ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 519 · Raag Gujri · Guru Arjan Dev Ji

1ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥

2ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥

3ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥

4ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥

5ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥

6ਸਲੋਕ ਮਃ ੫ ॥

7ਕਾਮੁ ਕ੍ਰੋਧੁ ਲੋਭੁ ਛੋਡੀਐ ਦੀਜੈ ਅਗਨਿ ਜਲਾਇ ॥

8ਜੀਵਦਿਆ ਨਿਤ ਜਾਪੀਐ ਨਾਨਕ ਸਾਚਾ ਨਾਉ ॥੧॥

9ਮਃ ੫ ॥

10ਸਿਮਰਤ ਸਿਮਰਤ ਪ੍ਰਭੁ ਆਪਣਾ ਸਭ ਫਲ ਪਾਏ ਆਹਿ ॥

11ਨਾਨਕ ਨਾਮੁ ਅਰਾਧਿਆ ਗੁਰ ਪੂਰੈ ਦੀਆ ਮਿਲਾਇ ॥੨॥

12ਪਉੜੀ ॥

13ਸੋ ਮੁਕਤਾ ਸੰਸਾਰਿ ਜਿ ਗੁਰਿ ਉਪਦੇਸਿਆ ॥

14ਤਿਸ ਕੀ ਗਈ ਬਲਾਇ ਮਿਟੇ ਅੰਦੇਸਿਆ ॥

15ਤਿਸ ਕਾ ਦਰਸਨੁ ਦੇਖਿ ਜਗਤੁ ਨਿਹਾਲੁ ਹੋਇ ॥

16ਜਨ ਕੈ ਸੰਗਿ ਨਿਹਾਲੁ ਪਾਪਾ ਮੈਲੁ ਧੋਇ ॥

17ਅੰਮ੍ਰਿਤੁ ਸਾਚਾ ਨਾਉ ਓਥੈ ਜਾਪੀਐ ॥

18ਮਨ ਕਉ ਹੋਇ ਸੰਤੋਖੁ ਭੁਖਾ ਧ੍ਰਾਪੀਐ ॥

19ਜਿਸੁ ਘਟਿ ਵਸਿਆ ਨਾਉ ਤਿਸੁ ਬੰਧਨ ਕਾਟੀਐ ॥

20ਗੁਰ ਪਰਸਾਦਿ ਕਿਨੈ ਵਿਰਲੈ ਹਰਿ ਧਨੁ ਖਾਟੀਐ ॥੫॥

21ਸਲੋਕ ਮਃ ੫ ॥

22ਮਨ ਮਹਿ ਚਿਤਵਉ ਚਿਤਵਨੀ ਉਦਮੁ ਕਰਉ ਉਠਿ ਨੀਤ ॥

23ਹਰਿ ਕੀਰਤਨ ਕਾ ਆਹਰੋ ਹਰਿ ਦੇਹੁ ਨਾਨਕ ਕੇ ਮੀਤ ॥੧॥

24ਮਃ ੫ ॥

25ਦ੍ਰਿਸਟਿ ਧਾਰਿ ਪ੍ਰਭਿ ਰਾਖਿਆ ਮਨੁ ਤਨੁ ਰਤਾ ਮੂਲਿ ॥

26ਨਾਨਕ ਜੋ ਪ੍ਰਭ ਭਾਣੀਆ ਮਰਉ ਵਿਚਾਰੀ ਸੂਲਿ ॥੨॥

27ਪਉੜੀ ॥

28ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥

29ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ ॥

30ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥

31ਸਾਧ ਜਨਾ ਕੈ ਸੰਗਿ ਭਵਜਲੁ ਬਿਖਮੁ ਤਰਿ ॥

32ਸੇਵਹੁ ਸਤਿਗੁਰ ਦੇਵ ਅਗੈ ਨ ਮਰਹੁ ਡਰਿ ॥

33ਖਿਨ ਮਹਿ ਕਰੇ ਨਿਹਾਲੁ ਊਣੇ ਸੁਭਰ ਭਰਿ ॥

34ਮਨ ਕਉ ਹੋਇ ਸੰਤੋਖੁ ਧਿਆਈਐ ਸਦਾ ਹਰਿ ॥

35ਸੋ ਲਗਾ ਸਤਿਗੁਰ ਸੇਵ ਜਾ ਕਉ ਕਰਮੁ ਧੁਰਿ ॥੬॥

36ਸਲੋਕ ਮਃ ੫ ॥

37ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥

38ਨਾਨਕ ਲਹਰੀ ਲਖ ਸੈ ਆਨ ਡੁਬਣ ਦੇਇ ਨ ਮਾ ਪਿਰੀ ॥੧॥

39ਮਃ ੫ ॥

40ਬਨਿ ਭੀਹਾਵਲੈ ਹਿਕੁ ਸਾਥੀ ਲਧਮੁ ਦੁਖ ਹਰਤਾ ਹਰਿ ਨਾਮਾ ॥

41ਬਲਿ ਬਲਿ ਜਾਈ ਸੰਤ ਪਿਆਰੇ ਨਾਨਕ ਪੂਰਨ ਕਾਮਾਂ ॥੨॥

42ਪਉੜੀ ॥

43ਪਾਈਅਨਿ ਸਭਿ ਨਿਧਾਨ ਤੇਰੈ ਰੰਗਿ ਰਤਿਆ ॥

44ਨ ਹੋਵੀ ਪਛੋਤਾਉ ਤੁਧ ਨੋ ਜਪਤਿਆ ॥

45ਪਹੁਚਿ ਨ ਸਕੈ ਕੋਇ ਤੇਰੀ ਟੇਕ ਜਨ ॥

46ਗੁਰ ਪੂਰੇ ਵਾਹੁ ਵਾਹੁ ਸੁਖ ਲਹਾ ਚਿਤਾਰਿ ਮਨ ॥

47ਗੁਰ ਪਹਿ ਸਿਫਤਿ ਭੰਡਾਰੁ ਕਰਮੀ ਪਾਈਐ ॥

48ਸਤਿਗੁਰ ਨਦਰਿ ਨਿਹਾਲ ਬਹੁੜਿ ਨ ਧਾਈਐ ॥

49ਰਖੈ ਆਪਿ ਦਇਆਲੁ ਕਰਿ ਦਾਸਾ ਆਪਣੇ ॥

50ਹਰਿ ਹਰਿ ਹਰਿ ਹਰਿ ਨਾਮੁ ਜੀਵਾ ਸੁਣਿ ਸੁਣੇ ॥੭॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath