ਗੁਰੂ ਗ੍ਰੰਥ ਸਾਹਿਬ 520 · Raag Gujri
1ਸਲੋਕ ਮਃ ੫ ॥
2ਪ੍ਰੇਮ ਪਟੋਲਾ ਤੈ ਸਹਿ ਦਿਤਾ ਢਕਣ ਕੂ ਪਤਿ ਮੇਰੀ ॥
3ਦਾਨਾ ਬੀਨਾ ਸਾਈ ਮੈਡਾ ਨਾਨਕ ਸਾਰ ਨ ਜਾਣਾ ਤੇਰੀ ॥੧॥
4ਮਃ ੫ ॥
5ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ ॥
6ਜਿਸੁ ਪਤਿ ਰਖੈ ਸਚਾ ਸਾਹਿਬੁ ਨਾਨਕ ਮੇਟਿ ਨ ਸਕੈ ਕੋਈ ॥੨॥
7ਪਉੜੀ ॥
8ਹੋਵੈ ਸੁਖੁ ਘਣਾ ਦਯਿ ਧਿਆਇਐ ॥
9ਵੰਞੈ ਰੋਗਾ ਘਾਣਿ ਹਰਿ ਗੁਣ ਗਾਇਐ ॥
10ਅੰਦਰਿ ਵਰਤੈ ਠਾਢਿ ਪ੍ਰਭਿ ਚਿਤਿ ਆਇਐ ॥
11ਪੂਰਨ ਹੋਵੈ ਆਸ ਨਾਇ ਮੰਨਿ ਵਸਾਇਐ ॥
12ਕੋਇ ਨ ਲਗੈ ਬਿਘਨੁ ਆਪੁ ਗਵਾਇਐ ॥
13ਗਿਆਨ ਪਦਾਰਥੁ ਮਤਿ ਗੁਰ ਤੇ ਪਾਇਐ ॥
14ਤਿਨਿ ਪਾਏ ਸਭੇ ਥੋਕ ਜਿਸੁ ਆਪਿ ਦਿਵਾਇਐ ॥
15ਤੂੰ ਸਭਨਾ ਕਾ ਖਸਮੁ ਸਭ ਤੇਰੀ ਛਾਇਐ ॥੮॥
16ਸਲੋਕ ਮਃ ੫ ॥
17ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥
18ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥
19ਮਃ ੫ ॥
20ਜਿਨੑਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥
21ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥
22ਪਉੜੀ ॥
23ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥
24ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥
25ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥
26ਬੰਧਨ ਖੋਲਨਿੑ ਸੰਤ ਦੂਤ ਸਭਿ ਜਾਹਿ ਛਪਿ ॥
27ਤਿਸੁ ਸਿਉ ਲਾਇਨਿੑ ਰੰਗੁ ਜਿਸ ਦੀ ਸਭ ਧਾਰੀਆ ॥
28ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥
29ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥
30ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥
31ਸਲੋਕ ਮਃ ੫ ॥
32ਬਾਰਿ ਵਿਡਾਨੜੈ ਹੁੰਮਸ ਧੁੰਮਸ ਕੂਕਾ ਪਈਆ ਰਾਹੀ ॥
33ਤਉ ਸਹ ਸੇਤੀ ਲਗੜੀ ਡੋਰੀ ਨਾਨਕ ਅਨਦ ਸੇਤੀ ਬਨੁ ਗਾਹੀ ॥੧॥
34ਮਃ ੫ ॥
35ਸਚੀ ਬੈਸਕ ਤਿਨੑਾ ਸੰਗਿ ਜਿਨ ਸੰਗਿ ਜਪੀਐ ਨਾਉ ॥
36ਤਿਨੑ ਸੰਗਿ ਸੰਗੁ ਨ ਕੀਚਈ ਨਾਨਕ ਜਿਨਾ ਆਪਣਾ ਸੁਆਉ ॥੨॥
37ਪਉੜੀ ॥
38ਸਾ ਵੇਲਾ ਪਰਵਾਣੁ ਜਿਤੁ ਸਤਿਗੁਰੁ ਭੇਟਿਆ ॥
39ਹੋਆ ਸਾਧੂ ਸੰਗੁ ਫਿਰਿ ਦੂਖ ਨ ਤੇਟਿਆ ॥
40ਪਾਇਆ ਨਿਹਚਲੁ ਥਾਨੁ ਫਿਰਿ ਗਰਭਿ ਨ ਲੇਟਿਆ ॥
41ਨਦਰੀ ਆਇਆ ਇਕੁ ਸਗਲ ਬ੍ਰਹਮੇਟਿਆ ॥
42ਤਤੁ ਗਿਆਨੁ ਲਾਇ ਧਿਆਨੁ ਦ੍ਰਿਸਟਿ ਸਮੇਟਿਆ ॥
43ਸਭੋ ਜਪੀਐ ਜਾਪੁ ਜਿ ਮੁਖਹੁ ਬੋਲੇਟਿਆ ॥
44ਹੁਕਮੇ ਬੁਝਿ ਨਿਹਾਲੁ ਸੁਖਿ ਸੁਖੇਟਿਆ ॥
45ਪਰਖਿ ਖਜਾਨੈ ਪਾਏ ਸੇ ਬਹੁੜਿ ਨ ਖੋਟਿਆ ॥੧੦॥
46ਸਲੋਕੁ ਮਃ ੫ ॥
47ਵਿਛੋਹੇ ਜੰਬੂਰ ਖਵੇ ਨ ਵੰਞਨਿ ਗਾਖੜੇ ॥
48ਜੇ ਸੋ ਧਣੀ ਮਿਲੰਨਿ ਨਾਨਕ ਸੁਖ ਸੰਬੂਹ ਸਚੁ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath