ਗੁਰੂ ਗ੍ਰੰਥ ਸਾਹਿਬ 514 · Raag Gujri · Guru Amar Daas Ji
1ਨਾਨਕ ਮਨ ਹੀ ਤੇ ਮਨੁ ਮਾਨਿਆ ਨਾ ਕਿਛੁ ਮਰੈ ਨ ਜਾਇ ॥੨॥
2ਪਉੜੀ ॥
3ਕਾਇਆ ਕੋਟੁ ਅਪਾਰੁ ਹੈ ਮਿਲਣਾ ਸੰਜੋਗੀ ॥
4ਕਾਇਆ ਅੰਦਰਿ ਆਪਿ ਵਸਿ ਰਹਿਆ ਆਪੇ ਰਸ ਭੋਗੀ ॥
5ਆਪਿ ਅਤੀਤੁ ਅਲਿਪਤੁ ਹੈ ਨਿਰਜੋਗੁ ਹਰਿ ਜੋਗੀ ॥
6ਜੋ ਤਿਸੁ ਭਾਵੈ ਸੋ ਕਰੇ ਹਰਿ ਕਰੇ ਸੁ ਹੋਗੀ ॥
7ਹਰਿ ਗੁਰਮੁਖਿ ਨਾਮੁ ਧਿਆਈਐ ਲਹਿ ਜਾਹਿ ਵਿਜੋਗੀ ॥੧੩॥
8ਸਲੋਕੁ ਮਃ ੩ ॥
9ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥
10ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥
11ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥
12ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥
13ਮਃ ੩ ॥
14ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥
15ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥
16ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥
17ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨੑ ਕਉ ਪਰਜਾ ਪੂਜਣ ਆਈ ॥
18ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥੨॥
19ਪਉੜੀ ॥
20ਬਜਰ ਕਪਾਟ ਕਾਇਆ ਗੜੑ ਭੀਤਰਿ ਕੂੜੁ ਕੁਸਤੁ ਅਭਿਮਾਨੀ ॥
21ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥
22ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥
23ਗੁਰ ਸਬਦੀ ਖੋਲਾਈਅਨਿੑ ਹਰਿ ਨਾਮੁ ਜਪਾਨੀ ॥
24ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥੧੪॥
25ਸਲੋਕੁ ਮਃ ੩ ॥
26ਵਾਹੁ ਵਾਹੁ ਕਰਤਿਆ ਰੈਣਿ ਸੁਖਿ ਵਿਹਾਇ ॥
27ਵਾਹੁ ਵਾਹੁ ਕਰਤਿਆ ਸਦਾ ਅਨੰਦੁ ਹੋਵੈ ਮੇਰੀ ਮਾਇ ॥
28ਵਾਹੁ ਵਾਹੁ ਕਰਤਿਆ ਹਰਿ ਸਿਉ ਲਿਵ ਲਾਇ ॥
29ਵਾਹੁ ਵਾਹੁ ਕਰਮੀ ਬੋਲੈ ਬੋਲਾਇ ॥
30ਵਾਹੁ ਵਾਹੁ ਕਰਤਿਆ ਸੋਭਾ ਪਾਇ ॥
31ਨਾਨਕ ਵਾਹੁ ਵਾਹੁ ਸਤਿ ਰਜਾਇ ॥੧॥
32ਮਃ ੩ ॥
33ਵਾਹੁ ਵਾਹੁ ਬਾਣੀ ਸਚੁ ਹੈ ਗੁਰਮੁਖਿ ਲਧੀ ਭਾਲਿ ॥
34ਵਾਹੁ ਵਾਹੁ ਸਬਦੇ ਉਚਰੈ ਵਾਹੁ ਵਾਹੁ ਹਿਰਦੈ ਨਾਲਿ ॥
35ਵਾਹੁ ਵਾਹੁ ਕਰਤਿਆ ਹਰਿ ਪਾਇਆ ਸਹਜੇ ਗੁਰਮੁਖਿ ਭਾਲਿ ॥
36ਸੇ ਵਡਭਾਗੀ ਨਾਨਕਾ ਹਰਿ ਹਰਿ ਰਿਦੈ ਸਮਾਲਿ ॥੨॥
37ਪਉੜੀ ॥
38ਏ ਮਨਾ ਅਤਿ ਲੋਭੀਆ ਨਿਤ ਲੋਭੇ ਰਾਤਾ ॥
39ਮਾਇਆ ਮਨਸਾ ਮੋਹਣੀ ਦਹ ਦਿਸ ਫਿਰਾਤਾ ॥
40ਅਗੈ ਨਾਉ ਜਾਤਿ ਨ ਜਾਇਸੀ ਮਨਮੁਖਿ ਦੁਖੁ ਖਾਤਾ ॥
41ਰਸਨਾ ਹਰਿ ਰਸੁ ਨ ਚਖਿਓ ਫੀਕਾ ਬੋਲਾਤਾ ॥
42ਜਿਨਾ ਗੁਰਮੁਖਿ ਅੰਮ੍ਰਿਤੁ ਚਾਖਿਆ ਸੇ ਜਨ ਤ੍ਰਿਪਤਾਤਾ ॥੧੫॥
43ਸਲੋਕੁ ਮਃ ੩ ॥
44ਵਾਹੁ ਵਾਹੁ ਤਿਸ ਨੋ ਆਖੀਐ ਜਿ ਸਚਾ ਗਹਿਰ ਗੰਭੀਰੁ ॥
45ਵਾਹੁ ਵਾਹੁ ਤਿਸ ਨੋ ਆਖੀਐ ਜਿ ਗੁਣਦਾਤਾ ਮਤਿ ਧੀਰੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath