ਗੁਰੂ ਗ੍ਰੰਥ ਸਾਹਿਬ 518 · Raag Gujri · Guru Arjan Dev Ji
1ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥
2ਪਉੜੀ ॥
3ਅਕੁਲ ਨਿਰੰਜਨ ਪੁਰਖੁ ਅਗਮੁ ਅਪਾਰੀਐ ॥
4ਸਚੋ ਸਚਾ ਸਚੁ ਸਚੁ ਨਿਹਾਰੀਐ ॥
5ਕੂੜੁ ਨ ਜਾਪੈ ਕਿਛੁ ਤੇਰੀ ਧਾਰੀਐ ॥
6ਸਭਸੈ ਦੇ ਦਾਤਾਰੁ ਜੇਤ ਉਪਾਰੀਐ ॥
7ਇਕਤੁ ਸੂਤਿ ਪਰੋਇ ਜੋਤਿ ਸੰਜਾਰੀਐ ॥
8ਹੁਕਮੇ ਭਵਜਲ ਮੰਝਿ ਹੁਕਮੇ ਤਾਰੀਐ ॥
9ਪ੍ਰਭ ਜੀਉ ਤੁਧੁ ਧਿਆਏ ਸੋਇ ਜਿਸੁ ਭਾਗੁ ਮਥਾਰੀਐ ॥
10ਤੇਰੀ ਗਤਿ ਮਿਤਿ ਲਖੀ ਨ ਜਾਇ ਹਉ ਤੁਧੁ ਬਲਿਹਾਰੀਐ ॥੧॥
11ਸਲੋਕੁ ਮਃ ੫ ॥
12ਜਾ ਤੂੰ ਤੁਸਹਿ ਮਿਹਰਵਾਨ ਅਚਿੰਤੁ ਵਸਹਿ ਮਨ ਮਾਹਿ ॥
13ਜਾ ਤੂੰ ਤੁਸਹਿ ਮਿਹਰਵਾਨ ਨਉ ਨਿਧਿ ਘਰ ਮਹਿ ਪਾਹਿ ॥
14ਜਾ ਤੂੰ ਤੁਸਹਿ ਮਿਹਰਵਾਨ ਤਾ ਗੁਰ ਕਾ ਮੰਤ੍ਰੁ ਕਮਾਹਿ ॥
15ਜਾ ਤੂੰ ਤੁਸਹਿ ਮਿਹਰਵਾਨ ਤਾ ਨਾਨਕ ਸਚਿ ਸਮਾਹਿ ॥੧॥
16ਮਃ ੫ ॥
17ਕਿਤੀ ਬੈਹਨਿੑ ਬੈਹਣੇ ਮੁਚੁ ਵਜਾਇਨਿ ਵਜ ॥
18ਨਾਨਕ ਸਚੇ ਨਾਮ ਵਿਣੁ ਕਿਸੈ ਨ ਰਹੀਆ ਲਜ ॥੨॥
19ਪਉੜੀ ॥
20ਤੁਧੁ ਧਿਆਇਨਿੑ ਬੇਦ ਕਤੇਬਾ ਸਣੁ ਖੜੇ ॥
21ਗਣਤੀ ਗਣੀ ਨ ਜਾਇ ਤੇਰੈ ਦਰਿ ਪੜੇ ॥
22ਬ੍ਰਹਮੇ ਤੁਧੁ ਧਿਆਇਨਿੑ ਇੰਦ੍ਰ ਇੰਦ੍ਰਾਸਣਾ ॥
23ਸੰਕਰ ਬਿਸਨ ਅਵਤਾਰ ਹਰਿ ਜਸੁ ਮੁਖਿ ਭਣਾ ॥
24ਪੀਰ ਪਿਕਾਬਰ ਸੇਖ ਮਸਾਇਕ ਅਉਲੀਏ ॥
25ਓਤਿ ਪੋਤਿ ਨਿਰੰਕਾਰ ਘਟਿ ਘਟਿ ਮਉਲੀਏ ॥
26ਕੂੜਹੁ ਕਰੇ ਵਿਣਾਸੁ ਧਰਮੇ ਤਗੀਐ ॥
27ਜਿਤੁ ਜਿਤੁ ਲਾਇਹਿ ਆਪਿ ਤਿਤੁ ਤਿਤੁ ਲਗੀਐ ॥੨॥
28ਸਲੋਕੁ ਮਃ ੫ ॥
29ਚੰਗਿਆੲਂੀ ਆਲਕੁ ਕਰੇ ਬੁਰਿਆੲਂੀ ਹੋਇ ਸੇਰੁ ॥
30ਨਾਨਕ ਅਜੁ ਕਲਿ ਆਵਸੀ ਗਾਫਲ ਫਾਹੀ ਪੇਰੁ ॥੧॥
31ਮਃ ੫ ॥
32ਕਿਤੀਆ ਕੁਢੰਗ ਗੁਝਾ ਥੀਐ ਨ ਹਿਤੁ ॥
33ਨਾਨਕ ਤੈ ਸਹਿ ਢਕਿਆ ਮਨ ਮਹਿ ਸਚਾ ਮਿਤੁ ॥੨॥
34ਪਉੜੀ ॥
35ਹਉ ਮਾਗਉ ਤੁਝੈ ਦਇਆਲ ਕਰਿ ਦਾਸਾ ਗੋਲਿਆ ॥
36ਨਉ ਨਿਧਿ ਪਾਈ ਰਾਜੁ ਜੀਵਾ ਬੋਲਿਆ ॥
37ਅੰਮ੍ਰਿਤ ਨਾਮੁ ਨਿਧਾਨੁ ਦਾਸਾ ਘਰਿ ਘਣਾ ॥
38ਤਿਨ ਕੈ ਸੰਗਿ ਨਿਹਾਲੁ ਸ੍ਰਵਣੀ ਜਸੁ ਸੁਣਾ ॥
39ਕਮਾਵਾ ਤਿਨ ਕੀ ਕਾਰ ਸਰੀਰੁ ਪਵਿਤੁ ਹੋਇ ॥
40ਪਖਾ ਪਾਣੀ ਪੀਸਿ ਬਿਗਸਾ ਪੈਰ ਧੋਇ ॥
41ਆਪਹੁ ਕਛੂ ਨ ਹੋਇ ਪ੍ਰਭ ਨਦਰਿ ਨਿਹਾਲੀਐ ॥
42ਮੋਹਿ ਨਿਰਗੁਣ ਦਿਚੈ ਥਾਉ ਸੰਤ ਧਰਮ ਸਾਲੀਐ ॥੩॥
43ਸਲੋਕ ਮਃ ੫ ॥
44ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥
45ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥
46ਮਃ ੫ ॥
47ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥
48ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥
49ਪਉੜੀ ॥
50ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥
51ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥
52ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath