ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 511 · Raag Gujri · Guru Amar Daas Ji

1ਕਾਇਆ ਮਿਟੀ ਅੰਧੁ ਹੈ ਪਉਣੈ ਪੁਛਹੁ ਜਾਇ ॥

2ਹਉ ਤਾ ਮਾਇਆ ਮੋਹਿਆ ਫਿਰਿ ਫਿਰਿ ਆਵਾ ਜਾਇ ॥

3ਨਾਨਕ ਹੁਕਮੁ ਨ ਜਾਤੋ ਖਸਮ ਕਾ ਜਿ ਰਹਾ ਸਚਿ ਸਮਾਇ ॥੧॥

4ਮਃ ੩ ॥

5ਏਕੋ ਨਿਹਚਲ ਨਾਮ ਧਨੁ ਹੋਰੁ ਧਨੁ ਆਵੈ ਜਾਇ ॥

6ਇਸੁ ਧਨ ਕਉ ਤਸਕਰੁ ਜੋਹਿ ਨ ਸਕਈ ਨਾ ਓਚਕਾ ਲੈ ਜਾਇ ॥

7ਇਹੁ ਹਰਿ ਧਨੁ ਜੀਐ ਸੇਤੀ ਰਵਿ ਰਹਿਆ ਜੀਐ ਨਾਲੇ ਜਾਇ ॥

8ਪੂਰੇ ਗੁਰ ਤੇ ਪਾਈਐ ਮਨਮੁਖਿ ਪਲੈ ਨ ਪਾਇ ॥

9ਧਨੁ ਵਾਪਾਰੀ ਨਾਨਕਾ ਜਿਨੑਾ ਨਾਮ ਧਨੁ ਖਟਿਆ ਆਇ ॥੨॥

10ਪਉੜੀ ॥

11ਮੇਰਾ ਸਾਹਿਬੁ ਅਤਿ ਵਡਾ ਸਚੁ ਗਹਿਰ ਗੰਭੀਰਾ ॥

12ਸਭੁ ਜਗੁ ਤਿਸ ਕੈ ਵਸਿ ਹੈ ਸਭੁ ਤਿਸ ਕਾ ਚੀਰਾ ॥

13ਗੁਰ ਪਰਸਾਦੀ ਪਾਈਐ ਨਿਹਚਲੁ ਧਨੁ ਧੀਰਾ ॥

14ਕਿਰਪਾ ਤੇ ਹਰਿ ਮਨਿ ਵਸੈ ਭੇਟੈ ਗੁਰੁ ਸੂਰਾ ॥

15ਗੁਣਵੰਤੀ ਸਾਲਾਹਿਆ ਸਦਾ ਥਿਰੁ ਨਿਹਚਲੁ ਹਰਿ ਪੂਰਾ ॥੭॥

16ਸਲੋਕੁ ਮਃ ੩ ॥

17ਧ੍ਰਿਗੁ ਤਿਨੑਾ ਦਾ ਜੀਵਿਆ ਜੋ ਹਰਿ ਸੁਖੁ ਪਰਹਰਿ ਤਿਆਗਦੇ ਦੁਖੁ ਹਉਮੈ ਪਾਪ ਕਮਾਇ ॥

18ਮਨਮੁਖ ਅਗਿਆਨੀ ਮਾਇਆ ਮੋਹਿ ਵਿਆਪੇ ਤਿਨੑ ਬੂਝ ਨ ਕਾਈ ਪਾਇ ॥

19ਹਲਤਿ ਪਲਤਿ ਓਇ ਸੁਖੁ ਨ ਪਾਵਹਿ ਅੰਤਿ ਗਏ ਪਛੁਤਾਇ ॥

20ਗੁਰ ਪਰਸਾਦੀ ਕੋ ਨਾਮੁ ਧਿਆਏ ਤਿਸੁ ਹਉਮੈ ਵਿਚਹੁ ਜਾਇ ॥

21ਨਾਨਕ ਜਿਸੁ ਪੂਰਬਿ ਹੋਵੈ ਲਿਖਿਆ ਸੋ ਗੁਰ ਚਰਣੀ ਆਇ ਪਾਇ ॥੧॥

22ਮਃ ੩ ॥

23ਮਨਮੁਖੁ ਊਧਾ ਕਉਲੁ ਹੈ ਨਾ ਤਿਸੁ ਭਗਤਿ ਨ ਨਾਉ ॥

24ਸਕਤੀ ਅੰਦਰਿ ਵਰਤਦਾ ਕੂੜੁ ਤਿਸ ਕਾ ਹੈ ਉਪਾਉ ॥

25ਤਿਸ ਕਾ ਅੰਦਰੁ ਚਿਤੁ ਨ ਭਿਜਈ ਮੁਖਿ ਫੀਕਾ ਆਲਾਉ ॥

26ਓਇ ਧਰਮਿ ਰਲਾਏ ਨਾ ਰਲਨਿੑ ਓਨਾ ਅੰਦਰਿ ਕੂੜੁ ਸੁਆਉ ॥

27ਨਾਨਕ ਕਰਤੈ ਬਣਤ ਬਣਾਈ ਮਨਮੁਖ ਕੂੜੁ ਬੋਲਿ ਬੋਲਿ ਡੁਬੇ ਗੁਰਮੁਖਿ ਤਰੇ ਜਪਿ ਹਰਿ ਨਾਉ ॥੨॥

28ਪਉੜੀ ॥

29ਬਿਨੁ ਬੂਝੇ ਵਡਾ ਫੇਰੁ ਪਇਆ ਫਿਰਿ ਆਵੈ ਜਾਈ ॥

30ਸਤਿਗੁਰ ਕੀ ਸੇਵਾ ਨ ਕੀਤੀਆ ਅੰਤਿ ਗਇਆ ਪਛੁਤਾਈ ॥

31ਆਪਣੀ ਕਿਰਪਾ ਕਰੇ ਗੁਰੁ ਪਾਈਐ ਵਿਚਹੁ ਆਪੁ ਗਵਾਈ ॥

32ਤ੍ਰਿਸਨਾ ਭੁਖ ਵਿਚਹੁ ਉਤਰੈ ਸੁਖੁ ਵਸੈ ਮਨਿ ਆਈ ॥

33ਸਦਾ ਸਦਾ ਸਾਲਾਹੀਐ ਹਿਰਦੈ ਲਿਵ ਲਾਈ ॥੮॥

34ਸਲੋਕੁ ਮਃ ੩ ॥

35ਜਿ ਸਤਿਗੁਰੁ ਸੇਵੇ ਆਪਣਾ ਤਿਸ ਨੋ ਪੂਜੇ ਸਭੁ ਕੋਇ ॥

36ਸਭਨਾ ਉਪਾਵਾ ਸਿਰਿ ਉਪਾਉ ਹੈ ਹਰਿ ਨਾਮੁ ਪਰਾਪਤਿ ਹੋਇ ॥

37ਅੰਤਰਿ ਸੀਤਲ ਸਾਤਿ ਵਸੈ ਜਪਿ ਹਿਰਦੈ ਸਦਾ ਸੁਖੁ ਹੋਇ ॥

38ਅੰਮ੍ਰਿਤੁ ਖਾਣਾ ਅੰਮ੍ਰਿਤੁ ਪੈਨਣਾ ਨਾਨਕ ਨਾਮੁ ਵਡਾਈ ਹੋਇ ॥੧॥

39ਮਃ ੩ ॥

40ਏ ਮਨ ਗੁਰ ਕੀ ਸਿਖ ਸੁਣਿ ਹਰਿ ਪਾਵਹਿ ਗੁਣੀ ਨਿਧਾਨੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath