ਗੁਰੂ ਗ੍ਰੰਥ ਸਾਹਿਬ 531 · Raag Dayv Gandhaaree
1ਦੇਵਗੰਧਾਰੀ ੫ ॥
2ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥
3ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥
4ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥
5ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥
6ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥
7ਦੇਵਗੰਧਾਰੀ ੫ ॥
8ਚੰਚਲੁ ਸੁਪਨੈ ਹੀ ਉਰਝਾਇਓ ॥
9ਇਤਨੀ ਨ ਬੂਝੈ ਕਬਹੂ ਚਲਨਾ ਬਿਕਲ ਭਇਓ ਸੰਗਿ ਮਾਇਓ ॥੧॥ ਰਹਾਉ ॥
10ਕੁਸਮ ਰੰਗ ਸੰਗ ਰਸਿ ਰਚਿਆ ਬਿਖਿਆ ਏਕ ਉਪਾਇਓ ॥
11ਲੋਭ ਸੁਨੈ ਮਨਿ ਸੁਖੁ ਕਰਿ ਮਾਨੈ ਬੇਗਿ ਤਹਾ ਉਠਿ ਧਾਇਓ ॥੧॥
12ਫਿਰਤ ਫਿਰਤ ਬਹੁਤੁ ਸ੍ਰਮੁ ਪਾਇਓ ਸੰਤ ਦੁਆਰੈ ਆਇਓ ॥
13ਕਰੀ ਕ੍ਰਿਪਾ ਪਾਰਬ੍ਰਹਮਿ ਸੁਆਮੀ ਨਾਨਕ ਲੀਓ ਸਮਾਇਓ ॥੨॥੧੫॥
14ਦੇਵਗੰਧਾਰੀ ੫ ॥
15ਸਰਬ ਸੁਖਾ ਗੁਰ ਚਰਨਾ ॥
16ਕਲਿਮਲ ਡਾਰਨ ਮਨਹਿ ਸਧਾਰਨ ਇਹ ਆਸਰ ਮੋਹਿ ਤਰਨਾ ॥੧॥ ਰਹਾਉ ॥
17ਪੂਜਾ ਅਰਚਾ ਸੇਵਾ ਬੰਦਨ ਇਹੈ ਟਹਲ ਮੋਹਿ ਕਰਨਾ ॥
18ਬਿਗਸੈ ਮਨੁ ਹੋਵੈ ਪਰਗਾਸਾ ਬਹੁਰਿ ਨ ਗਰਭੈ ਪਰਨਾ ॥੧॥
19ਸਫਲ ਮੂਰਤਿ ਪਰਸਉ ਸੰਤਨ ਕੀ ਇਹੈ ਧਿਆਨਾ ਧਰਨਾ ॥
20ਭਇਓ ਕ੍ਰਿਪਾਲੁ ਠਾਕੁਰੁ ਨਾਨਕ ਕਉ ਪਰਿਓ ਸਾਧ ਕੀ ਸਰਨਾ ॥੨॥੧੬॥
21ਦੇਵਗੰਧਾਰੀ ਮਹਲਾ ੫ ॥
22ਅਪੁਨੇ ਹਰਿ ਪਹਿ ਬਿਨਤੀ ਕਹੀਐ ॥
23ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ ਰਹਾਉ ॥
24ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥
25ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ ॥੧॥
26ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥
27ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭॥
28ਦੇਵਗੰਧਾਰੀ ੫ ॥
29ਗੁਰ ਕੇ ਚਰਨ ਰਿਦੈ ਪਰਵੇਸਾ ॥
30ਰੋਗ ਸੋਗ ਸਭਿ ਦੂਖ ਬਿਨਾਸੇ ਉਤਰੇ ਸਗਲ ਕਲੇਸਾ ॥੧॥ ਰਹਾਉ ॥
31ਜਨਮ ਜਨਮ ਕੇ ਕਿਲਬਿਖ ਨਾਸਹਿ ਕੋਟਿ ਮਜਨ ਇਸਨਾਨਾ ॥
32ਨਾਮੁ ਨਿਧਾਨੁ ਗਾਵਤ ਗੁਣ ਗੋਬਿੰਦ ਲਾਗੋ ਸਹਜਿ ਧਿਆਨਾ ॥੧॥
33ਕਰਿ ਕਿਰਪਾ ਅਪੁਨਾ ਦਾਸੁ ਕੀਨੋ ਬੰਧਨ ਤੋਰਿ ਨਿਰਾਰੇ ॥
34ਜਪਿ ਜਪਿ ਨਾਮੁ ਜੀਵਾ ਤੇਰੀ ਬਾਣੀ ਨਾਨਕ ਦਾਸ ਬਲਿਹਾਰੇ ॥੨॥੧੮॥
35ਛਕੇ ੩ ॥
36ਦੇਵਗੰਧਾਰੀ ਮਹਲਾ ੫ ॥
37ਮਾਈ ਪ੍ਰਭ ਕੇ ਚਰਨ ਨਿਹਾਰਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath