ਗੁਰੂ ਗ੍ਰੰਥ ਸਾਹਿਬ 533 · Raag Dayv Gandhaaree
1ੴ ਸਤਿਗੁਰ ਪ੍ਰਸਾਦਿ ॥
2ਦੇਵਗੰਧਾਰੀ ਮਹਲਾ ੫ ॥
3ਅਪੁਨੇ ਸਤਿਗੁਰ ਪਹਿ ਬਿਨਉ ਕਹਿਆ ॥
4ਭਏ ਕ੍ਰਿਪਾਲ ਦਇਆਲ ਦੁਖ ਭੰਜਨ ਮੇਰਾ ਸਗਲ ਅੰਦੇਸਰਾ ਗਇਆ ॥ ਰਹਾਉ ॥
5ਹਮ ਪਾਪੀ ਪਾਖੰਡੀ ਲੋਭੀ ਹਮਰਾ ਗੁਨੁ ਅਵਗੁਨੁ ਸਭੁ ਸਹਿਆ ॥
6ਕਰੁ ਮਸਤਕਿ ਧਾਰਿ ਸਾਜਿ ਨਿਵਾਜੇ ਮੁਏ ਦੁਸਟ ਜੋ ਖਇਆ ॥੧॥
7ਪਰਉਪਕਾਰੀ ਸਰਬ ਸਧਾਰੀ ਸਫਲ ਦਰਸਨ ਸਹਜਇਆ ॥
8ਕਹੁ ਨਾਨਕ ਨਿਰਗੁਣ ਕਉ ਦਾਤਾ ਚਰਣ ਕਮਲ ਉਰ ਧਰਿਆ ॥੨॥੨੪॥
9ਦੇਵਗੰਧਾਰੀ ਮਹਲਾ ੫ ॥
10ਅਨਾਥ ਨਾਥ ਪ੍ਰਭ ਹਮਾਰੇ ॥
11ਸਰਨਿ ਆਇਓ ਰਾਖਨਹਾਰੇ ॥ ਰਹਾਉ ॥
12ਸਰਬ ਪਾਖ ਰਾਖੁ ਮੁਰਾਰੇ ॥
13ਆਗੈ ਪਾਛੈ ਅੰਤੀ ਵਾਰੇ ॥੧॥
14ਜਬ ਚਿਤਵਉ ਤਬ ਤੁਹਾਰੇ ॥
15ਉਨ ਸਮੑਾਰਿ ਮੇਰਾ ਮਨੁ ਸਧਾਰੇ ॥੨॥
16ਸੁਨਿ ਗਾਵਉ ਗੁਰ ਬਚਨਾਰੇ ॥
17ਬਲਿ ਬਲਿ ਜਾਉ ਸਾਧ ਦਰਸਾਰੇ ॥੩॥
18ਮਨ ਮਹਿ ਰਾਖਉ ਏਕ ਅਸਾਰੇ ॥
19ਨਾਨਕ ਪ੍ਰਭ ਮੇਰੇ ਕਰਨੈਹਾਰੇ ॥੪॥੨੫॥
20ਦੇਵਗੰਧਾਰੀ ਮਹਲਾ ੫ ॥
21ਪ੍ਰਭ ਇਹੈ ਮਨੋਰਥੁ ਮੇਰਾ ॥
22ਕ੍ਰਿਪਾ ਨਿਧਾਨ ਦਇਆਲ ਮੋਹਿ ਦੀਜੈ ਕਰਿ ਸੰਤਨ ਕਾ ਚੇਰਾ ॥ ਰਹਾਉ ॥
23ਪ੍ਰਾਤਹਕਾਲ ਲਾਗਉ ਜਨ ਚਰਨੀ ਨਿਸ ਬਾਸੁਰ ਦਰਸੁ ਪਾਵਉ ॥
24ਤਨੁ ਮਨੁ ਅਰਪਿ ਕਰਉ ਜਨ ਸੇਵਾ ਰਸਨਾ ਹਰਿ ਗੁਨ ਗਾਵਉ ॥੧॥
25ਸਾਸਿ ਸਾਸਿ ਸਿਮਰਉ ਪ੍ਰਭੁ ਅਪੁਨਾ ਸੰਤਸੰਗਿ ਨਿਤ ਰਹੀਐ ॥
26ਏਕੁ ਅਧਾਰੁ ਨਾਮੁ ਧਨੁ ਮੋਰਾ ਅਨਦੁ ਨਾਨਕ ਇਹੁ ਲਹੀਐ ॥੨॥੨੬॥
27ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩
28ੴ ਸਤਿਗੁਰ ਪ੍ਰਸਾਦਿ ॥
29ਮੀਤਾ ਐਸੇ ਹਰਿ ਜੀਉ ਪਾਏ ॥
30ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥
31ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥
32ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥
33ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥
34ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥
35ਦੇਵਗੰਧਾਰੀ ੫ ॥
36ਦਰਸਨ ਨਾਮ ਕਉ ਮਨੁ ਆਛੈ ॥
37ਭ੍ਰਮਿ ਆਇਓ ਹੈ ਸਗਲ ਥਾਨ ਰੇ ਆਹਿ ਪਰਿਓ ਸੰਤ ਪਾਛੈ ॥੧॥ ਰਹਾਉ ॥
38ਕਿਸੁ ਹਉ ਸੇਵੀ ਕਿਸੁ ਆਰਾਧੀ ਜੋ ਦਿਸਟੈ ਸੋ ਗਾਛੈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath