ਗੁਰੂ ਗ੍ਰੰਥ ਸਾਹਿਬ 516 · Raag Gujri · Guru Amar Daas Ji
1ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥
2ਮਃ ੩ ॥
3ਬਿਨੁ ਸਤਿਗੁਰ ਸੇਵੇ ਸਾਤਿ ਨ ਆਵਈ ਦੂਜੀ ਨਾਹੀ ਜਾਇ ॥
4ਜੇ ਬਹੁਤੇਰਾ ਲੋਚੀਐ ਵਿਣੁ ਕਰਮੈ ਨ ਪਾਇਆ ਜਾਇ ॥
5ਜਿਨੑਾ ਅੰਤਰਿ ਲੋਭ ਵਿਕਾਰੁ ਹੈ ਦੂਜੈ ਭਾਇ ਖੁਆਇ ॥
6ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥
7ਜਿਨੑਾ ਸਤਿਗੁਰ ਸਿਉ ਚਿਤੁ ਲਾਇਆ ਸੁ ਖਾਲੀ ਕੋਈ ਨਾਹਿ ॥
8ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥
9ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੨॥
10ਪਉੜੀ ॥
11ਢਾਢੀ ਤਿਸ ਨੋ ਆਖੀਐ ਜਿ ਖਸਮੈ ਧਰੇ ਪਿਆਰੁ ॥
12ਦਰਿ ਖੜਾ ਸੇਵਾ ਕਰੇ ਗੁਰ ਸਬਦੀ ਵੀਚਾਰੁ ॥
13ਢਾਢੀ ਦਰੁ ਘਰੁ ਪਾਇਸੀ ਸਚੁ ਰਖੈ ਉਰ ਧਾਰਿ ॥
14ਢਾਢੀ ਕਾ ਮਹਲੁ ਅਗਲਾ ਹਰਿ ਕੈ ਨਾਇ ਪਿਆਰਿ ॥
15ਢਾਢੀ ਕੀ ਸੇਵਾ ਚਾਕਰੀ ਹਰਿ ਜਪਿ ਹਰਿ ਨਿਸਤਾਰਿ ॥੧੮॥
16ਸਲੋਕੁ ਮਃ ੩ ॥
17ਗੂਜਰੀ ਜਾਤਿ ਗਵਾਰਿ ਜਾ ਸਹੁ ਪਾਏ ਆਪਣਾ ॥
18ਗੁਰ ਕੈ ਸਬਦਿ ਵੀਚਾਰਿ ਅਨਦਿਨੁ ਹਰਿ ਜਪੁ ਜਾਪਣਾ ॥
19ਜਿਸੁ ਸਤਿਗੁਰੁ ਮਿਲੈ ਤਿਸੁ ਭਉ ਪਵੈ ਸਾ ਕੁਲਵੰਤੀ ਨਾਰਿ ॥
20ਸਾ ਹੁਕਮੁ ਪਛਾਣੈ ਕੰਤ ਕਾ ਜਿਸ ਨੋ ਕ੍ਰਿਪਾ ਕੀਤੀ ਕਰਤਾਰਿ ॥
21ਓਹ ਕੁਚਜੀ ਕੁਲਖਣੀ ਪਰਹਰਿ ਛੋਡੀ ਭਤਾਰਿ ॥
22ਭੈ ਪਇਐ ਮਲੁ ਕਟੀਐ ਨਿਰਮਲ ਹੋਵੈ ਸਰੀਰੁ ॥
23ਅੰਤਰਿ ਪਰਗਾਸੁ ਮਤਿ ਊਤਮ ਹੋਵੈ ਹਰਿ ਜਪਿ ਗੁਣੀ ਗਹੀਰੁ ॥
24ਭੈ ਵਿਚਿ ਬੈਸੈ ਭੈ ਰਹੈ ਭੈ ਵਿਚਿ ਕਮਾਵੈ ਕਾਰ ॥
25ਐਥੈ ਸੁਖੁ ਵਡਿਆਈਆ ਦਰਗਹ ਮੋਖ ਦੁਆਰ ॥
26ਭੈ ਤੇ ਨਿਰਭਉ ਪਾਈਐ ਮਿਲਿ ਜੋਤੀ ਜੋਤਿ ਅਪਾਰ ॥
27ਨਾਨਕ ਖਸਮੈ ਭਾਵੈ ਸਾ ਭਲੀ ਜਿਸ ਨੋ ਆਪੇ ਬਖਸੇ ਕਰਤਾਰੁ ॥੧॥
28ਮਃ ੩ ॥
29ਸਦਾ ਸਦਾ ਸਾਲਾਹੀਐ ਸਚੇ ਕਉ ਬਲਿ ਜਾਉ ॥
30ਨਾਨਕ ਏਕੁ ਛੋਡਿ ਦੂਜੈ ਲਗੈ ਸਾ ਜਿਹਵਾ ਜਲਿ ਜਾਉ ॥੨॥
31ਪਉੜੀ ॥
32ਅੰਸਾ ਅਉਤਾਰੁ ਉਪਾਇਓਨੁ ਭਾਉ ਦੂਜਾ ਕੀਆ ॥
33ਜਿਉ ਰਾਜੇ ਰਾਜੁ ਕਮਾਵਦੇ ਦੁਖ ਸੁਖ ਭਿੜੀਆ ॥
34ਈਸਰੁ ਬ੍ਰਹਮਾ ਸੇਵਦੇ ਅੰਤੁ ਤਿਨੑੀ ਨ ਲਹੀਆ ॥
35ਨਿਰਭਉ ਨਿਰੰਕਾਰੁ ਅਲਖੁ ਹੈ ਗੁਰਮੁਖਿ ਪ੍ਰਗਟੀਆ ॥
36ਤਿਥੈ ਸੋਗੁ ਵਿਜੋਗੁ ਨ ਵਿਆਪਈ ਅਸਥਿਰੁ ਜਗਿ ਥੀਆ ॥੧੯॥
37ਸਲੋਕੁ ਮਃ ੩ ॥
38ਏਹੁ ਸਭੁ ਕਿਛੁ ਆਵਣ ਜਾਣੁ ਹੈ ਜੇਤਾ ਹੈ ਆਕਾਰੁ ॥
39ਜਿਨਿ ਏਹੁ ਲੇਖਾ ਲਿਖਿਆ ਸੋ ਹੋਆ ਪਰਵਾਣੁ ॥
40ਨਾਨਕ ਜੇ ਕੋ ਆਪੁ ਗਣਾਇਦਾ ਸੋ ਮੂਰਖੁ ਗਾਵਾਰੁ ॥੧॥
41ਮਃ ੩ ॥
42ਮਨੁ ਕੁੰਚਰੁ ਪੀਲਕੁ ਗੁਰੂ ਗਿਆਨੁ ਕੁੰਡਾ ਜਹ ਖਿੰਚੇ ਤਹ ਜਾਇ ॥
43ਨਾਨਕ ਹਸਤੀ ਕੁੰਡੇ ਬਾਹਰਾ ਫਿਰਿ ਫਿਰਿ ਉਝੜਿ ਪਾਇ ॥੨॥
44ਪਉੜੀ ॥
45ਤਿਸੁ ਆਗੈ ਅਰਦਾਸਿ ਜਿਨਿ ਉਪਾਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath