ਗੁਰੂ ਗ੍ਰੰਥ ਸਾਹਿਬ 528 · Raag Dayv Gandhaaree · Guru Raam Daas Ji
1ਲੋਕਨ ਕੀ ਚਤੁਰਾਈ ਉਪਮਾ ਤੇ ਬੈਸੰਤਰਿ ਜਾਰਿ ॥
2ਕੋਈ ਭਲਾ ਕਹਉ ਭਾਵੈ ਬੁਰਾ ਕਹਉ ਹਮ ਤਨੁ ਦੀਓ ਹੈ ਢਾਰਿ ॥੧॥
3ਜੋ ਆਵਤ ਸਰਣਿ ਠਾਕੁਰ ਪ੍ਰਭੁ ਤੁਮਰੀ ਤਿਸੁ ਰਾਖਹੁ ਕਿਰਪਾ ਧਾਰਿ ॥
4ਜਨ ਨਾਨਕ ਸਰਣਿ ਤੁਮਾਰੀ ਹਰਿ ਜੀਉ ਰਾਖਹੁ ਲਾਜ ਮੁਰਾਰਿ ॥੨॥੪॥
5ਦੇਵਗੰਧਾਰੀ ॥
6ਹਰਿ ਗੁਣ ਗਾਵੈ ਹਉ ਤਿਸੁ ਬਲਿਹਾਰੀ ॥
7ਦੇਖਿ ਦੇਖਿ ਜੀਵਾ ਸਾਧ ਗੁਰ ਦਰਸਨੁ ਜਿਸੁ ਹਿਰਦੈ ਨਾਮੁ ਮੁਰਾਰੀ ॥੧॥ ਰਹਾਉ ॥
8ਤੁਮ ਪਵਿਤ੍ਰ ਪਾਵਨ ਪੁਰਖ ਪ੍ਰਭ ਸੁਆਮੀ ਹਮ ਕਿਉ ਕਰਿ ਮਿਲਹ ਜੂਠਾਰੀ ॥
9ਹਮਰੈ ਜੀਇ ਹੋਰੁ ਮੁਖਿ ਹੋਰੁ ਹੋਤ ਹੈ ਹਮ ਕਰਮਹੀਣ ਕੂੜਿਆਰੀ ॥੧॥
10ਹਮਰੀ ਮੁਦ੍ਰ ਨਾਮੁ ਹਰਿ ਸੁਆਮੀ ਰਿਦ ਅੰਤਰਿ ਦੁਸਟ ਦੁਸਟਾਰੀ ॥
11ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਣਿ ਤੁਮੑਾਰੀ ॥੨॥੫॥
12ਦੇਵਗੰਧਾਰੀ ॥
13ਹਰਿ ਕੇ ਨਾਮ ਬਿਨਾ ਸੁੰਦਰਿ ਹੈ ਨਕਟੀ ॥
14ਜਿਉ ਬੇਸੁਆ ਕੇ ਘਰਿ ਪੂਤੁ ਜਮਤੁ ਹੈ ਤਿਸੁ ਨਾਮੁ ਪਰਿਓ ਹੈ ਧ੍ਰਕਟੀ ॥੧॥ ਰਹਾਉ ॥
15ਜਿਨ ਕੈ ਹਿਰਦੈ ਨਾਹਿ ਹਰਿ ਸੁਆਮੀ ਤੇ ਬਿਗੜ ਰੂਪ ਬੇਰਕਟੀ ॥
16ਜਿਉ ਨਿਗੁਰਾ ਬਹੁ ਬਾਤਾ ਜਾਣੈ ਓਹੁ ਹਰਿ ਦਰਗਹ ਹੈ ਭ੍ਰਸਟੀ ॥੧॥
17ਜਿਨ ਕਉ ਦਇਆਲੁ ਹੋਆ ਮੇਰਾ ਸੁਆਮੀ ਤਿਨਾ ਸਾਧ ਜਨਾ ਪਗ ਚਕਟੀ ॥
18ਨਾਨਕ ਪਤਿਤ ਪਵਿਤ ਮਿਲਿ ਸੰਗਤਿ ਗੁਰ ਸਤਿਗੁਰ ਪਾਛੈ ਛੁਕਟੀ ॥੨॥੬॥ ਛਕਾ ੧
19ਦੇਵਗੰਧਾਰੀ ਮਹਲਾ ੫ ਘਰੁ ੨
20ੴ ਸਤਿਗੁਰ ਪ੍ਰਸਾਦਿ ॥
21ਮਾਈ ਗੁਰ ਚਰਣੀ ਚਿਤੁ ਲਾਈਐ ॥
22ਪ੍ਰਭੁ ਹੋਇ ਕ੍ਰਿਪਾਲੁ ਕਮਲੁ ਪਰਗਾਸੇ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥
23ਅੰਤਰਿ ਏਕੋ ਬਾਹਰਿ ਏਕੋ ਸਭ ਮਹਿ ਏਕੁ ਸਮਾਈਐ ॥
24ਘਟਿ ਅਵਘਟਿ ਰਵਿਆ ਸਭ ਠਾਈ ਹਰਿ ਪੂਰਨ ਬ੍ਰਹਮੁ ਦਿਖਾਈਐ ॥੧॥
25ਉਸਤਤਿ ਕਰਹਿ ਸੇਵਕ ਮੁਨਿ ਕੇਤੇ ਤੇਰਾ ਅੰਤੁ ਨ ਕਤਹੂ ਪਾਈਐ ॥
26ਸੁਖਦਾਤੇ ਦੁਖ ਭੰਜਨ ਸੁਆਮੀ ਜਨ ਨਾਨਕ ਸਦ ਬਲਿ ਜਾਈਐ ॥੨॥੧॥
27ਦੇਵਗੰਧਾਰੀ ॥
28ਮਾਈ ਹੋਨਹਾਰ ਸੋ ਹੋਈਐ ॥
29ਰਾਚਿ ਰਹਿਓ ਰਚਨਾ ਪ੍ਰਭੁ ਅਪਨੀ ਕਹਾ ਲਾਭੁ ਕਹਾ ਖੋਈਐ ॥੧॥ ਰਹਾਉ ॥
30ਕਹ ਫੂਲਹਿ ਆਨੰਦ ਬਿਖੈ ਸੋਗ ਕਬ ਹਸਨੋ ਕਬ ਰੋਈਐ ॥
31ਕਬਹੂ ਮੈਲੁ ਭਰੇ ਅਭਿਮਾਨੀ ਕਬ ਸਾਧੂ ਸੰਗਿ ਧੋਈਐ ॥੧॥
32ਕੋਇ ਨ ਮੇਟੈ ਪ੍ਰਭ ਕਾ ਕੀਆ ਦੂਸਰ ਨਾਹੀ ਅਲੋਈਐ ॥
33ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਹ ਪ੍ਰਸਾਦਿ ਸੁਖਿ ਸੋਈਐ ॥੨॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath