ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 52 · Siree Raag · Guru Arjan Dev Ji

1ਬੰਧਨ ਮੁਕਤੁ ਸੰਤਹੁ ਮੇਰੀ ਰਾਖੈ ਮਮਤਾ ॥੩॥

2ਭਏ ਕਿਰਪਾਲ ਠਾਕੁਰ ਰਹਿਓ ਆਵਣ ਜਾਣਾ ॥

3ਗੁਰ ਮਿਲਿ ਨਾਨਕ ਪਾਰਬ੍ਰਹਮੁ ਪਛਾਣਾ ॥੪॥੨੭॥੯੭॥

4ਸਿਰੀਰਾਗੁ ਮਹਲਾ ੫ ਘਰੁ ੧ ॥

5ਸੰਤ ਜਨਾ ਮਿਲਿ ਭਾਈਆ ਕਟਿਅੜਾ ਜਮਕਾਲੁ ॥

6ਸਚਾ ਸਾਹਿਬੁ ਮਨਿ ਵੁਠਾ ਹੋਆ ਖਸਮੁ ਦਇਆਲੁ ॥

7ਪੂਰਾ ਸਤਿਗੁਰੁ ਭੇਟਿਆ ਬਿਨਸਿਆ ਸਭੁ ਜੰਜਾਲੁ ॥੧॥

8ਮੇਰੇ ਸਤਿਗੁਰਾ ਹਉ ਤੁਧੁ ਵਿਟਹੁ ਕੁਰਬਾਣੁ ॥

9ਤੇਰੇ ਦਰਸਨ ਕਉ ਬਲਿਹਾਰਣੈ ਤੁਸਿ ਦਿਤਾ ਅੰਮ੍ਰਿਤ ਨਾਮੁ ॥੧॥ ਰਹਾਉ ॥

10ਜਿਨ ਤੂੰ ਸੇਵਿਆ ਭਾਉ ਕਰਿ ਸੇਈ ਪੁਰਖ ਸੁਜਾਨ ॥

11ਤਿਨਾ ਪਿਛੈ ਛੁਟੀਐ ਜਿਨ ਅੰਦਰਿ ਨਾਮੁ ਨਿਧਾਨੁ ॥

12ਗੁਰ ਜੇਵਡੁ ਦਾਤਾ ਕੋ ਨਹੀ ਜਿਨਿ ਦਿਤਾ ਆਤਮ ਦਾਨੁ ॥੨॥

13ਆਏ ਸੇ ਪਰਵਾਣੁ ਹਹਿ ਜਿਨ ਗੁਰੁ ਮਿਲਿਆ ਸੁਭਾਇ ॥

14ਸਚੇ ਸੇਤੀ ਰਤਿਆ ਦਰਗਹ ਬੈਸਣੁ ਜਾਇ ॥

15ਕਰਤੇ ਹਥਿ ਵਡਿਆਈਆ ਪੂਰਬਿ ਲਿਖਿਆ ਪਾਇ ॥੩॥

16ਸਚੁ ਕਰਤਾ ਸਚੁ ਕਰਣਹਾਰੁ ਸਚੁ ਸਾਹਿਬੁ ਸਚੁ ਟੇਕ ॥

17ਸਚੋ ਸਚੁ ਵਖਾਣੀਐ ਸਚੋ ਬੁਧਿ ਬਿਬੇਕ ॥

18ਸਰਬ ਨਿਰੰਤਰਿ ਰਵਿ ਰਹਿਆ ਜਪਿ ਨਾਨਕ ਜੀਵੈ ਏਕ ॥੪॥੨੮॥੯੮॥

19ਸਿਰੀਰਾਗੁ ਮਹਲਾ ੫ ॥

20ਗੁਰੁ ਪਰਮੇਸੁਰੁ ਪੂਜੀਐ ਮਨਿ ਤਨਿ ਲਾਇ ਪਿਆਰੁ ॥

21ਸਤਿਗੁਰੁ ਦਾਤਾ ਜੀਅ ਕਾ ਸਭਸੈ ਦੇਇ ਅਧਾਰੁ ॥

22ਸਤਿਗੁਰ ਬਚਨ ਕਮਾਵਣੇ ਸਚਾ ਏਹੁ ਵੀਚਾਰੁ ॥

23ਬਿਨੁ ਸਾਧੂ ਸੰਗਤਿ ਰਤਿਆ ਮਾਇਆ ਮੋਹੁ ਸਭੁ ਛਾਰੁ ॥੧॥

24ਮੇਰੇ ਸਾਜਨ ਹਰਿ ਹਰਿ ਨਾਮੁ ਸਮਾਲਿ ॥

25ਸਾਧੂ ਸੰਗਤਿ ਮਨਿ ਵਸੈ ਪੂਰਨ ਹੋਵੈ ਘਾਲ ॥੧॥ ਰਹਾਉ ॥

26ਗੁਰੁ ਸਮਰਥੁ ਅਪਾਰੁ ਗੁਰੁ ਵਡਭਾਗੀ ਦਰਸਨੁ ਹੋਇ ॥

27ਗੁਰੁ ਅਗੋਚਰੁ ਨਿਰਮਲਾ ਗੁਰ ਜੇਵਡੁ ਅਵਰੁ ਨ ਕੋਇ ॥

28ਗੁਰੁ ਕਰਤਾ ਗੁਰੁ ਕਰਣਹਾਰੁ ਗੁਰਮੁਖਿ ਸਚੀ ਸੋਇ ॥

29ਗੁਰ ਤੇ ਬਾਹਰਿ ਕਿਛੁ ਨਹੀ ਗੁਰੁ ਕੀਤਾ ਲੋੜੇ ਸੁ ਹੋਇ ॥੨॥

30ਗੁਰੁ ਤੀਰਥੁ ਗੁਰੁ ਪਾਰਜਾਤੁ ਗੁਰੁ ਮਨਸਾ ਪੂਰਣਹਾਰੁ ॥

31ਗੁਰੁ ਦਾਤਾ ਹਰਿ ਨਾਮੁ ਦੇਇ ਉਧਰੈ ਸਭੁ ਸੰਸਾਰੁ ॥

32ਗੁਰੁ ਸਮਰਥੁ ਗੁਰੁ ਨਿਰੰਕਾਰੁ ਗੁਰੁ ਊਚਾ ਅਗਮ ਅਪਾਰੁ ॥

33ਗੁਰ ਕੀ ਮਹਿਮਾ ਅਗਮ ਹੈ ਕਿਆ ਕਥੇ ਕਥਨਹਾਰੁ ॥੩॥

34ਜਿਤੜੇ ਫਲ ਮਨਿ ਬਾਛੀਅਹਿ ਤਿਤੜੇ ਸਤਿਗੁਰ ਪਾਸਿ ॥

35ਪੂਰਬ ਲਿਖੇ ਪਾਵਣੇ ਸਾਚੁ ਨਾਮੁ ਦੇ ਰਾਸਿ ॥

36ਸਤਿਗੁਰ ਸਰਣੀ ਆਇਆਂ ਬਾਹੁੜਿ ਨਹੀ ਬਿਨਾਸੁ ॥

37ਹਰਿ ਨਾਨਕ ਕਦੇ ਨ ਵਿਸਰਉ ਏਹੁ ਜੀਉ ਪਿੰਡੁ ਤੇਰਾ ਸਾਸੁ ॥੪॥੨੯॥੯੯॥

38ਸਿਰੀਰਾਗੁ ਮਹਲਾ ੫ ॥

39ਸੰਤ ਜਨਹੁ ਸੁਣਿ ਭਾਈਹੋ ਛੂਟਨੁ ਸਾਚੈ ਨਾਇ ॥

40ਗੁਰ ਕੇ ਚਰਣ ਸਰੇਵਣੇ ਤੀਰਥ ਹਰਿ ਕਾ ਨਾਉ ॥

41ਆਗੈ ਦਰਗਹਿ ਮੰਨੀਅਹਿ ਮਿਲੈ ਨਿਥਾਵੇ ਥਾਉ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath