ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 51 · Siree Raag · Guru Arjan Dev Ji

1ਨਾਨਕ ਧੰਨੁ ਸੋਹਾਗਣੀ ਜਿਨ ਸਹ ਨਾਲਿ ਪਿਆਰੁ ॥੪॥੨੩॥੯੩॥

2ਸਿਰੀਰਾਗੁ ਮਹਲਾ ੫ ਘਰੁ ੬ ॥

3ਕਰਣ ਕਾਰਣ ਏਕੁ ਓਹੀ ਜਿਨਿ ਕੀਆ ਆਕਾਰੁ ॥

4ਤਿਸਹਿ ਧਿਆਵਹੁ ਮਨ ਮੇਰੇ ਸਰਬ ਕੋ ਆਧਾਰੁ ॥੧॥

5ਗੁਰ ਕੇ ਚਰਨ ਮਨ ਮਹਿ ਧਿਆਇ ॥

6ਛੋਡਿ ਸਗਲ ਸਿਆਣਪਾ ਸਾਚਿ ਸਬਦਿ ਲਿਵ ਲਾਇ ॥੧॥ ਰਹਾਉ ॥

7ਦੁਖੁ ਕਲੇਸੁ ਨ ਭਉ ਬਿਆਪੈ ਗੁਰ ਮੰਤ੍ਰੁ ਹਿਰਦੈ ਹੋਇ ॥

8ਕੋਟਿ ਜਤਨਾ ਕਰਿ ਰਹੇ ਗੁਰ ਬਿਨੁ ਤਰਿਓ ਨ ਕੋਇ ॥੨॥

9ਦੇਖਿ ਦਰਸਨੁ ਮਨੁ ਸਾਧਾਰੈ ਪਾਪ ਸਗਲੇ ਜਾਹਿ ॥

10ਹਉ ਤਿਨ ਕੈ ਬਲਿਹਾਰਣੈ ਜਿ ਗੁਰ ਕੀ ਪੈਰੀ ਪਾਹਿ ॥੩॥

11ਸਾਧਸੰਗਤਿ ਮਨਿ ਵਸੈ ਸਾਚੁ ਹਰਿ ਕਾ ਨਾਉ ॥

12ਸੇ ਵਡਭਾਗੀ ਨਾਨਕਾ ਜਿਨਾ ਮਨਿ ਇਹੁ ਭਾਉ ॥੪॥੨੪॥੯੪॥

13ਸਿਰੀਰਾਗੁ ਮਹਲਾ ੫ ॥

14ਸੰਚਿ ਹਰਿ ਧਨੁ ਪੂਜਿ ਸਤਿਗੁਰੁ ਛੋਡਿ ਸਗਲ ਵਿਕਾਰ ॥

15ਜਿਨਿ ਤੂੰ ਸਾਜਿ ਸਵਾਰਿਆ ਹਰਿ ਸਿਮਰਿ ਹੋਇ ਉਧਾਰੁ ॥੧॥

16ਜਪਿ ਮਨ ਨਾਮੁ ਏਕੁ ਅਪਾਰੁ ॥

17ਪ੍ਰਾਨ ਮਨੁ ਤਨੁ ਜਿਨਹਿ ਦੀਆ ਰਿਦੇ ਕਾ ਆਧਾਰੁ ॥੧॥ ਰਹਾਉ ॥

18ਕਾਮਿ ਕ੍ਰੋਧਿ ਅਹੰਕਾਰਿ ਮਾਤੇ ਵਿਆਪਿਆ ਸੰਸਾਰੁ ॥

19ਪਉ ਸੰਤ ਸਰਣੀ ਲਾਗੁ ਚਰਣੀ ਮਿਟੈ ਦੂਖੁ ਅੰਧਾਰੁ ॥੨॥

20ਸਤੁ ਸੰਤੋਖੁ ਦਇਆ ਕਮਾਵੈ ਏਹ ਕਰਣੀ ਸਾਰ ॥

21ਆਪੁ ਛੋਡਿ ਸਭ ਹੋਇ ਰੇਣਾ ਜਿਸੁ ਦੇਇ ਪ੍ਰਭੁ ਨਿਰੰਕਾਰੁ ॥੩॥

22ਜੋ ਦੀਸੈ ਸੋ ਸਗਲ ਤੂੰਹੈ ਪਸਰਿਆ ਪਾਸਾਰੁ ॥

23ਕਹੁ ਨਾਨਕ ਗੁਰਿ ਭਰਮੁ ਕਾਟਿਆ ਸਗਲ ਬ੍ਰਹਮ ਬੀਚਾਰੁ ॥੪॥੨੫॥੯੫॥

24ਸਿਰੀਰਾਗੁ ਮਹਲਾ ੫ ॥

25ਦੁਕ੍ਰਿਤ ਸੁਕ੍ਰਿਤ ਮੰਧੇ ਸੰਸਾਰੁ ਸਗਲਾਣਾ ॥

26ਦੁਹਹੂੰ ਤੇ ਰਹਤ ਭਗਤੁ ਹੈ ਕੋਈ ਵਿਰਲਾ ਜਾਣਾ ॥੧॥

27ਠਾਕੁਰੁ ਸਰਬੇ ਸਮਾਣਾ ॥

28ਕਿਆ ਕਹਉ ਸੁਣਉ ਸੁਆਮੀ ਤੂੰ ਵਡ ਪੁਰਖੁ ਸੁਜਾਣਾ ॥੧॥ ਰਹਾਉ ॥

29ਮਾਨ ਅਭਿਮਾਨ ਮੰਧੇ ਸੋ ਸੇਵਕੁ ਨਾਹੀ ॥

30ਤਤ ਸਮਦਰਸੀ ਸੰਤਹੁ ਕੋਈ ਕੋਟਿ ਮੰਧਾਹੀ ॥੨॥

31ਕਹਨ ਕਹਾਵਨ ਇਹੁ ਕੀਰਤਿ ਕਰਲਾ ॥

32ਕਥਨ ਕਹਨ ਤੇ ਮੁਕਤਾ ਗੁਰਮੁਖਿ ਕੋਈ ਵਿਰਲਾ ॥੩॥

33ਗਤਿ ਅਵਿਗਤਿ ਕਛੁ ਨਦਰਿ ਨ ਆਇਆ ॥

34ਸੰਤਨ ਕੀ ਰੇਣੁ ਨਾਨਕ ਦਾਨੁ ਪਾਇਆ ॥੪॥੨੬॥੯੬॥

35ਸਿਰੀਰਾਗੁ ਮਹਲਾ ੫ ਘਰੁ ੭ ॥

36ਤੇਰੈ ਭਰੋਸੈ ਪਿਆਰੇ ਮੈ ਲਾਡ ਲਡਾਇਆ ॥

37ਭੂਲਹਿ ਚੂਕਹਿ ਬਾਰਿਕ ਤੂੰ ਹਰਿ ਪਿਤਾ ਮਾਇਆ ॥੧॥

38ਸੁਹੇਲਾ ਕਹਨੁ ਕਹਾਵਨੁ ॥

39ਤੇਰਾ ਬਿਖਮੁ ਭਾਵਨੁ ॥੧॥ ਰਹਾਉ ॥

40ਹਉ ਮਾਣੁ ਤਾਣੁ ਕਰਉ ਤੇਰਾ ਹਉ ਜਾਨਉ ਆਪਾ ॥

41ਸਭ ਹੀ ਮਧਿ ਸਭਹਿ ਤੇ ਬਾਹਰਿ ਬੇਮੁਹਤਾਜ ਬਾਪਾ ॥੨॥

42ਪਿਤਾ ਹਉ ਜਾਨਉ ਨਾਹੀ ਤੇਰੀ ਕਵਨ ਜੁਗਤਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath