ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 522 · Raag Gujri · Guru Arjan Dev Ji

1ਭਗਤ ਤੇਰੇ ਦਇਆਲ ਓਨੑਾ ਮਿਹਰ ਪਾਇ ॥

2ਦੂਖੁ ਦਰਦੁ ਵਡ ਰੋਗੁ ਨ ਪੋਹੇ ਤਿਸੁ ਮਾਇ ॥

3ਭਗਤਾ ਏਹੁ ਅਧਾਰੁ ਗੁਣ ਗੋਵਿੰਦ ਗਾਇ ॥

4ਸਦਾ ਸਦਾ ਦਿਨੁ ਰੈਣਿ ਇਕੋ ਇਕੁ ਧਿਆਇ ॥

5ਪੀਵਤਿ ਅੰਮ੍ਰਿਤ ਨਾਮੁ ਜਨ ਨਾਮੇ ਰਹੇ ਅਘਾਇ ॥੧੪॥

6ਸਲੋਕ ਮਃ ੫ ॥

7ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥

8ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੧॥

9ਮਃ ੫ ॥

10ਪਿਰੀ ਮਿਲਾਵਾ ਜਾ ਥੀਐ ਸਾਈ ਸੁਹਾਵੀ ਰੁਤਿ ॥

11ਘੜੀ ਮੁਹਤੁ ਨਹ ਵੀਸਰੈ ਨਾਨਕ ਰਵੀਐ ਨਿਤ ॥੨॥

12ਪਉੜੀ ॥

13ਸੂਰਬੀਰ ਵਰੀਆਮ ਕਿਨੈ ਨ ਹੋੜੀਐ ॥ ਫਉਜ ਸਤਾਣੀ ਹਾਠ ਪੰਚਾ ਜੋੜੀਐ ॥

14ਦਸ ਨਾਰੀ ਅਉਧੂਤ ਦੇਨਿ ਚਮੋੜੀਐ ॥

15ਜਿਣਿ ਜਿਣਿ ਲੈਨਿੑ ਰਲਾਇ ਏਹੋ ਏਨਾ ਲੋੜੀਐ ॥

16ਤ੍ਰੈ ਗੁਣ ਇਨ ਕੈ ਵਸਿ ਕਿਨੈ ਨ ਮੋੜੀਐ ॥

17ਭਰਮੁ ਕੋਟੁ ਮਾਇਆ ਖਾਈ ਕਹੁ ਕਿਤੁ ਬਿਧਿ ਤੋੜੀਐ ॥

18ਗੁਰੁ ਪੂਰਾ ਆਰਾਧਿ ਬਿਖਮ ਦਲੁ ਫੋੜੀਐ ॥

19ਹਉ ਤਿਸੁ ਅਗੈ ਦਿਨੁ ਰਾਤਿ ਰਹਾ ਕਰ ਜੋੜੀਐ ॥੧੫॥

20ਸਲੋਕ ਮਃ ੫ ॥

21ਕਿਲਵਿਖ ਸਭੇ ਉਤਰਨਿ ਨੀਤ ਨੀਤ ਗੁਣ ਗਾਉ ॥

22ਕੋਟਿ ਕਲੇਸਾ ਊਪਜਹਿ ਨਾਨਕ ਬਿਸਰੈ ਨਾਉ ॥੧॥

23ਮਃ ੫ ॥

24ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ ॥

25ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ ॥੨॥

26ਪਉੜੀ ॥

27ਸੋ ਸਤਿਗੁਰੁ ਧਨੁ ਧੰਨੁ ਜਿਨਿ ਭਰਮ ਗੜੁ ਤੋੜਿਆ ॥

28ਸੋ ਸਤਿਗੁਰੁ ਵਾਹੁ ਵਾਹੁ ਜਿਨਿ ਹਰਿ ਸਿਉ ਜੋੜਿਆ ॥

29ਨਾਮੁ ਨਿਧਾਨੁ ਅਖੁਟੁ ਗੁਰੁ ਦੇਇ ਦਾਰੂਓ ॥

30ਮਹਾ ਰੋਗੁ ਬਿਕਰਾਲ ਤਿਨੈ ਬਿਦਾਰੂਓ ॥

31ਪਾਇਆ ਨਾਮੁ ਨਿਧਾਨੁ ਬਹੁਤੁ ਖਜਾਨਿਆ ॥

32ਜਿਤਾ ਜਨਮੁ ਅਪਾਰੁ ਆਪੁ ਪਛਾਨਿਆ ॥

33ਮਹਿਮਾ ਕਹੀ ਨ ਜਾਇ ਗੁਰ ਸਮਰਥ ਦੇਵ ॥

34ਗੁਰ ਪਾਰਬ੍ਰਹਮ ਪਰਮੇਸੁਰ ਅਪਰੰਪਰ ਅਲਖ ਅਭੇਵ ॥੧੬॥

35ਸਲੋਕੁ ਮਃ ੫ ॥

36ਉਦਮੁ ਕਰੇਦਿਆ ਜੀਉ ਤੂੰ ਕਮਾਵਦਿਆ ਸੁਖ ਭੁੰਚੁ ॥

37ਧਿਆਇਦਿਆ ਤੂੰ ਪ੍ਰਭੂ ਮਿਲੁ ਨਾਨਕ ਉਤਰੀ ਚਿੰਤ ॥੧॥

38ਮਃ ੫ ॥

39ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥

40ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੨॥

41ਪਉੜੀ ॥

42ਤੇਰਾ ਕੀਤਾ ਹੋਇ ਤ ਕਾਹੇ ਡਰਪੀਐ ॥

43ਜਿਸੁ ਮਿਲਿ ਜਪੀਐ ਨਾਉ ਤਿਸੁ ਜੀਉ ਅਰਪੀਐ ॥

44ਆਇਐ ਚਿਤਿ ਨਿਹਾਲੁ ਸਾਹਿਬ ਬੇਸੁਮਾਰ ॥

45ਤਿਸ ਨੋ ਪੋਹੇ ਕਵਣੁ ਜਿਸੁ ਵਲਿ ਨਿਰੰਕਾਰ ॥

46ਸਭੁ ਕਿਛੁ ਤਿਸ ਕੈ ਵਸਿ ਨ ਕੋਈ ਬਾਹਰਾ ॥

47ਸੋ ਭਗਤਾ ਮਨਿ ਵੁਠਾ ਸਚਿ ਸਮਾਹਰਾ ॥

48ਤੇਰੇ ਦਾਸ ਧਿਆਇਨਿ ਤੁਧੁ ਤੂੰ ਰਖਣ ਵਾਲਿਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath