ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 529 · Raag Dayv Gandhaaree

1ਦੇਵਗੰਧਾਰੀ ॥

2ਮਾਈ ਸੁਨਤ ਸੋਚ ਭੈ ਡਰਤ ॥

3ਮੇਰ ਤੇਰ ਤਜਉ ਅਭਿਮਾਨਾ ਸਰਨਿ ਸੁਆਮੀ ਕੀ ਪਰਤ ॥੧॥ ਰਹਾਉ ॥

4ਜੋ ਜੋ ਕਹੈ ਸੋਈ ਭਲ ਮਾਨਉ ਨਾਹਿ ਨ ਕਾ ਬੋਲ ਕਰਤ ॥

5ਨਿਮਖ ਨ ਬਿਸਰਉ ਹੀਏ ਮੋਰੇ ਤੇ ਬਿਸਰਤ ਜਾਈ ਹਉ ਮਰਤ ॥੧॥

6ਸੁਖਦਾਈ ਪੂਰਨ ਪ੍ਰਭੁ ਕਰਤਾ ਮੇਰੀ ਬਹੁਤੁ ਇਆਨਪ ਜਰਤ ॥

7ਨਿਰਗੁਨਿ ਕਰੂਪਿ ਕੁਲਹੀਣ ਨਾਨਕ ਹਉ ਅਨਦ ਰੂਪ ਸੁਆਮੀ ਭਰਤ ॥੨॥੩॥

8ਦੇਵਗੰਧਾਰੀ ॥

9ਮਨ ਹਰਿ ਕੀਰਤਿ ਕਰਿ ਸਦਹੂੰ ॥

10ਗਾਵਤ ਸੁਨਤ ਜਪਤ ਉਧਾਰੈ ਬਰਨ ਅਬਰਨਾ ਸਭਹੂੰ ॥੧॥ ਰਹਾਉ ॥

11ਜਹ ਤੇ ਉਪਜਿਓ ਤਹੀ ਸਮਾਇਓ ਇਹ ਬਿਧਿ ਜਾਨੀ ਤਬਹੂੰ ॥

12ਜਹਾ ਜਹਾ ਇਹ ਦੇਹੀ ਧਾਰੀ ਰਹਨੁ ਨ ਪਾਇਓ ਕਬਹੂੰ ॥੧॥

13ਸੁਖੁ ਆਇਓ ਭੈ ਭਰਮ ਬਿਨਾਸੇ ਕ੍ਰਿਪਾਲ ਹੂਏ ਪ੍ਰਭ ਜਬਹੂ ॥

14ਕਹੁ ਨਾਨਕ ਮੇਰੇ ਪੂਰੇ ਮਨੋਰਥ ਸਾਧਸੰਗਿ ਤਜਿ ਲਬਹੂੰ ॥੨॥੪॥

15ਦੇਵਗੰਧਾਰੀ ॥

16ਮਨ ਜਿਉ ਅਪੁਨੇ ਪ੍ਰਭ ਭਾਵਉ ॥

17ਨੀਚਹੁ ਨੀਚੁ ਨੀਚੁ ਅਤਿ ਨਾਨੑਾ ਹੋਇ ਗਰੀਬੁ ਬੁਲਾਵਉ ॥੧॥ ਰਹਾਉ ॥

18ਅਨਿਕ ਅਡੰਬਰ ਮਾਇਆ ਕੇ ਬਿਰਥੇ ਤਾ ਸਿਉ ਪ੍ਰੀਤਿ ਘਟਾਵਉ ॥

19ਜਿਉ ਅਪੁਨੋ ਸੁਆਮੀ ਸੁਖੁ ਮਾਨੈ ਤਾ ਮਹਿ ਸੋਭਾ ਪਾਵਉ ॥੧॥

20ਦਾਸਨ ਦਾਸ ਰੇਣੁ ਦਾਸਨ ਕੀ ਜਨ ਕੀ ਟਹਲ ਕਮਾਵਉ ॥

21ਸਰਬ ਸੂਖ ਬਡਿਆਈ ਨਾਨਕ ਜੀਵਉ ਮੁਖਹੁ ਬੁਲਾਵਉ ॥੨॥੫॥

22ਦੇਵਗੰਧਾਰੀ ॥

23ਪ੍ਰਭ ਜੀ ਤਉ ਪ੍ਰਸਾਦਿ ਭ੍ਰਮੁ ਡਾਰਿਓ ॥

24ਤੁਮਰੀ ਕ੍ਰਿਪਾ ਤੇ ਸਭੁ ਕੋ ਅਪਨਾ ਮਨ ਮਹਿ ਇਹੈ ਬੀਚਾਰਿਓ ॥੧॥ ਰਹਾਉ ॥

25ਕੋਟਿ ਪਰਾਧ ਮਿਟੇ ਤੇਰੀ ਸੇਵਾ ਦਰਸਨਿ ਦੂਖੁ ਉਤਾਰਿਓ ॥

26ਨਾਮੁ ਜਪਤ ਮਹਾ ਸੁਖੁ ਪਾਇਓ ਚਿੰਤਾ ਰੋਗੁ ਬਿਦਾਰਿਓ ॥੧॥

27ਕਾਮੁ ਕ੍ਰੋਧੁ ਲੋਭੁ ਝੂਠੁ ਨਿੰਦਾ ਸਾਧੂ ਸੰਗਿ ਬਿਸਾਰਿਓ ॥

28ਮਾਇਆ ਬੰਧ ਕਾਟੇ ਕਿਰਪਾ ਨਿਧਿ ਨਾਨਕ ਆਪਿ ਉਧਾਰਿਓ ॥੨॥੬॥

29ਦੇਵਗੰਧਾਰੀ ॥

30ਮਨ ਸਗਲ ਸਿਆਨਪ ਰਹੀ ॥

31ਕਰਨ ਕਰਾਵਨਹਾਰ ਸੁਆਮੀ ਨਾਨਕ ਓਟ ਗਹੀ ॥੧॥ ਰਹਾਉ ॥

32ਆਪੁ ਮੇਟਿ ਪਏ ਸਰਣਾਈ ਇਹ ਮਤਿ ਸਾਧੂ ਕਹੀ ॥

33ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ਭਰਮੁ ਅਧੇਰਾ ਲਹੀ ॥੧॥

34ਜਾਨ ਪ੍ਰਬੀਨ ਸੁਆਮੀ ਪ੍ਰਭ ਮੇਰੇ ਸਰਣਿ ਤੁਮਾਰੀ ਅਹੀ ॥

35ਖਿਨ ਮਹਿ ਥਾਪਿ ਉਥਾਪਨਹਾਰੇ ਕੁਦਰਤਿ ਕੀਮ ਨ ਪਹੀ ॥੨॥੭॥

36ਦੇਵਗੰਧਾਰੀ ਮਹਲਾ ੫ ॥

37ਹਰਿ ਪ੍ਰਾਨ ਪ੍ਰਭੂ ਸੁਖਦਾਤੇ ॥

38ਗੁਰ ਪ੍ਰਸਾਦਿ ਕਾਹੂ ਜਾਤੇ ॥੧॥ ਰਹਾਉ ॥

39ਸੰਤ ਤੁਮਾਰੇ ਤੁਮਰੇ ਪ੍ਰੀਤਮ ਤਿਨ ਕਉ ਕਾਲ ਨ ਖਾਤੇ ॥

40ਰੰਗਿ ਤੁਮਾਰੈ ਲਾਲ ਭਏ ਹੈ ਰਾਮ ਨਾਮ ਰਸਿ ਮਾਤੇ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath