ਗੁਰੂ ਗ੍ਰੰਥ ਸਾਹਿਬ 542 · Raag Bihaagraa · Guru Arjan Dev Ji
1ਆਵਣੁ ਤ ਜਾਣਾ ਤਿਨਹਿ ਕੀਆ ਜਿਨਿ ਮੇਦਨਿ ਸਿਰਜੀਆ ॥
2ਇਕਨਾ ਮੇਲਿ ਸਤਿਗੁਰੁ ਮਹਲਿ ਬੁਲਾਏ ਇਕਿ ਭਰਮਿ ਭੂਲੇ ਫਿਰਦਿਆ ॥
3ਅੰਤੁ ਤੇਰਾ ਤੂੰਹੈ ਜਾਣਹਿ ਤੂੰ ਸਭ ਮਹਿ ਰਹਿਆ ਸਮਾਏ ॥
4ਸਚੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਵਰਤੈ ਧਰਮ ਨਿਆਏ ॥੧॥
5ਆਵਹੁ ਮਿਲਹੁ ਸਹੇਲੀਹੋ ਮੇਰੇ ਲਾਲ ਜੀਉ ਹਰਿ ਹਰਿ ਨਾਮੁ ਅਰਾਧੇ ਰਾਮ ॥
6ਕਰਿ ਸੇਵਹੁ ਪੂਰਾ ਸਤਿਗੁਰੂ ਮੇਰੇ ਲਾਲ ਜੀਉ ਜਮ ਕਾ ਮਾਰਗੁ ਸਾਧੇ ਰਾਮ ॥
7ਮਾਰਗੁ ਬਿਖੜਾ ਸਾਧਿ ਗੁਰਮੁਖਿ ਹਰਿ ਦਰਗਹ ਸੋਭਾ ਪਾਈਐ ॥
8ਜਿਨ ਕਉ ਬਿਧਾਤੈ ਧੁਰਹੁ ਲਿਖਿਆ ਤਿਨੑਾ ਰੈਣਿ ਦਿਨੁ ਲਿਵ ਲਾਈਐ ॥
9ਹਉਮੈ ਮਮਤਾ ਮੋਹੁ ਛੁਟਾ ਜਾ ਸੰਗਿ ਮਿਲਿਆ ਸਾਧੇ ॥
10ਜਨੁ ਕਹੈ ਨਾਨਕੁ ਮੁਕਤੁ ਹੋਆ ਹਰਿ ਹਰਿ ਨਾਮੁ ਅਰਾਧੇ ॥੨॥
11ਕਰ ਜੋੜਿਹੁ ਸੰਤ ਇਕਤ੍ਰ ਹੋਇ ਮੇਰੇ ਲਾਲ ਜੀਉ ਅਬਿਨਾਸੀ ਪੁਰਖੁ ਪੂਜੇਹਾ ਰਾਮ ॥
12ਬਹੁ ਬਿਧਿ ਪੂਜਾ ਖੋਜੀਆ ਮੇਰੇ ਲਾਲ ਜੀਉ ਇਹੁ ਮਨੁ ਤਨੁ ਸਭੁ ਅਰਪੇਹਾ ਰਾਮ ॥
13ਮਨੁ ਤਨੁ ਧਨੁ ਸਭੁ ਪ੍ਰਭੂ ਕੇਰਾ ਕਿਆ ਕੋ ਪੂਜ ਚੜਾਵਏ ॥
14ਜਿਸੁ ਹੋਇ ਕ੍ਰਿਪਾਲੁ ਦਇਆਲੁ ਸੁਆਮੀ ਸੋ ਪ੍ਰਭ ਅੰਕਿ ਸਮਾਵਏ ॥
15ਭਾਗੁ ਮਸਤਕਿ ਹੋਇ ਜਿਸ ਕੈ ਤਿਸੁ ਗੁਰ ਨਾਲਿ ਸਨੇਹਾ ॥
16ਜਨੁ ਕਹੈ ਨਾਨਕੁ ਮਿਲਿ ਸਾਧਸੰਗਤਿ ਹਰਿ ਹਰਿ ਨਾਮੁ ਪੂਜੇਹਾ ॥੩॥
17ਦਹ ਦਿਸ ਖੋਜਤ ਹਮ ਫਿਰੇ ਮੇਰੇ ਲਾਲ ਜੀਉ ਹਰਿ ਪਾਇਅੜਾ ਘਰਿ ਆਏ ਰਾਮ ॥
18ਹਰਿ ਮੰਦਰੁ ਹਰਿ ਜੀਉ ਸਾਜਿਆ ਮੇਰੇ ਲਾਲ ਜੀਉ ਹਰਿ ਤਿਸੁ ਮਹਿ ਰਹਿਆ ਸਮਾਏ ਰਾਮ ॥
19ਸਰਬੇ ਸਮਾਣਾ ਆਪਿ ਸੁਆਮੀ ਗੁਰਮੁਖਿ ਪਰਗਟੁ ਹੋਇਆ ॥
20ਮਿਟਿਆ ਅਧੇਰਾ ਦੂਖੁ ਨਾਠਾ ਅਮਿਉ ਹਰਿ ਰਸੁ ਚੋਇਆ ॥
21ਜਹਾ ਦੇਖਾ ਤਹਾ ਸੁਆਮੀ ਪਾਰਬ੍ਰਹਮੁ ਸਭ ਠਾਏ ॥
22ਜਨੁ ਕਹੈ ਨਾਨਕੁ ਸਤਿਗੁਰਿ ਮਿਲਾਇਆ ਹਰਿ ਪਾਇਅੜਾ ਘਰਿ ਆਏ ॥੪॥੧॥
23ਰਾਗੁ ਬਿਹਾਗੜਾ ਮਹਲਾ ੫ ॥
24ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥
25ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥
26ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥
27ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥
28ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥
29ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥
30ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ ॥
31ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ ॥
32ਚਲ ਚਿਤ ਬਿਤ ਅਨਿਤ ਪ੍ਰਿਅ ਬਿਨੁ ਕਵਨ ਬਿਧੀ ਨ ਧੀਜੀਐ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath