ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 540 · Raag Bihaagraa · Guru Raam Daas Ji

1ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥

2ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥

3ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥

4ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥

5ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥

6ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥

7ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥

8ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥

9ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥

10ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥

11ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥

12ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥

13ਨਾਨਕ ਤੇ ਹਰਿ ਦਰਿ ਪੈਨੑਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥

14ਬਿਹਾਗੜਾ ਮਹਲਾ ੪ ॥

15ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥

16ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ ਰਾਮ ॥

17ਹਰਿ ਦਰਗਹ ਢੋਈ ਨਾ ਲਹਨਿੑ ਮੇਰੀ ਜਿੰਦੁੜੀਏ ਜੋ ਮਨਮੁਖ ਪਾਪਿ ਲੁਭਾਣੇ ਰਾਮ ॥

18ਜਨ ਨਾਨਕ ਗੁਰ ਮਿਲਿ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥੧॥

19ਸਭਿ ਜਾਇ ਮਿਲਹੁ ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥

20ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥

21ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਤਿ ਆਵੈ ਰਾਮ ॥

22ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਜਮਕੰਕਰੁ ਨੇੜਿ ਨ ਆਵੈ ਰਾਮ ॥੨॥

23ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਨਿ ਪਾਪ ਕਮਤੇ ਰਾਮ ॥

24ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਨਿ ਜਨਿ ਸਭਿ ਡਰ ਸੁਟਿ ਘਤੇ ਰਾਮ ॥

25ਹਰਿ ਨਿਰਭਉ ਨਾਮਿ ਪਤੀਜਿਆ ਮੇਰੀ ਜਿੰਦੁੜੀਏ ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath