ਗੁਰੂ ਗ੍ਰੰਥ ਸਾਹਿਬ 512 · Raag Gujri · Guru Amar Daas Ji
1ਹਰਿ ਸੁਖਦਾਤਾ ਮਨਿ ਵਸੈ ਹਉਮੈ ਜਾਇ ਗੁਮਾਨੁ ॥
2ਨਾਨਕ ਨਦਰੀ ਪਾਈਐ ਤਾ ਅਨਦਿਨੁ ਲਾਗੈ ਧਿਆਨੁ ॥੨॥
3ਪਉੜੀ ॥
4ਸਤੁ ਸੰਤੋਖੁ ਸਭੁ ਸਚੁ ਹੈ ਗੁਰਮੁਖਿ ਪਵਿਤਾ ॥
5ਅੰਦਰਹੁ ਕਪਟੁ ਵਿਕਾਰੁ ਗਇਆ ਮਨੁ ਸਹਜੇ ਜਿਤਾ ॥
6ਤਹ ਜੋਤਿ ਪ੍ਰਗਾਸੁ ਅਨੰਦ ਰਸੁ ਅਗਿਆਨੁ ਗਵਿਤਾ ॥
7ਅਨਦਿਨੁ ਹਰਿ ਕੇ ਗੁਣ ਰਵੈ ਗੁਣ ਪਰਗਟੁ ਕਿਤਾ ॥
8ਸਭਨਾ ਦਾਤਾ ਏਕੁ ਹੈ ਇਕੋ ਹਰਿ ਮਿਤਾ ॥੯॥
9ਸਲੋਕੁ ਮਃ ੩ ॥
10ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਹੀਐ ਜਿ ਅਨਦਿਨੁ ਹਰਿ ਲਿਵ ਲਾਏ ॥
11ਸਤਿਗੁਰ ਪੁਛੈ ਸਚੁ ਸੰਜਮੁ ਕਮਾਵੈ ਹਉਮੈ ਰੋਗੁ ਤਿਸੁ ਜਾਏ ॥
12ਹਰਿ ਗੁਣ ਗਾਵੈ ਗੁਣ ਸੰਗ੍ਰਹੈ ਜੋਤੀ ਜੋਤਿ ਮਿਲਾਏ ॥
13ਇਸੁ ਜੁਗ ਮਹਿ ਕੋ ਵਿਰਲਾ ਬ੍ਰਹਮ ਗਿਆਨੀ ਜਿ ਹਉਮੈ ਮੇਟਿ ਸਮਾਏ ॥
14ਨਾਨਕ ਤਿਸ ਨੋ ਮਿਲਿਆ ਸਦਾ ਸੁਖੁ ਪਾਈਐ ਜਿ ਅਨਦਿਨੁ ਹਰਿ ਨਾਮੁ ਧਿਆਏ ॥੧॥
15ਮਃ ੩ ॥
16ਅੰਤਰਿ ਕਪਟੁ ਮਨਮੁਖ ਅਗਿਆਨੀ ਰਸਨਾ ਝੂਠੁ ਬੋਲਾਇ ॥
17ਕਪਟਿ ਕੀਤੈ ਹਰਿ ਪੁਰਖੁ ਨ ਭੀਜੈ ਨਿਤ ਵੇਖੈ ਸੁਣੈ ਸੁਭਾਇ ॥
18ਦੂਜੈ ਭਾਇ ਜਾਇ ਜਗੁ ਪਰਬੋਧੈ ਬਿਖੁ ਮਾਇਆ ਮੋਹ ਸੁਆਇ ॥
19ਇਤੁ ਕਮਾਣੈ ਸਦਾ ਦੁਖੁ ਪਾਵੈ ਜੰਮੈ ਮਰੈ ਫਿਰਿ ਆਵੈ ਜਾਇ ॥
20ਸਹਸਾ ਮੂਲਿ ਨ ਚੁਕਈ ਵਿਚਿ ਵਿਸਟਾ ਪਚੈ ਪਚਾਇ ॥
21ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਤਿਸੁ ਗੁਰ ਕੀ ਸਿਖ ਸੁਣਾਇ ॥
22ਹਰਿ ਨਾਮੁ ਧਿਆਵੈ ਹਰਿ ਨਾਮੋ ਗਾਵੈ ਹਰਿ ਨਾਮੋ ਅੰਤਿ ਛਡਾਇ ॥੨॥
23ਪਉੜੀ ॥
24ਜਿਨਾ ਹੁਕਮੁ ਮਨਾਇਓਨੁ ਤੇ ਪੂਰੇ ਸੰਸਾਰਿ ॥
25ਸਾਹਿਬੁ ਸੇਵਨਿੑ ਆਪਣਾ ਪੂਰੈ ਸਬਦਿ ਵੀਚਾਰਿ ॥
26ਹਰਿ ਕੀ ਸੇਵਾ ਚਾਕਰੀ ਸਚੈ ਸਬਦਿ ਪਿਆਰਿ ॥
27ਹਰਿ ਕਾ ਮਹਲੁ ਤਿਨੑੀ ਪਾਇਆ ਜਿਨੑ ਹਉਮੈ ਵਿਚਹੁ ਮਾਰਿ ॥
28ਨਾਨਕ ਗੁਰਮੁਖਿ ਮਿਲਿ ਰਹੇ ਜਪਿ ਹਰਿ ਨਾਮਾ ਉਰ ਧਾਰਿ ॥੧੦॥
29ਸਲੋਕੁ ਮਃ ੩ ॥
30ਗੁਰਮੁਖਿ ਧਿਆਨ ਸਹਜ ਧੁਨਿ ਉਪਜੈ ਸਚਿ ਨਾਮਿ ਚਿਤੁ ਲਾਇਆ ॥
31ਗੁਰਮੁਖਿ ਅਨਦਿਨੁ ਰਹੈ ਰੰਗਿ ਰਾਤਾ ਹਰਿ ਕਾ ਨਾਮੁ ਮਨਿ ਭਾਇਆ ॥
32ਗੁਰਮੁਖਿ ਹਰਿ ਵੇਖਹਿ ਗੁਰਮੁਖਿ ਹਰਿ ਬੋਲਹਿ ਗੁਰਮੁਖਿ ਹਰਿ ਸਹਜਿ ਰੰਗੁ ਲਾਇਆ ॥
33ਨਾਨਕ ਗੁਰਮੁਖਿ ਗਿਆਨੁ ਪਰਾਪਤਿ ਹੋਵੈ ਤਿਮਰ ਅਗਿਆਨੁ ਅਧੇਰੁ ਚੁਕਾਇਆ ॥
34ਜਿਸ ਨੋ ਕਰਮੁ ਹੋਵੈ ਧੁਰਿ ਪੂਰਾ ਤਿਨਿ ਗੁਰਮੁਖਿ ਹਰਿ ਨਾਮੁ ਧਿਆਇਆ ॥੧॥
35ਮਃ ੩ ॥
36ਸਤਿਗੁਰੁ ਜਿਨਾ ਨ ਸੇਵਿਓ ਸਬਦਿ ਨ ਲਗੋ ਪਿਆਰੁ ॥
37ਸਹਜੇ ਨਾਮੁ ਨ ਧਿਆਇਆ ਕਿਤੁ ਆਇਆ ਸੰਸਾਰਿ ॥
38ਫਿਰਿ ਫਿਰਿ ਜੂਨੀ ਪਾਈਐ ਵਿਸਟਾ ਸਦਾ ਖੁਆਰੁ ॥
39ਕੂੜੈ ਲਾਲਚਿ ਲਗਿਆ ਨਾ ਉਰਵਾਰੁ ਨ ਪਾਰੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath