ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 530 · Raag Dayv Gandhaaree · Guru Arjan Dev Ji

1ਮਹਾ ਕਿਲਬਿਖ ਕੋਟਿ ਦੋਖ ਰੋਗਾ ਪ੍ਰਭ ਦ੍ਰਿਸਟਿ ਤੁਹਾਰੀ ਹਾਤੇ ॥

2ਸੋਵਤ ਜਾਗਿ ਹਰਿ ਹਰਿ ਹਰਿ ਗਾਇਆ ਨਾਨਕ ਗੁਰ ਚਰਨ ਪਰਾਤੇ ॥੨॥੮॥

3ਦੇਵਗੰਧਾਰੀ ੫ ॥

4ਸੋ ਪ੍ਰਭੁ ਜਤ ਕਤ ਪੇਖਿਓ ਨੈਣੀ ॥

5ਸੁਖਦਾਈ ਜੀਅਨ ਕੋ ਦਾਤਾ ਅੰਮ੍ਰਿਤੁ ਜਾ ਕੀ ਬੈਣੀ ॥੧॥ ਰਹਾਉ ॥

6ਅਗਿਆਨੁ ਅਧੇਰਾ ਸੰਤੀ ਕਾਟਿਆ ਜੀਅ ਦਾਨੁ ਗੁਰ ਦੈਣੀ ॥

7ਕਰਿ ਕਿਰਪਾ ਕਰਿ ਲੀਨੋ ਅਪੁਨਾ ਜਲਤੇ ਸੀਤਲ ਹੋਣੀ ॥੧॥

8ਕਰਮੁ ਧਰਮੁ ਕਿਛੁ ਉਪਜਿ ਨ ਆਇਓ ਨਹ ਉਪਜੀ ਨਿਰਮਲ ਕਰਣੀ ॥

9ਛਾਡਿ ਸਿਆਨਪ ਸੰਜਮ ਨਾਨਕ ਲਾਗੋ ਗੁਰ ਕੀ ਚਰਣੀ ॥੨॥੯॥

10ਦੇਵਗੰਧਾਰੀ ੫ ॥

11ਹਰਿ ਰਾਮ ਨਾਮੁ ਜਪਿ ਲਾਹਾ ॥

12ਗਤਿ ਪਾਵਹਿ ਸੁਖ ਸਹਜ ਅਨੰਦਾ ਕਾਟੇ ਜਮ ਕੇ ਫਾਹਾ ॥੧॥ ਰਹਾਉ ॥

13ਖੋਜਤ ਖੋਜਤ ਖੋਜਿ ਬੀਚਾਰਿਓ ਹਰਿ ਸੰਤ ਜਨਾ ਪਹਿ ਆਹਾ ॥

14ਤਿਨੑਾ ਪਰਾਪਤਿ ਏਹੁ ਨਿਧਾਨਾ ਜਿਨੑ ਕੈ ਕਰਮਿ ਲਿਖਾਹਾ ॥੧॥

15ਸੇ ਬਡਭਾਗੀ ਸੇ ਪਤਿਵੰਤੇ ਸੇਈ ਪੂਰੇ ਸਾਹਾ ॥

16ਸੁੰਦਰ ਸੁਘੜ ਸਰੂਪ ਤੇ ਨਾਨਕ ਜਿਨੑ ਹਰਿ ਹਰਿ ਨਾਮੁ ਵਿਸਾਹਾ ॥੨॥੧੦॥

17ਦੇਵਗੰਧਾਰੀ ੫ ॥

18ਮਨ ਕਹ ਅਹੰਕਾਰਿ ਅਫਾਰਾ ॥

19ਦੁਰਗੰਧ ਅਪਵਿਤ੍ਰ ਅਪਾਵਨ ਭੀਤਰਿ ਜੋ ਦੀਸੈ ਸੋ ਛਾਰਾ ॥੧॥ ਰਹਾਉ ॥

20ਜਿਨਿ ਕੀਆ ਤਿਸੁ ਸਿਮਰਿ ਪਰਾਨੀ ਜੀਉ ਪ੍ਰਾਨ ਜਿਨਿ ਧਾਰਾ ॥

21ਤਿਸਹਿ ਤਿਆਗਿ ਅਵਰ ਲਪਟਾਵਹਿ ਮਰਿ ਜਨਮਹਿ ਮੁਗਧ ਗਵਾਰਾ ॥੧॥

22ਅੰਧ ਗੁੰਗ ਪਿੰਗੁਲ ਮਤਿ ਹੀਨਾ ਪ੍ਰਭ ਰਾਖਹੁ ਰਾਖਨਹਾਰਾ ॥

23ਕਰਨ ਕਰਾਵਨਹਾਰ ਸਮਰਥਾ ਕਿਆ ਨਾਨਕ ਜੰਤ ਬਿਚਾਰਾ ॥੨॥੧੧॥

24ਦੇਵਗੰਧਾਰੀ ੫ ॥

25ਸੋ ਪ੍ਰਭੁ ਨੇਰੈ ਹੂ ਤੇ ਨੇਰੈ ॥

26ਸਿਮਰਿ ਧਿਆਇ ਗਾਇ ਗੁਨ ਗੋਬਿੰਦ ਦਿਨੁ ਰੈਨਿ ਸਾਝ ਸਵੇਰੈ ॥੧॥ ਰਹਾਉ ॥

27ਉਧਰੁ ਦੇਹ ਦੁਲਭ ਸਾਧੂ ਸੰਗਿ ਹਰਿ ਹਰਿ ਨਾਮੁ ਜਪੇਰੈ ॥

28ਘਰੀ ਨ ਮੁਹਤੁ ਨ ਚਸਾ ਬਿਲੰਬਹੁ ਕਾਲੁ ਨਿਤਹਿ ਨਿਤ ਹੇਰੈ ॥੧॥

29ਅੰਧ ਬਿਲਾ ਤੇ ਕਾਢਹੁ ਕਰਤੇ ਕਿਆ ਨਾਹੀ ਘਰਿ ਤੇਰੈ ॥

30ਨਾਮੁ ਅਧਾਰੁ ਦੀਜੈ ਨਾਨਕ ਕਉ ਆਨਦ ਸੂਖ ਘਨੇਰੈ ॥੨॥੧੨॥

31ਛਕੇ ੨ ॥

32ਦੇਵਗੰਧਾਰੀ ੫ ॥

33ਮਨ ਗੁਰ ਮਿਲਿ ਨਾਮੁ ਅਰਾਧਿਓ ॥

34ਸੂਖ ਸਹਜ ਆਨੰਦ ਮੰਗਲ ਰਸ ਜੀਵਨ ਕਾ ਮੂਲੁ ਬਾਧਿਓ ॥੧॥ ਰਹਾਉ ॥

35ਕਰਿ ਕਿਰਪਾ ਅਪੁਨਾ ਦਾਸੁ ਕੀਨੋ ਕਾਟੇ ਮਾਇਆ ਫਾਧਿਓ ॥

36ਭਾਉ ਭਗਤਿ ਗਾਇ ਗੁਣ ਗੋਬਿਦ ਜਮ ਕਾ ਮਾਰਗੁ ਸਾਧਿਓ ॥੧॥

37ਭਇਓ ਅਨੁਗ੍ਰਹੁ ਮਿਟਿਓ ਮੋਰਚਾ ਅਮੋਲ ਪਦਾਰਥੁ ਲਾਧਿਓ ॥

38ਬਲਿਹਾਰੈ ਨਾਨਕ ਲਖ ਬੇਰਾ ਮੇਰੇ ਠਾਕੁਰ ਅਗਮ ਅਗਾਧਿਓ ॥੨॥੧੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath