ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 526 · Raag Gujri · Bhagat Trilochan Ji

1ਭਰਮੇ ਭੂਲੀ ਰੇ ਜੈ ਚੰਦਾ ॥

2ਨਹੀ ਨਹੀ ਚੀਨਿੑਆ ਪਰਮਾਨੰਦਾ ॥੧॥ ਰਹਾਉ ॥

3ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੁੰਦਾ ਮਾਇਆ ॥

4ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ ਤਤੁ ਨ ਪਾਇਆ ॥੨॥

5ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ ॥

6ਲਖ ਚਉਰਾਸੀਹ ਜਿਨਿੑ ਉਪਾਈ ਸੋ ਸਿਮਰਹੁ ਨਿਰਬਾਣੀ ॥੩॥

7ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥

8ਬਦਤਿ ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ ॥੪॥੧॥

9ਗੂਜਰੀ ॥

10ਅੰਤਿ ਕਾਲਿ ਜੋ ਲਛਮੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥

11ਸਰਪ ਜੋਨਿ ਵਲਿ ਵਲਿ ਅਉਤਰੈ ॥੧॥

12ਅਰੀ ਬਾਈ ਗੋਬਿਦ ਨਾਮੁ ਮਤਿ ਬੀਸਰੈ ॥ ਰਹਾਉ ॥

13ਅੰਤਿ ਕਾਲਿ ਜੋ ਇਸਤ੍ਰੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥

14ਬੇਸਵਾ ਜੋਨਿ ਵਲਿ ਵਲਿ ਅਉਤਰੈ ॥੨॥

15ਅੰਤਿ ਕਾਲਿ ਜੋ ਲੜਿਕੇ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥

16ਸੂਕਰ ਜੋਨਿ ਵਲਿ ਵਲਿ ਅਉਤਰੈ ॥੩॥

17ਅੰਤਿ ਕਾਲਿ ਜੋ ਮੰਦਰ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥

18ਪ੍ਰੇਤ ਜੋਨਿ ਵਲਿ ਵਲਿ ਅਉਤਰੈ ॥੪॥

19ਅੰਤਿ ਕਾਲਿ ਨਾਰਾਇਣੁ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥

20ਬਦਤਿ ਤਿਲੋਚਨੁ ਤੇ ਨਰ ਮੁਕਤਾ ਪੀਤੰਬਰੁ ਵਾ ਕੇ ਰਿਦੈ ਬਸੈ ॥੫॥੨॥

21ਗੂਜਰੀ ਸ੍ਰੀ ਜੈਦੇਵ ਜੀਉ ਕਾ ਪਦਾ ਘਰੁ ੪

22ੴ ਸਤਿਗੁਰ ਪ੍ਰਸਾਦਿ ॥

23ਪਰਮਾਦਿ ਪੁਰਖਮਨੋਪਿਮੰ ਸਤਿ ਆਦਿ ਭਾਵ ਰਤੰ ॥

24ਪਰਮਦਭੁਤੰ ਪਰਕ੍ਰਿਤਿ ਪਰੰ ਜਦਿਚਿੰਤਿ ਸਰਬ ਗਤੰ ॥੧॥

25ਕੇਵਲ ਰਾਮ ਨਾਮ ਮਨੋਰਮੰ ॥

26ਬਦਿ ਅੰਮ੍ਰਿਤ ਤਤ ਮਇਅੰ ॥

27ਨ ਦਨੋਤਿ ਜਸਮਰਣੇਨ ਜਨਮ ਜਰਾਧਿ ਮਰਣ ਭਇਅੰ ॥੧॥ ਰਹਾਉ ॥

28ਇਛਸਿ ਜਮਾਦਿ ਪਰਾਭਯੰ ਜਸੁ ਸ੍ਵਸਤਿ ਸੁਕ੍ਰਿਤ ਕ੍ਰਿਤੰ ॥

29ਭਵ ਭੂਤ ਭਾਵ ਸਮਬੵਿਅੰ ਪਰਮੰ ਪ੍ਰਸੰਨਮਿਦੰ ॥੨॥

30ਲੋਭਾਦਿ ਦ੍ਰਿਸਟਿ ਪਰ ਗ੍ਰਿਹੰ ਜਦਿਬਿਧਿ ਆਚਰਣੰ ॥

31ਤਜਿ ਸਕਲ ਦੁਹਕ੍ਰਿਤ ਦੁਰਮਤੀ ਭਜੁ ਚਕ੍ਰਧਰ ਸਰਣੰ ॥੩॥

32ਹਰਿ ਭਗਤ ਨਿਜ ਨਿਹਕੇਵਲਾ ਰਿਦ ਕਰਮਣਾ ਬਚਸਾ ॥

33ਜੋਗੇਨ ਕਿੰ ਜਗੇਨ ਕਿੰ ਦਾਨੇਨ ਕਿੰ ਤਪਸਾ ॥੪॥

34ਗੋਬਿੰਦ ਗੋਬਿੰਦੇਤਿ ਜਪਿ ਨਰ ਸਕਲ ਸਿਧਿ ਪਦੰ ॥

35ਜੈਦੇਵ ਆਇਉ ਤਸ ਸਫੁਟੰ ਭਵ ਭੂਤ ਸਰਬ ਗਤੰ ॥੫॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath