ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 513 · Raag Gujri · Guru Amar Daas Ji

1ਨਾਨਕ ਗੁਰਮੁਖਿ ਉਬਰੇ ਜਿ ਆਪਿ ਮੇਲੇ ਕਰਤਾਰਿ ॥੨॥

2ਪਉੜੀ ॥

3ਭਗਤ ਸਚੈ ਦਰਿ ਸੋਹਦੇ ਸਚੈ ਸਬਦਿ ਰਹਾਏ ॥

4ਹਰਿ ਕੀ ਪ੍ਰੀਤਿ ਤਿਨ ਊਪਜੀ ਹਰਿ ਪ੍ਰੇਮ ਕਸਾਏ ॥

5ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਰਸਨਾ ਹਰਿ ਰਸੁ ਪਿਆਏ ॥

6ਸਫਲੁ ਜਨਮੁ ਜਿਨੑੀ ਗੁਰਮੁਖਿ ਜਾਤਾ ਹਰਿ ਜੀਉ ਰਿਦੈ ਵਸਾਏ ॥

7ਬਾਝੁ ਗੁਰੂ ਫਿਰੈ ਬਿਲਲਾਦੀ ਦੂਜੈ ਭਾਇ ਖੁਆਏ ॥੧੧॥

8ਸਲੋਕੁ ਮਃ ੩ ॥

9ਕਲਿਜੁਗ ਮਹਿ ਨਾਮੁ ਨਿਧਾਨੁ ਭਗਤੀ ਖਟਿਆ ਹਰਿ ਉਤਮ ਪਦੁ ਪਾਇਆ ॥

10ਸਤਿਗੁਰ ਸੇਵਿ ਹਰਿ ਨਾਮੁ ਮਨਿ ਵਸਾਇਆ ਅਨਦਿਨੁ ਨਾਮੁ ਧਿਆਇਆ ॥

11ਵਿਚੇ ਗ੍ਰਿਹ ਗੁਰ ਬਚਨਿ ਉਦਾਸੀ ਹਉਮੈ ਮੋਹੁ ਜਲਾਇਆ ॥

12ਆਪਿ ਤਰਿਆ ਕੁਲ ਜਗਤੁ ਤਰਾਇਆ ਧੰਨੁ ਜਣੇਦੀ ਮਾਇਆ ॥

13ਐਸਾ ਸਤਿਗੁਰੁ ਸੋਈ ਪਾਏ ਜਿਸੁ ਧੁਰਿ ਮਸਤਕਿ ਹਰਿ ਲਿਖਿ ਪਾਇਆ ॥

14ਜਨ ਨਾਨਕ ਬਲਿਹਾਰੀ ਗੁਰ ਆਪਣੇ ਵਿਟਹੁ ਜਿਨਿ ਭ੍ਰਮਿ ਭੁਲਾ ਮਾਰਗਿ ਪਾਇਆ ॥੧॥

15ਮਃ ੩ ॥

16ਤ੍ਰੈ ਗੁਣ ਮਾਇਆ ਵੇਖਿ ਭੁਲੇ ਜਿਉ ਦੇਖਿ ਦੀਪਕਿ ਪਤੰਗ ਪਚਾਇਆ ॥

17ਪੰਡਿਤ ਭੁਲਿ ਭੁਲਿ ਮਾਇਆ ਵੇਖਹਿ ਦਿਖਾ ਕਿਨੈ ਕਿਹੁ ਆਣਿ ਚੜਾਇਆ ॥

18ਦੂਜੈ ਭਾਇ ਪੜਹਿ ਨਿਤ ਬਿਖਿਆ ਨਾਵਹੁ ਦਯਿ ਖੁਆਇਆ ॥

19ਜੋਗੀ ਜੰਗਮ ਸੰਨਿਆਸੀ ਭੁਲੇ ਓਨੑਾ ਅਹੰਕਾਰੁ ਬਹੁ ਗਰਬੁ ਵਧਾਇਆ ॥

20ਛਾਦਨੁ ਭੋਜਨੁ ਨ ਲੈਹੀ ਸਤ ਭਿਖਿਆ ਮਨਹਠਿ ਜਨਮੁ ਗਵਾਇਆ ॥

21ਏਤੜਿਆ ਵਿਚਹੁ ਸੋ ਜਨੁ ਸਮਧਾ ਜਿਨਿ ਗੁਰਮੁਖਿ ਨਾਮੁ ਧਿਆਇਆ ॥

22ਜਨ ਨਾਨਕ ਕਿਸ ਨੋ ਆਖਿ ਸੁਣਾਈਐ ਜਾ ਕਰਦੇ ਸਭਿ ਕਰਾਇਆ ॥੨॥

23ਪਉੜੀ ॥

24ਮਾਇਆ ਮੋਹੁ ਪਰੇਤੁ ਹੈ ਕਾਮੁ ਕ੍ਰੋਧੁ ਅਹੰਕਾਰਾ ॥

25ਏਹ ਜਮ ਕੀ ਸਿਰਕਾਰ ਹੈ ਏਨੑਾ ਉਪਰਿ ਜਮ ਕਾ ਡੰਡੁ ਕਰਾਰਾ ॥

26ਮਨਮੁਖ ਜਮ ਮਗਿ ਪਾਈਅਨਿੑ ਜਿਨੑ ਦੂਜਾ ਭਾਉ ਪਿਆਰਾ ॥

27ਜਮ ਪੁਰਿ ਬਧੇ ਮਾਰੀਅਨਿ ਕੋ ਸੁਣੈ ਨ ਪੂਕਾਰਾ ॥

28ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਗੁਰਮੁਖਿ ਨਿਸਤਾਰਾ ॥੧੨॥

29ਸਲੋਕੁ ਮਃ ੩ ॥

30ਹਉਮੈ ਮਮਤਾ ਮੋਹਣੀ ਮਨਮੁਖਾ ਨੋ ਗਈ ਖਾਇ ॥

31ਜੋ ਮੋਹਿ ਦੂਜੈ ਚਿਤੁ ਲਾਇਦੇ ਤਿਨਾ ਵਿਆਪਿ ਰਹੀ ਲਪਟਾਇ ॥

32ਗੁਰ ਕੈ ਸਬਦਿ ਪਰਜਾਲੀਐ ਤਾ ਏਹ ਵਿਚਹੁ ਜਾਇ ॥

33ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥

34ਨਾਨਕ ਮਾਇਆ ਕਾ ਮਾਰਣੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥੧॥

35ਮਃ ੩ ॥

36ਇਹੁ ਮਨੁ ਕੇਤੜਿਆ ਜੁਗ ਭਰਮਿਆ ਥਿਰੁ ਰਹੈ ਨ ਆਵੈ ਜਾਇ ॥

37ਹਰਿ ਭਾਣਾ ਤਾ ਭਰਮਾਇਅਨੁ ਕਰਿ ਪਰਪੰਚੁ ਖੇਲੁ ਉਪਾਇ ॥

38ਜਾ ਹਰਿ ਬਖਸੇ ਤਾ ਗੁਰ ਮਿਲੈ ਅਸਥਿਰੁ ਰਹੈ ਸਮਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath