ਗੁਰੂ ਗ੍ਰੰਥ ਸਾਹਿਬ 517 · Raag Gujri · Guru Amar Daas Ji
1ਸਤਿਗੁਰੁ ਅਪਣਾ ਸੇਵਿ ਸਭ ਫਲ ਪਾਇਆ ॥
2ਅੰਮ੍ਰਿਤ ਹਰਿ ਕਾ ਨਾਉ ਸਦਾ ਧਿਆਇਆ ॥
3ਸੰਤ ਜਨਾ ਕੈ ਸੰਗਿ ਦੁਖੁ ਮਿਟਾਇਆ ॥
4ਨਾਨਕ ਭਏ ਅਚਿੰਤੁ ਹਰਿ ਧਨੁ ਨਿਹਚਲਾਇਆ ॥੨੦॥
5ਸਲੋਕ ਮਃ ੩ ॥
6ਖੇਤਿ ਮਿਆਲਾ ਉਚੀਆ ਘਰੁ ਉਚਾ ਨਿਰਣਉ ॥
7ਮਹਲ ਭਗਤੀ ਘਰਿ ਸਰੈ ਸਜਣ ਪਾਹੁਣਿਅਉ ॥
8ਬਰਸਨਾ ਤ ਬਰਸੁ ਘਨਾ ਬਹੁੜਿ ਬਰਸਹਿ ਕਾਹਿ ॥
9ਨਾਨਕ ਤਿਨੑ ਬਲਿਹਾਰਣੈ ਜਿਨੑ ਗੁਰਮੁਖਿ ਪਾਇਆ ਮਨ ਮਾਹਿ ॥੧॥
10ਮਃ ੩ ॥
11ਮਿਠਾ ਸੋ ਜੋ ਭਾਵਦਾ ਸਜਣੁ ਸੋ ਜਿ ਰਾਸਿ ॥
12ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੨॥
13ਪਉੜੀ ॥
14ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ ॥
15ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ ॥
16ਜੀਅ ਜੰਤ ਸਭਿ ਤੇਰਿਆ ਤੂ ਰਹਿਆ ਸਮਾਈ ॥
17ਜੋ ਦਾਸ ਤੇਰੇ ਕੀ ਨਿੰਦਾ ਕਰੇ ਤਿਸੁ ਮਾਰਿ ਪਚਾਈ ॥
18ਚਿੰਤਾ ਛਡਿ ਅਚਿੰਤੁ ਰਹੁ ਨਾਨਕ ਲਗਿ ਪਾਈ ॥੨੧॥
19ਸਲੋਕ ਮਃ ੩ ॥
20ਆਸਾ ਕਰਤਾ ਜਗੁ ਮੁਆ ਆਸਾ ਮਰੈ ਨ ਜਾਇ ॥
21ਨਾਨਕ ਆਸਾ ਪੂਰੀਆ ਸਚੇ ਸਿਉ ਚਿਤੁ ਲਾਇ ॥੧॥
22ਮਃ ੩ ॥
23ਆਸਾ ਮਨਸਾ ਮਰਿ ਜਾਇਸੀ ਜਿਨਿ ਕੀਤੀ ਸੋ ਲੈ ਜਾਇ ॥
24ਨਾਨਕ ਨਿਹਚਲੁ ਕੋ ਨਹੀ ਬਾਝਹੁ ਹਰਿ ਕੈ ਨਾਇ ॥੨॥
25ਪਉੜੀ ॥
26ਆਪੇ ਜਗਤੁ ਉਪਾਇਓਨੁ ਕਰਿ ਪੂਰਾ ਥਾਟੁ ॥
27ਆਪੇ ਸਾਹੁ ਆਪੇ ਵਣਜਾਰਾ ਆਪੇ ਹੀ ਹਰਿ ਹਾਟੁ ॥
28ਆਪੇ ਸਾਗਰੁ ਆਪੇ ਬੋਹਿਥਾ ਆਪੇ ਹੀ ਖੇਵਾਟੁ ॥
29ਆਪੇ ਗੁਰੁ ਚੇਲਾ ਹੈ ਆਪੇ ਆਪੇ ਦਸੇ ਘਾਟੁ ॥
30ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਾਟੁ ॥੨੨॥੧॥ ਸੁਧੁ
31ਰਾਗੁ ਗੂਜਰੀ ਵਾਰ ਮਹਲਾ ੫
32ੴ ਸਤਿਗੁਰ ਪ੍ਰਸਾਦਿ ॥
33ਸਲੋਕੁ ਮਃ ੫ ॥
34ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥
35ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥
36ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥
37ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥
38ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥
39ਮਃ ੫ ॥
40ਰਖੇ ਰਖਣਹਾਰਿ ਆਪਿ ਉਬਾਰਿਅਨੁ ॥
41ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥
42ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥
43ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥
44ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥
45ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath