ਗੁਰੂ ਗ੍ਰੰਥ ਸਾਹਿਬ 532 · Raag Dayv Gandhaaree · Guru Arjan Dev Ji
1ਕਰਹੁ ਅਨੁਗ੍ਰਹੁ ਸੁਆਮੀ ਮੇਰੇ ਮਨ ਤੇ ਕਬਹੁ ਨ ਡਾਰਉ ॥੧॥ ਰਹਾਉ ॥
2ਸਾਧੂ ਧੂਰਿ ਲਾਈ ਮੁਖਿ ਮਸਤਕਿ ਕਾਮ ਕ੍ਰੋਧ ਬਿਖੁ ਜਾਰਉ ॥
3ਸਭ ਤੇ ਨੀਚੁ ਆਤਮ ਕਰਿ ਮਾਨਉ ਮਨ ਮਹਿ ਇਹੁ ਸੁਖੁ ਧਾਰਉ ॥੧॥
4ਗੁਨ ਗਾਵਹ ਠਾਕੁਰ ਅਬਿਨਾਸੀ ਕਲਮਲ ਸਗਲੇ ਝਾਰਉ ॥
5ਨਾਮ ਨਿਧਾਨੁ ਨਾਨਕ ਦਾਨੁ ਪਾਵਉ ਕੰਠਿ ਲਾਇ ਉਰਿ ਧਾਰਉ ॥੨॥੧੯॥
6ਦੇਵਗੰਧਾਰੀ ਮਹਲਾ ੫ ॥
7ਪ੍ਰਭ ਜੀਉ ਪੇਖਉ ਦਰਸੁ ਤੁਮਾਰਾ ॥
8ਸੁੰਦਰ ਧਿਆਨੁ ਧਾਰੁ ਦਿਨੁ ਰੈਨੀ ਜੀਅ ਪ੍ਰਾਨ ਤੇ ਪਿਆਰਾ ॥੧॥ ਰਹਾਉ ॥
9ਸਾਸਤ੍ਰ ਬੇਦ ਪੁਰਾਨ ਅਵਿਲੋਕੇ ਸਿਮ੍ਰਿਤਿ ਤਤੁ ਬੀਚਾਰਾ ॥
10ਦੀਨਾ ਨਾਥ ਪ੍ਰਾਨਪਤਿ ਪੂਰਨ ਭਵਜਲ ਉਧਰਨਹਾਰਾ ॥੧॥
11ਆਦਿ ਜੁਗਾਦਿ ਭਗਤ ਜਨ ਸੇਵਕ ਤਾ ਕੀ ਬਿਖੈ ਅਧਾਰਾ ॥
12ਤਿਨ ਜਨ ਕੀ ਧੂਰਿ ਬਾਛੈ ਨਿਤ ਨਾਨਕੁ ਪਰਮੇਸਰੁ ਦੇਵਨਹਾਰਾ ॥੨॥੨੦॥
13ਦੇਵਗੰਧਾਰੀ ਮਹਲਾ ੫ ॥
14ਤੇਰਾ ਜਨੁ ਰਾਮ ਰਸਾਇਣਿ ਮਾਤਾ ॥
15ਪ੍ਰੇਮ ਰਸਾ ਨਿਧਿ ਜਾ ਕਉ ਉਪਜੀ ਛੋਡਿ ਨ ਕਤਹੂ ਜਾਤਾ ॥੧॥ ਰਹਾਉ ॥
16ਬੈਠਤ ਹਰਿ ਹਰਿ ਸੋਵਤ ਹਰਿ ਹਰਿ ਹਰਿ ਰਸੁ ਭੋਜਨੁ ਖਾਤਾ ॥
17ਅਠਸਠਿ ਤੀਰਥ ਮਜਨੁ ਕੀਨੋ ਸਾਧੂ ਧੂਰੀ ਨਾਤਾ ॥੧॥
18ਸਫਲੁ ਜਨਮੁ ਹਰਿ ਜਨ ਕਾ ਉਪਜਿਆ ਜਿਨਿ ਕੀਨੋ ਸਉਤੁ ਬਿਧਾਤਾ ॥
19ਸਗਲ ਸਮੂਹ ਲੈ ਉਧਰੇ ਨਾਨਕ ਪੂਰਨ ਬ੍ਰਹਮੁ ਪਛਾਤਾ ॥੨॥੨੧॥
20ਦੇਵਗੰਧਾਰੀ ਮਹਲਾ ੫ ॥
21ਮਾਈ ਗੁਰ ਬਿਨੁ ਗਿਆਨੁ ਨ ਪਾਈਐ ॥
22ਅਨਿਕ ਪ੍ਰਕਾਰ ਫਿਰਤ ਬਿਲਲਾਤੇ ਮਿਲਤ ਨਹੀ ਗੋਸਾਈਐ ॥੧॥ ਰਹਾਉ ॥
23ਮੋਹ ਰੋਗ ਸੋਗ ਤਨੁ ਬਾਧਿਓ ਬਹੁ ਜੋਨੀ ਭਰਮਾਈਐ ॥
24ਟਿਕਨੁ ਨ ਪਾਵੈ ਬਿਨੁ ਸਤਸੰਗਤਿ ਕਿਸੁ ਆਗੈ ਜਾਇ ਰੂਆਈਐ ॥੧॥
25ਕਰੈ ਅਨੁਗ੍ਰਹੁ ਸੁਆਮੀ ਮੇਰਾ ਸਾਧ ਚਰਨ ਚਿਤੁ ਲਾਈਐ ॥
26ਸੰਕਟ ਘੋਰ ਕਟੇ ਖਿਨ ਭੀਤਰਿ ਨਾਨਕ ਹਰਿ ਦਰਸਿ ਸਮਾਈਐ ॥੨॥੨੨॥
27ਦੇਵਗੰਧਾਰੀ ਮਹਲਾ ੫ ॥
28ਠਾਕੁਰ ਹੋਏ ਆਪਿ ਦਇਆਲ ॥
29ਭਈ ਕਲਿਆਣ ਅਨੰਦ ਰੂਪ ਹੋਈ ਹੈ ਉਬਰੇ ਬਾਲ ਗੁਪਾਲ ॥ ਰਹਾਉ ॥
30ਦੁਇ ਕਰ ਜੋੜਿ ਕਰੀ ਬੇਨੰਤੀ ਪਾਰਬ੍ਰਹਮੁ ਮਨਿ ਧਿਆਇਆ ॥
31ਹਾਥੁ ਦੇਇ ਰਾਖੇ ਪਰਮੇਸੁਰਿ ਸਗਲਾ ਦੁਰਤੁ ਮਿਟਾਇਆ ॥੧॥
32ਵਰ ਨਾਰੀ ਮਿਲਿ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ ॥
33ਕਹੁ ਨਾਨਕ ਜਨ ਕਉ ਬਲਿ ਜਾਈਐ ਜੋ ਸਭਨਾ ਕਰੇ ਉਧਾਰੁ ॥੨॥੨੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath