ਗੁਰੂ ਗ੍ਰੰਥ ਸਾਹਿਬ 541 · Raag Bihaagraa · Guru Raam Daas Ji
1ਗੁਰੁ ਪੂਰਾ ਨਾਨਕਿ ਸੇਵਿਆ ਮੇਰੀ ਜਿੰਦੁੜੀਏ ਜਿਨਿ ਪੈਰੀ ਆਣਿ ਸਭਿ ਘਤੇ ਰਾਮ ॥੩॥
2ਸੋ ਐਸਾ ਹਰਿ ਨਿਤ ਸੇਵੀਐ ਮੇਰੀ ਜਿੰਦੁੜੀਏ ਜੋ ਸਭ ਦੂ ਸਾਹਿਬੁ ਵਡਾ ਰਾਮ ॥
3ਜਿਨੑੀ ਇਕ ਮਨਿ ਇਕੁ ਅਰਾਧਿਆ ਮੇਰੀ ਜਿੰਦੁੜੀਏ ਤਿਨਾ ਨਾਹੀ ਕਿਸੈ ਦੀ ਕਿਛੁ ਚਡਾ ਰਾਮ ॥
4ਗੁਰ ਸੇਵਿਐ ਹਰਿ ਮਹਲੁ ਪਾਇਆ ਮੇਰੀ ਜਿੰਦੁੜੀਏ ਝਖ ਮਾਰਨੁ ਸਭਿ ਨਿੰਦਕ ਘੰਡਾ ਰਾਮ ॥
5ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਧੁਰਿ ਮਸਤਕਿ ਹਰਿ ਲਿਖਿ ਛਡਾ ਰਾਮ ॥੪॥੫॥
6ਬਿਹਾਗੜਾ ਮਹਲਾ ੪ ॥
7ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥
8ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥
9ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥
10ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥
11ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥
12ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥
13ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥
14ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥
15ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥
16ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥
17ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ ਰਾਮ ॥
18ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ਗੁਣ ਗਾਏ ਰਾਮ ॥੩॥
19ਥਾਨ ਥਨੰਤਰਿ ਰਵਿ ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮੁ ਪ੍ਰਭੁ ਦਾਤਾ ਰਾਮ ॥
20ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ ਬਿਧਾਤਾ ਰਾਮ ॥
21ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥
22ਸਹਸ ਸਿਆਣਪ ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁਖਿ ਜਾਤਾ ਰਾਮ ॥੪॥੬॥
23ਛਕਾ ੧ ॥
24ਬਿਹਾਗੜਾ ਮਹਲਾ ੫ ਛੰਤ ਘਰੁ ੧
25ੴ ਸਤਿਗੁਰ ਪ੍ਰਸਾਦਿ ॥
26ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ ॥
27ਹਰਿ ਰੰਗੁ ਅਖਾੜਾ ਪਾਇਓਨੁ ਮੇਰੇ ਲਾਲ ਜੀਉ ਆਵਣੁ ਜਾਣੁ ਸਬਾਏ ਰਾਮ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath