ਗੁਰੂ ਗ੍ਰੰਥ ਸਾਹਿਬ 523 · Raag Gujri · Guru Arjan Dev Ji
1ਸਿਰਿ ਸਭਨਾ ਸਮਰਥੁ ਨਦਰਿ ਨਿਹਾਲਿਆ ॥੧੭॥
2ਸਲੋਕ ਮਃ ੫ ॥
3ਕਾਮ ਕ੍ਰੋਧ ਮਦ ਲੋਭ ਮੋਹ ਦੁਸਟ ਬਾਸਨਾ ਨਿਵਾਰਿ ॥
4ਰਾਖਿ ਲੇਹੁ ਪ੍ਰਭ ਆਪਣੇ ਨਾਨਕ ਸਦ ਬਲਿਹਾਰਿ ॥੧॥
5ਮਃ ੫ ॥
6ਖਾਂਦਿਆ ਖਾਂਦਿਆ ਮੁਹੁ ਘਠਾ ਪੈਨੰਦਿਆ ਸਭੁ ਅੰਗੁ ॥
7ਨਾਨਕ ਧ੍ਰਿਗੁ ਤਿਨਾ ਦਾ ਜੀਵਿਆ ਜਿਨ ਸਚਿ ਨ ਲਗੋ ਰੰਗੁ ॥੨॥
8ਪਉੜੀ ॥
9ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥
10ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥
11ਨਾਮ ਤੇਰੈ ਕੈ ਰੰਗਿ ਦੁਰਮਤਿ ਧੋਵਣਾ ॥
12ਜਪਿ ਜਪਿ ਤੁਧੁ ਨਿਰੰਕਾਰ ਭਰਮੁ ਭਉ ਖੋਵਣਾ ॥
13ਜੋ ਤੇਰੈ ਰੰਗਿ ਰਤੇ ਸੇ ਜੋਨਿ ਨ ਜੋਵਣਾ ॥
14ਅੰਤਰਿ ਬਾਹਰਿ ਇਕੁ ਨੈਣ ਅਲੋਵਣਾ ॥
15ਜਿਨੑੀ ਪਛਾਤਾ ਹੁਕਮੁ ਤਿਨੑ ਕਦੇ ਨ ਰੋਵਣਾ ॥
16ਨਾਉ ਨਾਨਕ ਬਖਸੀਸ ਮਨ ਮਾਹਿ ਪਰੋਵਣਾ ॥੧੮॥
17ਸਲੋਕ ਮਃ ੫ ॥
18ਜੀਵਦਿਆ ਨ ਚੇਤਿਓ ਮੁਆ ਰਲੰਦੜੋ ਖਾਕ ॥
19ਨਾਨਕ ਦੁਨੀਆ ਸੰਗਿ ਗੁਦਾਰਿਆ ਸਾਕਤ ਮੂੜ ਨਪਾਕ ॥੧॥
20ਮਃ ੫ ॥
21ਜੀਵੰਦਿਆ ਹਰਿ ਚੇਤਿਆ ਮਰੰਦਿਆ ਹਰਿ ਰੰਗਿ ॥
22ਜਨਮੁ ਪਦਾਰਥੁ ਤਾਰਿਆ ਨਾਨਕ ਸਾਧੂ ਸੰਗਿ ॥੨॥
23ਪਉੜੀ ॥
24ਆਦਿ ਜੁਗਾਦੀ ਆਪਿ ਰਖਣ ਵਾਲਿਆ ॥
25ਸਚੁ ਨਾਮੁ ਕਰਤਾਰੁ ਸਚੁ ਪਸਾਰਿਆ ॥
26ਊਣਾ ਕਹੀ ਨ ਹੋਇ ਘਟੇ ਘਟਿ ਸਾਰਿਆ ॥
27ਮਿਹਰਵਾਨ ਸਮਰਥ ਆਪੇ ਹੀ ਘਾਲਿਆ ॥
28ਜਿਨੑ ਮਨਿ ਵੁਠਾ ਆਪਿ ਸੇ ਸਦਾ ਸੁਖਾਲਿਆ ॥
29ਆਪੇ ਰਚਨੁ ਰਚਾਇ ਆਪੇ ਹੀ ਪਾਲਿਆ ॥
30ਸਭੁ ਕਿਛੁ ਆਪੇ ਆਪਿ ਬੇਅੰਤ ਅਪਾਰਿਆ ॥
31ਗੁਰ ਪੂਰੇ ਕੀ ਟੇਕ ਨਾਨਕ ਸੰਮੑਾਲਿਆ ॥੧੯॥
32ਸਲੋਕ ਮਃ ੫ ॥
33ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥
34ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥
35ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥
36ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥
37ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥
38ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥
39ਮਃ ੫ ॥
40ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ ॥
41ਜਿਨਿ ਜਨਿ ਧਿਆਇਆ ਖਸਮੁ ਤਿਨਿ ਸੁਖੁ ਪਾਇਆ ॥
42ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ ॥
43ਹੁਕਮੈ ਬੁਝਿ ਨਿਹਾਲੁ ਖਸਮਿ ਫੁਰਮਾਇਆ ॥
44ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ ॥
45ਜੋ ਜੋ ਦਿਤਾ ਖਸਮਿ ਸੋਈ ਸੁਖੁ ਪਾਇਆ ॥
46ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ ॥
47ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ ॥੨॥
48ਪਉੜੀ ॥
49ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥
50ਪ੍ਰਭ ਦਾਸ ਕਾ ਦੁਖੁ ਨ ਖਵਿ ਸਕਹਿ ਫੜਿ ਜੋਨੀ ਜੁਤੇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath