ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 534 · Raag Dayv Gandhaaree · Guru Arjan Dev Ji

1ਸਾਧਸੰਗਤਿ ਕੀ ਸਰਨੀ ਪਰੀਐ ਚਰਣ ਰੇਨੁ ਮਨੁ ਬਾਛੈ ॥੧॥

2ਜੁਗਤਿ ਨ ਜਾਨਾ ਗੁਨੁ ਨਹੀ ਕੋਈ ਮਹਾ ਦੁਤਰੁ ਮਾਇ ਆਛੈ ॥

3ਆਇ ਪਇਓ ਨਾਨਕ ਗੁਰ ਚਰਨੀ ਤਉ ਉਤਰੀ ਸਗਲ ਦੁਰਾਛੈ ॥੨॥੨॥੨੮॥

4ਦੇਵਗੰਧਾਰੀ ੫ ॥

5ਅੰਮ੍ਰਿਤਾ ਪ੍ਰਿਅ ਬਚਨ ਤੁਹਾਰੇ ॥

6ਅਤਿ ਸੁੰਦਰ ਮਨਮੋਹਨ ਪਿਆਰੇ ਸਭਹੂ ਮਧਿ ਨਿਰਾਰੇ ॥੧॥ ਰਹਾਉ ॥

7ਰਾਜੁ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾਰੇ ॥

8ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਮੋਹਿ ਠਾਕੁਰ ਹੀ ਦਰਸਾਰੇ ॥੧॥

9ਦੀਨੁ ਦੁਆਰੈ ਆਇਓ ਠਾਕੁਰ ਸਰਨਿ ਪਰਿਓ ਸੰਤ ਹਾਰੇ ॥

10ਕਹੁ ਨਾਨਕ ਪ੍ਰਭ ਮਿਲੇ ਮਨੋਹਰ ਮਨੁ ਸੀਤਲ ਬਿਗਸਾਰੇ ॥੨॥੩॥੨੯॥

11ਦੇਵਗੰਧਾਰੀ ਮਹਲਾ ੫ ॥

12ਹਰਿ ਜਪਿ ਸੇਵਕੁ ਪਾਰਿ ਉਤਾਰਿਓ ॥

13ਦੀਨ ਦਇਆਲ ਭਏ ਪ੍ਰਭ ਅਪਨੇ ਬਹੁੜਿ ਜਨਮਿ ਨਹੀ ਮਾਰਿਓ ॥੧॥ ਰਹਾਉ ॥

14ਸਾਧਸੰਗਮਿ ਗੁਣ ਗਾਵਹ ਹਰਿ ਕੇ ਰਤਨ ਜਨਮੁ ਨਹੀ ਹਾਰਿਓ ॥

15ਪ੍ਰਭ ਗੁਨ ਗਾਇ ਬਿਖੈ ਬਨੁ ਤਰਿਆ ਕੁਲਹ ਸਮੂਹ ਉਧਾਰਿਓ ॥੧॥

16ਚਰਨ ਕਮਲ ਬਸਿਆ ਰਿਦ ਭੀਤਰਿ ਸਾਸਿ ਗਿਰਾਸਿ ਉਚਾਰਿਓ ॥

17ਨਾਨਕ ਓਟ ਗਹੀ ਜਗਦੀਸੁਰ ਪੁਨਹ ਪੁਨਹ ਬਲਿਹਾਰਿਓ ॥੨॥੪॥੩੦॥

18ਰਾਗੁ ਦੇਵਗੰਧਾਰੀ ਮਹਲਾ ੫ ਘਰੁ ੪

19ੴ ਸਤਿਗੁਰ ਪ੍ਰਸਾਦਿ ॥

20ਕਰਤ ਫਿਰੇ ਬਨ ਭੇਖ ਮੋਹਨ ਰਹਤ ਨਿਰਾਰ ॥੧॥ ਰਹਾਉ ॥

21ਕਥਨ ਸੁਨਾਵਨ ਗੀਤ ਨੀਕੇ ਗਾਵਨ ਮਨ ਮਹਿ ਧਰਤੇ ਗਾਰ ॥੧॥

22ਅਤਿ ਸੁੰਦਰ ਬਹੁ ਚਤੁਰ ਸਿਆਨੇ ਬਿਦਿਆ ਰਸਨਾ ਚਾਰ ॥੨॥

23ਮਾਨ ਮੋਹ ਮੇਰ ਤੇਰ ਬਿਬਰਜਿਤ ਏਹੁ ਮਾਰਗੁ ਖੰਡੇ ਧਾਰ ॥੩॥

24ਕਹੁ ਨਾਨਕ ਤਿਨਿ ਭਵਜਲੁ ਤਰੀਅਲੇ ਪ੍ਰਭ ਕਿਰਪਾ ਸੰਤ ਸੰਗਾਰ ॥੪॥੧॥੩੧॥

25ਰਾਗੁ ਦੇਵਗੰਧਾਰੀ ਮਹਲਾ ੫ ਘਰੁ ੫

26ੴ ਸਤਿਗੁਰ ਪ੍ਰਸਾਦਿ ॥

27ਮੈ ਪੇਖਿਓ ਰੀ ਊਚਾ ਮੋਹਨੁ ਸਭ ਤੇ ਊਚਾ ॥

28ਆਨ ਨ ਸਮਸਰਿ ਕੋਊ ਲਾਗੈ ਢੂਢਿ ਰਹੇ ਹਮ ਮੂਚਾ ॥੧॥ ਰਹਾਉ ॥

29ਬਹੁ ਬੇਅੰਤੁ ਅਤਿ ਬਡੋ ਗਾਹਰੋ ਥਾਹ ਨਹੀ ਅਗਹੂਚਾ ॥

30ਤੋਲਿ ਨ ਤੁਲੀਐ ਮੋਲਿ ਨ ਮੁਲੀਐ ਕਤ ਪਾਈਐ ਮਨ ਰੂਚਾ ॥੧॥

31ਖੋਜ ਅਸੰਖਾ ਅਨਿਕ ਤਪੰਥਾ ਬਿਨੁ ਗੁਰ ਨਹੀ ਪਹੂਚਾ ॥

32ਕਹੁ ਨਾਨਕ ਕਿਰਪਾ ਕਰੀ ਠਾਕੁਰ ਮਿਲਿ ਸਾਧੂ ਰਸ ਭੂੰਚਾ ॥੨॥੧॥੩੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath