ਗੁਰੂ ਗ੍ਰੰਥ ਸਾਹਿਬ 525 · Raag Gujri
1ਗੂਜਰੀ ਸ੍ਰੀ ਨਾਮਦੇਵ ਜੀ ਕੇ ਪਦੇ ਘਰੁ ੧
2ੴ ਸਤਿਗੁਰ ਪ੍ਰਸਾਦਿ ॥
3ਜੌ ਰਾਜੁ ਦੇਹਿ ਤ ਕਵਨ ਬਡਾਈ ॥
4ਜੌ ਭੀਖ ਮੰਗਾਵਹਿ ਤ ਕਿਆ ਘਟਿ ਜਾਈ ॥੧॥
5ਤੂੰ ਹਰਿ ਭਜੁ ਮਨ ਮੇਰੇ ਪਦੁ ਨਿਰਬਾਨੁ ॥
6ਬਹੁਰਿ ਨ ਹੋਇ ਤੇਰਾ ਆਵਨ ਜਾਨੁ ॥੧॥ ਰਹਾਉ ॥
7ਸਭ ਤੈ ਉਪਾਈ ਭਰਮ ਭੁਲਾਈ ॥
8ਜਿਸ ਤੂੰ ਦੇਵਹਿ ਤਿਸਹਿ ਬੁਝਾਈ ॥੨॥
9ਸਤਿਗੁਰੁ ਮਿਲੈ ਤ ਸਹਸਾ ਜਾਈ ॥
10ਕਿਸੁ ਹਉ ਪੂਜਉ ਦੂਜਾ ਨਦਰਿ ਨ ਆਈ ॥੩॥
11ਏਕੈ ਪਾਥਰ ਕੀਜੈ ਭਾਉ ॥
12ਦੂਜੈ ਪਾਥਰ ਧਰੀਐ ਪਾਉ ॥
13ਜੇ ਓਹੁ ਦੇਉ ਤ ਓਹੁ ਭੀ ਦੇਵਾ ॥
14ਕਹਿ ਨਾਮਦੇਉ ਹਮ ਹਰਿ ਕੀ ਸੇਵਾ ॥੪॥੧॥
15ਗੂਜਰੀ ਘਰੁ ੧ ॥
16ਮਲੈ ਨ ਲਾਛੈ ਪਾਰ ਮਲੋ ਪਰਮਲੀਓ ਬੈਠੋ ਰੀ ਆਈ ॥
17ਆਵਤ ਕਿਨੈ ਨ ਪੇਖਿਓ ਕਵਨੈ ਜਾਣੈ ਰੀ ਬਾਈ ॥੧॥
18ਕਉਣੁ ਕਹੈ ਕਿਣਿ ਬੂਝੀਐ ਰਮਈਆ ਆਕੁਲੁ ਰੀ ਬਾਈ ॥੧॥ ਰਹਾਉ ॥
19ਜਿਉ ਆਕਾਸੈ ਪੰਖੀਅਲੋ ਖੋਜੁ ਨਿਰਖਿਓ ਨ ਜਾਈ ॥
20ਜਿਉ ਜਲ ਮਾਝੈ ਮਾਛਲੋ ਮਾਰਗੁ ਪੇਖਣੋ ਨ ਜਾਈ ॥੨॥
21ਜਿਉ ਆਕਾਸੈ ਘੜੂਅਲੋ ਮ੍ਰਿਗ ਤ੍ਰਿਸਨਾ ਭਰਿਆ ॥
22ਨਾਮੇ ਚੇ ਸੁਆਮੀ ਬੀਠਲੋ ਜਿਨਿ ਤੀਨੈ ਜਰਿਆ ॥੩॥੨॥
23ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩
24ੴ ਸਤਿਗੁਰ ਪ੍ਰਸਾਦਿ ॥
25ਦੂਧੁ ਤ ਬਛਰੈ ਥਨਹੁ ਬਿਟਾਰਿਓ ॥
26ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥
27ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥
28ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥
29ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥
30ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥
31ਧੂਪ ਦੀਪ ਨਈਬੇਦਹਿ ਬਾਸਾ ॥
32ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥
33ਤਨੁ ਮਨੁ ਅਰਪਉ ਪੂਜ ਚਰਾਵਉ ॥
34ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥
35ਪੂਜਾ ਅਰਚਾ ਆਹਿ ਨ ਤੋਰੀ ॥
36ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥
37ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧
38ੴ ਸਤਿਗੁਰ ਪ੍ਰਸਾਦਿ ॥
39ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥
40ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨੑਾ ਕਾਹੇ ਭਇਆ ਸੰਨਿਆਸੀ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath