ਰਹੇ ਲਿਵ ਲਾਇ ॥੨॥
22ਪਉੜੀ ॥
23ਢਾਢੀ ਕਰੇ ਪੁਕਾਰ ਪ੍ਰਭੂ ਸੁਣਾਇਸੀ ॥
24ਅੰਦਰਿ ਧੀਰਕ ਹੋਇ ਪੂਰਾ ਪਾਇਸੀ ॥
25ਜੋ ਧੁਰਿ ਲਿਖਿਆ ਲੇਖੁ ਸੇ ਕਰਮ ਕਮਾਇਸੀ ॥
26ਜਾ ਹੋਵੈ ਖਸਮੁ ਦਇਆਲੁ ਤਾ ਮਹਲੁ ਘਰੁ ਪਾਇਸੀ ॥
27ਸੋ ਪ੍ਰਭੁ ਮੇਰਾ ਅਤਿ ਵਡਾ ਗੁਰਮੁਖਿ ਮੇਲਾਇਸੀ ॥੫॥
28ਸਲੋਕ ਮਃ ੩ ॥
29ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥
30ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥
31ਹੁਕਮੁ ਭੀ ਤਿਨੑਾ ਮਨਾਇਸੀ ਜਿਨੑ ਕਉ ਨਦਰਿ ਕਰੇਇ ॥
32ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥
33ਮਃ ੩ ॥
34ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥
35ਨਾਨਕ ਸੁਖਿ ਵਸਨਿ ਸੋੁਹਾਗਣੀ ਜਿਨੑ ਪਿਆਰਾ ਪੁਰਖੁ ਹਰਿ ਰਾਉ ॥੨॥
36ਪਉੜੀ ॥
37ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥
38ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥
39ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥
40ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥
41ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥
42ਸਲੋਕੁ ਮਃ ੩ ॥
43ਕਾਇਆ ਹੰਸ ਕਿਆ ਪ੍ਰੀਤਿ ਹੈ ਜਿ ਪਇਆ ਹੀ ਛਡਿ ਜਾਇ ॥
44ਏਸ ਨੋ ਕੂੜੁ ਬੋਲਿ ਕਿ ਖਵਾਲੀਐ ਜਿ ਚਲਦਿਆ ਨਾਲਿ ਨ ਜਾਇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath