ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 524 · Raag Gujri · Guru Arjan Dev Ji

1ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥

2ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥

3ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥੨੦॥

4ਸਲੋਕ ਮਃ ੫ ॥

5ਰਾਮੁ ਜਪਹੁ ਵਡਭਾਗੀਹੋ ਜਲਿ ਥਲਿ ਪੂਰਨੁ ਸੋਇ ॥

6ਨਾਨਕ ਨਾਮਿ ਧਿਆਇਐ ਬਿਘਨੁ ਨ ਲਾਗੈ ਕੋਇ ॥੧॥

7ਮਃ ੫ ॥

8ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥

9ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੨॥

10ਪਉੜੀ ॥

11ਸਿਮਰਿ ਸਿਮਰਿ ਦਾਤਾਰੁ ਮਨੋਰਥ ਪੂਰਿਆ ॥

12ਇਛ ਪੁੰਨੀ ਮਨਿ ਆਸ ਗਏ ਵਿਸੂਰਿਆ ॥

13ਪਾਇਆ ਨਾਮੁ ਨਿਧਾਨੁ ਜਿਸ ਨੋ ਭਾਲਦਾ ॥

14ਜੋਤਿ ਮਿਲੀ ਸੰਗਿ ਜੋਤਿ ਰਹਿਆ ਘਾਲਦਾ ॥

15ਸੂਖ ਸਹਜ ਆਨੰਦ ਵੁਠੇ ਤਿਤੁ ਘਰਿ ॥

16ਆਵਣ ਜਾਣ ਰਹੇ ਜਨਮੁ ਨ ਤਹਾ ਮਰਿ ॥

17ਸਾਹਿਬੁ ਸੇਵਕੁ ਇਕੁ ਇਕੁ ਦ੍ਰਿਸਟਾਇਆ ॥

18ਗੁਰ ਪ੍ਰਸਾਦਿ ਨਾਨਕ ਸਚਿ ਸਮਾਇਆ ॥੨੧॥੧॥੨॥ ਸੁਧੁ

19ਰਾਗੁ ਗੂਜਰੀ ਭਗਤਾ ਕੀ ਬਾਣੀ

20ੴ ਸਤਿਗੁਰ ਪ੍ਰਸਾਦਿ ॥

21ਸ੍ਰੀ ਕਬੀਰ ਜੀਉ ਕਾ ਚਉਪਦਾ ਘਰੁ ੨ ਦੂਜਾ ॥

22ਚਾਰਿ ਪਾਵ ਦੁਇ ਸਿੰਗ ਗੁੰਗ ਮੁਖ ਤਬ ਕੈਸੇ ਗੁਨ ਗਈਹੈ ॥

23ਊਠਤ ਬੈਠਤ ਠੇਗਾ ਪਰਿਹੈ ਤਬ ਕਤ ਮੂਡ ਲੁਕਈਹੈ ॥੧॥

24ਹਰਿ ਬਿਨੁ ਬੈਲ ਬਿਰਾਨੇ ਹੁਈਹੈ ॥

25ਫਾਟੇ ਨਾਕਨ ਟੂਟੇ ਕਾਧਨ ਕੋਦਉ ਕੋ ਭੁਸੁ ਖਈਹੈ ॥੧॥ ਰਹਾਉ ॥

26ਸਾਰੋ ਦਿਨੁ ਡੋਲਤ ਬਨ ਮਹੀਆ ਅਜਹੁ ਨ ਪੇਟ ਅਘਈਹੈ ॥

27ਜਨ ਭਗਤਨ ਕੋ ਕਹੋ ਨ ਮਾਨੋ ਕੀਓ ਅਪਨੋ ਪਈਹੈ ॥੨॥

28ਦੁਖ ਸੁਖ ਕਰਤ ਮਹਾ ਭ੍ਰਮਿ ਬੂਡੋ ਅਨਿਕ ਜੋਨਿ ਭਰਮਈਹੈ ॥

29ਰਤਨ ਜਨਮੁ ਖੋਇਓ ਪ੍ਰਭੁ ਬਿਸਰਿਓ ਇਹੁ ਅਉਸਰੁ ਕਤ ਪਈਹੈ ॥੩॥

30ਭ੍ਰਮਤ ਫਿਰਤ ਤੇਲਕ ਕੇ ਕਪਿ ਜਿਉ ਗਤਿ ਬਿਨੁ ਰੈਨਿ ਬਿਹਈਹੈ ॥

31ਕਹਤ ਕਬੀਰ ਰਾਮ ਨਾਮ ਬਿਨੁ ਮੂੰਡ ਧੁਨੇ ਪਛੁਤਈਹੈ ॥੪॥੧॥

32ਗੂਜਰੀ ਘਰੁ ੩ ॥

33ਮੁਸਿ ਮੁਸਿ ਰੋਵੈ ਕਬੀਰ ਕੀ ਮਾਈ ॥

34ਏ ਬਾਰਿਕ ਕੈਸੇ ਜੀਵਹਿ ਰਘੁਰਾਈ ॥੧॥

35ਤਨਨਾ ਬੁਨਨਾ ਸਭੁ ਤਜਿਓ ਹੈ ਕਬੀਰ ॥

36ਹਰਿ ਕਾ ਨਾਮੁ ਲਿਖਿ ਲੀਓ ਸਰੀਰ ॥੧॥ ਰਹਾਉ ॥

37ਜਬ ਲਗੁ ਤਾਗਾ ਬਾਹਉ ਬੇਹੀ ॥

38ਤਬ ਲਗੁ ਬਿਸਰੈ ਰਾਮੁ ਸਨੇਹੀ ॥੨॥

39ਓਛੀ ਮਤਿ ਮੇਰੀ ਜਾਤਿ ਜੁਲਾਹਾ ॥

40ਹਰਿ ਕਾ ਨਾਮੁ ਲਹਿਓ ਮੈ ਲਾਹਾ ॥੩॥

41ਕਹਤ ਕਬੀਰ ਸੁਨਹੁ ਮੇਰੀ ਮਾਈ ॥

42ਹਮਰਾ ਇਨ ਕਾ ਦਾਤਾ ਏਕੁ ਰਘੁਰਾਈ ॥੪॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath