ਗੁਰੂ ਗ੍ਰੰਥ ਸਾਹਿਬ 521 · Raag Gujri
1ਮਃ ੫ ॥
2ਜਿਮੀ ਵਸੰਦੀ ਪਾਣੀਐ ਈਧਣੁ ਰਖੈ ਭਾਹਿ ॥
3ਨਾਨਕ ਸੋ ਸਹੁ ਆਹਿ ਜਾ ਕੈ ਆਢਲਿ ਹਭੁ ਕੋ ॥੨॥
4ਪਉੜੀ ॥
5ਤੇਰੇ ਕੀਤੇ ਕੰਮ ਤੁਧੈ ਹੀ ਗੋਚਰੇ ॥
6ਸੋਈ ਵਰਤੈ ਜਗਿ ਜਿ ਕੀਆ ਤੁਧੁ ਧੁਰੇ ॥
7ਬਿਸਮੁ ਭਏ ਬਿਸਮਾਦ ਦੇਖਿ ਕੁਦਰਤਿ ਤੇਰੀਆ ॥
8ਸਰਣਿ ਪਰੇ ਤੇਰੀ ਦਾਸ ਕਰਿ ਗਤਿ ਹੋਇ ਮੇਰੀਆ ॥
9ਤੇਰੈ ਹਥਿ ਨਿਧਾਨੁ ਭਾਵੈ ਤਿਸੁ ਦੇਹਿ ॥
10ਜਿਸ ਨੋ ਹੋਇ ਦਇਆਲੁ ਹਰਿ ਨਾਮੁ ਸੇਇ ਲੇਹਿ ॥
11ਅਗਮ ਅਗੋਚਰ ਬੇਅੰਤ ਅੰਤੁ ਨ ਪਾਈਐ ॥
12ਜਿਸ ਨੋ ਹੋਹਿ ਕ੍ਰਿਪਾਲੁ ਸੁ ਨਾਮੁ ਧਿਆਈਐ ॥੧੧॥
13ਸਲੋਕ ਮਃ ੫ ॥
14ਕੜਛੀਆ ਫਿਰੰਨਿੑ ਸੁਆਉ ਨ ਜਾਣਨਿੑ ਸੁਞੀਆ ॥
15ਸੇਈ ਮੁਖ ਦਿਸੰਨਿੑ ਨਾਨਕ ਰਤੇ ਪ੍ਰੇਮ ਰਸਿ ॥੧॥
16ਮਃ ੫ ॥
17ਖੋਜੀ ਲਧਮੁ ਖੋਜੁ ਛਡੀਆ ਉਜਾੜਿ ॥
18ਤੈ ਸਹਿ ਦਿਤੀ ਵਾੜਿ ਨਾਨਕ ਖੇਤੁ ਨ ਛਿਜਈ ॥੨॥
19ਪਉੜੀ ॥
20ਆਰਾਧਿਹੁ ਸਚਾ ਸੋਇ ਸਭੁ ਕਿਛੁ ਜਿਸੁ ਪਾਸਿ ॥
21ਦੁਹਾ ਸਿਰਿਆ ਖਸਮੁ ਆਪਿ ਖਿਨ ਮਹਿ ਕਰੇ ਰਾਸਿ ॥
22ਤਿਆਗਹੁ ਸਗਲ ਉਪਾਵ ਤਿਸ ਕੀ ਓਟ ਗਹੁ ॥
23ਪਉ ਸਰਣਾਈ ਭਜਿ ਸੁਖੀ ਹੂੰ ਸੁਖ ਲਹੁ ॥
24ਕਰਮ ਧਰਮ ਤਤੁ ਗਿਆਨੁ ਸੰਤਾ ਸੰਗੁ ਹੋਇ ॥
25ਜਪੀਐ ਅੰਮ੍ਰਿਤ ਨਾਮੁ ਬਿਘਨੁ ਨ ਲਗੈ ਕੋਇ ॥
26ਜਿਸ ਨੋ ਆਪਿ ਦਇਆਲੁ ਤਿਸੁ ਮਨਿ ਵੁਠਿਆ ॥
27ਪਾਈਅਨਿੑ ਸਭਿ ਨਿਧਾਨ ਸਾਹਿਬਿ ਤੁਠਿਆ ॥੧੨॥
28ਸਲੋਕ ਮਃ ੫ ॥
29ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥
30ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥
31ਮਃ ੫ ॥
32ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨਿੑ ਕੈ ॥
33ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥
34ਪਉੜੀ ॥
35ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥
36ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥
37ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥
38ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥
39ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥
40ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥
41ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ ॥
42ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥੧੩॥
43ਸਲੋਕ ਮਃ ੫ ॥
44ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥
45ਨਾਨਕ ਪ੍ਰੀਤਿ ਲਗੀ ਤਿਨ ਰਾਮ ਸਿਉ ਭੇਟਤ ਸਾਧ ਸੰਗਾਤ ॥੧॥
46ਮਃ ੫ ॥
47ਰਾਮੁ ਰਮਹੁ ਬਡਭਾਗੀਹੋ ਜਲਿ ਥਲਿ ਮਹੀਅਲਿ ਸੋਇ ॥
48ਨਾਨਕ ਨਾਮਿ ਅਰਾਧਿਐ ਬਿਘਨੁ ਨ ਲਾਗੈ ਕੋਇ ॥੨॥
49ਪਉੜੀ ॥
50ਭਗਤਾ ਕਾ ਬੋਲਿਆ ਪਰਵਾਣੁ ਹੈ ਦਰਗਹ ਪਵੈ ਥਾਇ ॥
51ਭਗਤਾ ਤੇਰੀ ਟੇਕ ਰਤੇ ਸਚਿ ਨਾਇ ॥
52ਜਿਸ ਨੋ ਹੋਇ ਕ੍ਰਿਪਾਲੁ ਤਿਸ ਕਾ ਦੂਖੁ ਜਾਇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath