ਗੁਰੂ ਗ੍ਰੰਥ ਸਾਹਿਬ 515 · Raag Gujri · Guru Amar Daas Ji
1ਵਾਹੁ ਵਾਹੁ ਤਿਸ ਨੋ ਆਖੀਐ ਜਿ ਸਭ ਮਹਿ ਰਹਿਆ ਸਮਾਇ ॥
2ਵਾਹੁ ਵਾਹੁ ਤਿਸ ਨੋ ਆਖੀਐ ਜਿ ਦੇਦਾ ਰਿਜਕੁ ਸਬਾਹਿ ॥
3ਨਾਨਕ ਵਾਹੁ ਵਾਹੁ ਇਕੋ ਕਰਿ ਸਾਲਾਹੀਐ ਜਿ ਸਤਿਗੁਰ ਦੀਆ ਦਿਖਾਇ ॥੧॥
4ਮਃ ੩ ॥
5ਵਾਹੁ ਵਾਹੁ ਗੁਰਮੁਖ ਸਦਾ ਕਰਹਿ ਮਨਮੁਖ ਮਰਹਿ ਬਿਖੁ ਖਾਇ ॥
6ਓਨਾ ਵਾਹੁ ਵਾਹੁ ਨ ਭਾਵਈ ਦੁਖੇ ਦੁਖਿ ਵਿਹਾਇ ॥
7ਗੁਰਮੁਖਿ ਅੰਮ੍ਰਿਤੁ ਪੀਵਣਾ ਵਾਹੁ ਵਾਹੁ ਕਰਹਿ ਲਿਵ ਲਾਇ ॥
8ਨਾਨਕ ਵਾਹੁ ਵਾਹੁ ਕਰਹਿ ਸੇ ਜਨ ਨਿਰਮਲੇ ਤ੍ਰਿਭਵਣ ਸੋਝੀ ਪਾਇ ॥੨॥
9ਪਉੜੀ ॥
10ਹਰਿ ਕੈ ਭਾਣੈ ਗੁਰੁ ਮਿਲੈ ਸੇਵਾ ਭਗਤਿ ਬਨੀਜੈ ॥
11ਹਰਿ ਕੈ ਭਾਣੈ ਹਰਿ ਮਨਿ ਵਸੈ ਸਹਜੇ ਰਸੁ ਪੀਜੈ ॥
12ਹਰਿ ਕੈ ਭਾਣੈ ਸੁਖੁ ਪਾਈਐ ਹਰਿ ਲਾਹਾ ਨਿਤ ਲੀਜੈ ॥
13ਹਰਿ ਕੈ ਤਖਤਿ ਬਹਾਲੀਐ ਨਿਜ ਘਰਿ ਸਦਾ ਵਸੀਜੈ ॥
14ਹਰਿ ਕਾ ਭਾਣਾ ਤਿਨੀ ਮੰਨਿਆ ਜਿਨਾ ਗੁਰੂ ਮਿਲੀਜੈ ॥੧੬॥
15ਸਲੋਕੁ ਮਃ ੩ ॥
16ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨੑ ਕਉ ਆਪੇ ਦੇਇ ਬੁਝਾਇ ॥
17ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥
18ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥
19ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨੑ ਕੈ ਸੰਗਿ ਮਿਲਾਇ ॥
20ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥
21ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨੑ ਕਉ ਦੇਉ ॥੧॥
22ਮਃ ੩ ॥
23ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥
24ਜਿਨਿ ਸੇਵਿਆ ਤਿਨਿ ਫਲੁ ਪਾਇਆ ਹਉ ਤਿਨ ਬਲਿਹਾਰੈ ਜਾਉ ॥
25ਵਾਹੁ ਵਾਹੁ ਗੁਣੀ ਨਿਧਾਨੁ ਹੈ ਜਿਸ ਨੋ ਦੇਇ ਸੁ ਖਾਇ ॥
26ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ ਗੁਰਮੁਖਿ ਪਾਇਆ ਜਾਇ ॥
27ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥
28ਨਾਨਕ ਵਾਹੁ ਵਾਹੁ ਜੋ ਮਨਿ ਚਿਤਿ ਕਰੇ ਤਿਸੁ ਜਮਕੰਕਰੁ ਨੇੜਿ ਨ ਆਵੈ ॥੨॥
29ਪਉੜੀ ॥
30ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥
31ਸਤਿਗੁਰ ਤੇ ਸਚੁ ਪਛਾਣੀਐ ਸਚਿ ਸਹਜਿ ਸਮਾਣੀ ॥
32ਅਨਦਿਨੁ ਜਾਗਹਿ ਨਾ ਸਵਹਿ ਜਾਗਤ ਰੈਣਿ ਵਿਹਾਣੀ ॥
33ਗੁਰਮਤੀ ਹਰਿ ਰਸੁ ਚਾਖਿਆ ਸੇ ਪੁੰਨ ਪਰਾਣੀ ॥
34ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥੧੭॥
35ਸਲੋਕੁ ਮਃ ੩ ॥
36ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥
37ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥
38ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥
39ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥
40ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath