ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 539 · Raag Bihaagraa · Guru Raam Daas Ji

1ਜਨ ਤ੍ਰਾਹਿ ਤ੍ਰਾਹਿ ਸਰਣਾਗਤੀ ਮੇਰੀ ਜਿੰਦੁੜੀਏ ਗੁਰ ਨਾਨਕ ਹਰਿ ਰਖਵਾਲੇ ਰਾਮ ॥੩॥

2ਹਰਿ ਜਨ ਹਰਿ ਲਿਵ ਉਬਰੇ ਮੇਰੀ ਜਿੰਦੁੜੀਏ ਧੁਰਿ ਭਾਗ ਵਡੇ ਹਰਿ ਪਾਇਆ ਰਾਮ ॥

3ਹਰਿ ਹਰਿ ਨਾਮੁ ਪੋਤੁ ਹੈ ਮੇਰੀ ਜਿੰਦੁੜੀਏ ਗੁਰ ਖੇਵਟ ਸਬਦਿ ਤਰਾਇਆ ਰਾਮ ॥

4ਹਰਿ ਹਰਿ ਪੁਰਖੁ ਦਇਆਲੁ ਹੈ ਮੇਰੀ ਜਿੰਦੁੜੀਏ ਗੁਰ ਸਤਿਗੁਰ ਮੀਠ ਲਗਾਇਆ ਰਾਮ ॥

5ਕਰਿ ਕਿਰਪਾ ਸੁਣਿ ਬੇਨਤੀ ਹਰਿ ਹਰਿ ਜਨ ਨਾਨਕ ਨਾਮੁ ਧਿਆਇਆ ਰਾਮ ॥੪॥੨॥

6ਬਿਹਾਗੜਾ ਮਹਲਾ ੪ ॥

7ਜਗਿ ਸੁਕ੍ਰਿਤੁ ਕੀਰਤਿ ਨਾਮੁ ਹੈ ਮੇਰੀ ਜਿੰਦੁੜੀਏ ਹਰਿ ਕੀਰਤਿ ਹਰਿ ਮਨਿ ਧਾਰੇ ਰਾਮ ॥

8ਹਰਿ ਹਰਿ ਨਾਮੁ ਪਵਿਤੁ ਹੈ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਨਾਮੁ ਉਧਾਰੇ ਰਾਮ ॥

9ਸਭ ਕਿਲਵਿਖ ਪਾਪ ਦੁਖ ਕਟਿਆ ਮੇਰੀ ਜਿੰਦੁੜੀਏ ਮਲੁ ਗੁਰਮੁਖਿ ਨਾਮਿ ਉਤਾਰੇ ਰਾਮ ॥

10ਵਡ ਪੁੰਨੀ ਹਰਿ ਧਿਆਇਆ ਜਨ ਨਾਨਕ ਹਮ ਮੂਰਖ ਮੁਗਧ ਨਿਸਤਾਰੇ ਰਾਮ ॥੧॥

11ਜੋ ਹਰਿ ਨਾਮੁ ਧਿਆਇਦੇ ਮੇਰੀ ਜਿੰਦੁੜੀਏ ਤਿਨਾ ਪੰਚੇ ਵਸਗਤਿ ਆਏ ਰਾਮ ॥

12ਅੰਤਰਿ ਨਵ ਨਿਧਿ ਨਾਮੁ ਹੈ ਮੇਰੀ ਜਿੰਦੁੜੀਏ ਗੁਰੁ ਸਤਿਗੁਰੁ ਅਲਖੁ ਲਖਾਏ ਰਾਮ ॥

13ਗੁਰਿ ਆਸਾ ਮਨਸਾ ਪੂਰੀਆ ਮੇਰੀ ਜਿੰਦੁੜੀਏ ਹਰਿ ਮਿਲਿਆ ਭੁਖ ਸਭ ਜਾਏ ਰਾਮ ॥

14ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ ਮੇਰੀ ਜਿੰਦੁੜੀਏ ਜਨ ਨਾਨਕ ਹਰਿ ਗੁਣ ਗਾਏ ਰਾਮ ॥੨॥

15ਹਮ ਪਾਪੀ ਬਲਵੰਚੀਆ ਮੇਰੀ ਜਿੰਦੁੜੀਏ ਪਰਦ੍ਰੋਹੀ ਠਗ ਮਾਇਆ ਰਾਮ ॥

16ਵਡਭਾਗੀ ਗੁਰੁ ਪਾਇਆ ਮੇਰੀ ਜਿੰਦੁੜੀਏ ਗੁਰਿ ਪੂਰੈ ਗਤਿ ਮਿਤਿ ਪਾਇਆ ਰਾਮ ॥

17ਗੁਰਿ ਅੰਮ੍ਰਿਤੁ ਹਰਿ ਮੁਖਿ ਚੋਇਆ ਮੇਰੀ ਜਿੰਦੁੜੀਏ ਫਿਰਿ ਮਰਦਾ ਬਹੁੜਿ ਜੀਵਾਇਆ ਰਾਮ ॥

18ਜਨ ਨਾਨਕ ਸਤਿਗੁਰ ਜੋ ਮਿਲੇ ਮੇਰੀ ਜਿੰਦੁੜੀਏ ਤਿਨ ਕੇ ਸਭ ਦੁਖ ਗਵਾਇਆ ਰਾਮ ॥੩॥

19ਅਤਿ ਊਤਮੁ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਜਿਤੁ ਜਪਿਐ ਪਾਪ ਗਵਾਤੇ ਰਾਮ ॥

20ਪਤਿਤ ਪਵਿਤ੍ਰ ਗੁਰਿ ਹਰਿ ਕੀਏ ਮੇਰੀ ਜਿੰਦੁੜੀਏ ਚਹੁ ਕੁੰਡੀ ਚਹੁ ਜੁਗਿ ਜਾਤੇ ਰਾਮ ॥

21ਹਉਮੈ ਮੈਲੁ ਸਭ ਉਤਰੀ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਹਰਿ ਸਰਿ ਨਾਤੇ ਰਾਮ ॥

22ਅਪਰਾਧੀ ਪਾਪੀ ਉਧਰੇ ਮੇਰੀ ਜਿੰਦੁੜੀਏ ਜਨ ਨਾਨਕ ਖਿਨੁ ਹਰਿ ਰਾਤੇ ਰਾਮ ॥੪॥੩॥

23ਬਿਹਾਗੜਾ ਮਹਲਾ ੪ ॥

24ਹਉ ਬਲਿਹਾਰੀ ਤਿਨੑ ਕਉ ਮੇਰੀ ਜਿੰਦੁੜੀਏ ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥

25ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥

26ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath