ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 535 · Raag Dayv Gandhaaree

1ਦੇਵਗੰਧਾਰੀ ਮਹਲਾ ੫ ॥

2ਮੈ ਬਹੁ ਬਿਧਿ ਪੇਖਿਓ ਦੂਜਾ ਨਾਹੀ ਰੀ ਕੋਊ ॥

3ਖੰਡ ਦੀਪ ਸਭ ਭੀਤਰਿ ਰਵਿਆ ਪੂਰਿ ਰਹਿਓ ਸਭ ਲੋਊ ॥੧॥ ਰਹਾਉ ॥

4ਅਗਮ ਅਗੰਮਾ ਕਵਨ ਮਹਿੰਮਾ ਮਨੁ ਜੀਵੈ ਸੁਨਿ ਸੋਊ ॥

5ਚਾਰਿ ਆਸਰਮ ਚਾਰਿ ਬਰੰਨਾ ਮੁਕਤਿ ਭਏ ਸੇਵਤੋਊ ॥੧॥

6ਗੁਰਿ ਸਬਦੁ ਦ੍ਰਿੜਾਇਆ ਪਰਮ ਪਦੁ ਪਾਇਆ ਦੁਤੀਅ ਗਏ ਸੁਖ ਹੋਊ ॥

7ਕਹੁ ਨਾਨਕ ਭਵ ਸਾਗਰੁ ਤਰਿਆ ਹਰਿ ਨਿਧਿ ਪਾਈ ਸਹਜੋਊ ॥੨॥੨॥੩੩॥

8ਰਾਗੁ ਦੇਵਗੰਧਾਰੀ ਮਹਲਾ ੫ ਘਰੁ ੬

9ੴ ਸਤਿਗੁਰ ਪ੍ਰਸਾਦਿ ॥

10ਏਕੈ ਰੇ ਹਰਿ ਏਕੈ ਜਾਨ ॥

11ਏਕੈ ਰੇ ਗੁਰਮੁਖਿ ਜਾਨ ॥੧॥ ਰਹਾਉ ॥

12ਕਾਹੇ ਭ੍ਰਮਤ ਹਉ ਤੁਮ ਭ੍ਰਮਹੁ ਨ ਭਾਈ ਰਵਿਆ ਰੇ ਰਵਿਆ ਸ੍ਰਬ ਥਾਨ ॥੧॥

13ਜਿਉ ਬੈਸੰਤਰੁ ਕਾਸਟ ਮਝਾਰਿ ਬਿਨੁ ਸੰਜਮ ਨਹੀ ਕਾਰਜ ਸਾਰਿ ॥

14ਬਿਨੁ ਗੁਰ ਨ ਪਾਵੈਗੋ ਹਰਿ ਜੀ ਕੋ ਦੁਆਰ ॥

15ਮਿਲਿ ਸੰਗਤਿ ਤਜਿ ਅਭਿਮਾਨ ਕਹੁ ਨਾਨਕ ਪਾਏ ਹੈ ਪਰਮ ਨਿਧਾਨ ॥੨॥੧॥੩੪॥

16ਦੇਵਗੰਧਾਰੀ ੫ ॥

17ਜਾਨੀ ਨ ਜਾਈ ਤਾ ਕੀ ਗਾਤਿ ॥੧॥ ਰਹਾਉ ॥

18ਕਹ ਪੇਖਾਰਉ ਹਉ ਕਰਿ ਚਤੁਰਾਈ ਬਿਸਮਨ ਬਿਸਮੇ ਕਹਨ ਕਹਾਤਿ ॥੧॥

19ਗਣ ਗੰਧਰਬ ਸਿਧ ਅਰੁ ਸਾਧਿਕ ॥

20ਸੁਰਿ ਨਰ ਦੇਵ ਬ੍ਰਹਮ ਬ੍ਰਹਮਾਦਿਕ ॥

21ਚਤੁਰ ਬੇਦ ਉਚਰਤ ਦਿਨੁ ਰਾਤਿ ॥

22ਅਗਮ ਅਗਮ ਠਾਕੁਰੁ ਆਗਾਧਿ ॥

23ਗੁਨ ਬੇਅੰਤ ਬੇਅੰਤ ਭਨੁ ਨਾਨਕ ਕਹਨੁ ਨ ਜਾਈ ਪਰੈ ਪਰਾਤਿ ॥੨॥੨॥੩੫॥

24ਦੇਵਗੰਧਾਰੀ ਮਹਲਾ ੫ ॥

25ਧਿਆਏ ਗਾਏ ਕਰਨੈਹਾਰ ॥

26ਭਉ ਨਾਹੀ ਸੁਖ ਸਹਜ ਅਨੰਦਾ ਅਨਿਕ ਓਹੀ ਰੇ ਏਕ ਸਮਾਰ ॥੧॥ ਰਹਾਉ ॥

27ਸਫਲ ਮੂਰਤਿ ਗੁਰੁ ਮੇਰੈ ਮਾਥੈ ॥

28ਜਤ ਕਤ ਪੇਖਉ ਤਤ ਤਤ ਸਾਥੈ ॥

29ਚਰਨ ਕਮਲ ਮੇਰੇ ਪ੍ਰਾਨ ਅਧਾਰ ॥੧॥

30ਸਮਰਥ ਅਥਾਹ ਬਡਾ ਪ੍ਰਭੁ ਮੇਰਾ ॥

31ਘਟ ਘਟ ਅੰਤਰਿ ਸਾਹਿਬੁ ਨੇਰਾ ॥

32ਤਾਕੀ ਸਰਨਿ ਆਸਰ ਪ੍ਰਭ ਨਾਨਕ ਜਾ ਕਾ ਅੰਤੁ ਨ ਪਾਰਾਵਾਰ ॥੨॥੩॥੩੬॥

33ਦੇਵਗੰਧਾਰੀ ਮਹਲਾ ੫ ॥

34ਉਲਟੀ ਰੇ ਮਨ ਉਲਟੀ ਰੇ ॥

35ਸਾਕਤ ਸਿਉ ਕਰਿ ਉਲਟੀ ਰੇ ॥

36ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥

37ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥

38ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥

39ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath