ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 53 · Siree Raag · Guru Arjan Dev Ji

1ਭਾਈ ਰੇ ਸਾਚੀ ਸਤਿਗੁਰ ਸੇਵ ॥

2ਸਤਿਗੁਰ ਤੁਠੈ ਪਾਈਐ ਪੂਰਨ ਅਲਖ ਅਭੇਵ ॥੧॥ ਰਹਾਉ ॥

3ਸਤਿਗੁਰ ਵਿਟਹੁ ਵਾਰਿਆ ਜਿਨਿ ਦਿਤਾ ਸਚੁ ਨਾਉ ॥

4ਅਨਦਿਨੁ ਸਚੁ ਸਲਾਹਣਾ ਸਚੇ ਕੇ ਗੁਣ ਗਾਉ ॥

5ਸਚੁ ਖਾਣਾ ਸਚੁ ਪੈਨਣਾ ਸਚੇ ਸਚਾ ਨਾਉ ॥੨॥

6ਸਾਸਿ ਗਿਰਾਸਿ ਨ ਵਿਸਰੈ ਸਫਲੁ ਮੂਰਤਿ ਗੁਰੁ ਆਪਿ ॥

7ਗੁਰ ਜੇਵਡੁ ਅਵਰੁ ਨ ਦਿਸਈ ਆਠ ਪਹਰ ਤਿਸੁ ਜਾਪਿ ॥

8ਨਦਰਿ ਕਰੇ ਤਾ ਪਾਈਐ ਸਚੁ ਨਾਮੁ ਗੁਣਤਾਸਿ ॥੩॥

9ਗੁਰੁ ਪਰਮੇਸਰੁ ਏਕੁ ਹੈ ਸਭ ਮਹਿ ਰਹਿਆ ਸਮਾਇ ॥

10ਜਿਨ ਕਉ ਪੂਰਬਿ ਲਿਖਿਆ ਸੇਈ ਨਾਮੁ ਧਿਆਇ ॥

11ਨਾਨਕ ਗੁਰ ਸਰਣਾਗਤੀ ਮਰੈ ਨ ਆਵੈ ਜਾਇ ॥੪॥੩੦॥੧੦੦॥

12ੴ ਸਤਿਗੁਰ ਪ੍ਰਸਾਦਿ ॥

13ਸਿਰੀਰਾਗੁ ਮਹਲਾ ੧ ਘਰੁ ੧ ਅਸਟਪਦੀਆ ॥

14ਆਖਿ ਆਖਿ ਮਨੁ ਵਾਵਣਾ ਜਿਉ ਜਿਉ ਜਾਪੈ ਵਾਇ ॥

15ਜਿਸ ਨੋ ਵਾਇ ਸੁਣਾਈਐ ਸੋ ਕੇਵਡੁ ਕਿਤੁ ਥਾਇ ॥

16ਆਖਣ ਵਾਲੇ ਜੇਤੜੇ ਸਭਿ ਆਖਿ ਰਹੇ ਲਿਵ ਲਾਇ ॥੧॥

17ਬਾਬਾ ਅਲਹੁ ਅਗਮ ਅਪਾਰੁ ॥

18ਪਾਕੀ ਨਾਈ ਪਾਕ ਥਾਇ ਸਚਾ ਪਰਵਦਿਗਾਰੁ ॥੧॥ ਰਹਾਉ ॥

19ਤੇਰਾ ਹੁਕਮੁ ਨ ਜਾਪੀ ਕੇਤੜਾ ਲਿਖਿ ਨ ਜਾਣੈ ਕੋਇ ॥

20ਜੇ ਸਉ ਸਾਇਰ ਮੇਲੀਅਹਿ ਤਿਲੁ ਨ ਪੁਜਾਵਹਿ ਰੋਇ ॥

21ਕੀਮਤਿ ਕਿਨੈ ਨ ਪਾਈਆ ਸਭਿ ਸੁਣਿ ਸੁਣਿ ਆਖਹਿ ਸੋਇ ॥੨॥

22ਪੀਰ ਪੈਕਾਮਰ ਸਾਲਕ ਸਾਦਕ ਸੁਹਦੇ ਅਉਰੁ ਸਹੀਦ ॥

23ਸੇਖ ਮਸਾਇਕ ਕਾਜੀ ਮੁਲਾ ਦਰਿ ਦਰਵੇਸ ਰਸੀਦ ॥

24ਬਰਕਤਿ ਤਿਨ ਕਉ ਅਗਲੀ ਪੜਦੇ ਰਹਨਿ ਦਰੂਦ ॥੩॥

25ਪੁਛਿ ਨ ਸਾਜੇ ਪੁਛਿ ਨ ਢਾਹੇ ਪੁਛਿ ਨ ਦੇਵੈ ਲੇਇ ॥

26ਆਪਣੀ ਕੁਦਰਤਿ ਆਪੇ ਜਾਣੈ ਆਪੇ ਕਰਣੁ ਕਰੇਇ ॥

27ਸਭਨਾ ਵੇਖੈ ਨਦਰਿ ਕਰਿ ਜੈ ਭਾਵੈ ਤੈ ਦੇਇ ॥੪॥

28ਥਾਵਾ ਨਾਵ ਨ ਜਾਣੀਅਹਿ ਨਾਵਾ ਕੇਵਡੁ ਨਾਉ ॥

29ਜਿਥੈ ਵਸੈ ਮੇਰਾ ਪਾਤਿਸਾਹੁ ਸੋ ਕੇਵਡੁ ਹੈ ਥਾਉ ॥

30ਅੰਬੜਿ ਕੋਇ ਨ ਸਕਈ ਹਉ ਕਿਸ ਨੋ ਪੁਛਣਿ ਜਾਉ ॥੫॥

31ਵਰਨਾ ਵਰਨ ਨ ਭਾਵਨੀ ਜੇ ਕਿਸੈ ਵਡਾ ਕਰੇਇ ॥

32ਵਡੇ ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥

33ਹੁਕਮਿ ਸਵਾਰੇ ਆਪਣੈ ਚਸਾ ਨ ਢਿਲ ਕਰੇਇ ॥੬॥

34ਸਭੁ ਕੋ ਆਖੈ ਬਹੁਤੁ ਬਹੁਤੁ ਲੈਣੈ ਕੈ ਵੀਚਾਰਿ ॥

35ਕੇਵਡੁ ਦਾਤਾ ਆਖੀਐ ਦੇ ਕੈ ਰਹਿਆ ਸੁਮਾਰਿ ॥

36ਨਾਨਕ ਤੋਟਿ ਨ ਆਵਈ ਤੇਰੇ ਜੁਗਹ ਜੁਗਹ ਭੰਡਾਰ ॥੭॥੧॥

37ਮਹਲਾ ੧ ॥

38ਸਭੇ ਕੰਤ ਮਹੇਲੀਆ ਸਗਲੀਆ ਕਰਹਿ ਸੀਗਾਰੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath