ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 543 · Raag Bihaagraa · Guru Arjan Dev Ji

1ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ ॥

2ਆਸਾ ਪਿਆਸੀ ਰੈਨਿ ਦਿਨੀਅਰੁ ਰਹਿ ਨ ਸਕੀਐ ਇਕੁ ਤਿਲੈ ॥

3ਨਾਨਕੁ ਪਇਅੰਪੈ ਸੰਤ ਦਾਸੀ ਤਉ ਪ੍ਰਸਾਦਿ ਮੇਰਾ ਪਿਰੁ ਮਿਲੈ ॥੨॥

4ਸੇਜ ਏਕ ਪ੍ਰਿਉ ਸੰਗਿ ਦਰਸੁ ਨ ਪਾਈਐ ਰਾਮ ॥

5ਅਵਗਨ ਮੋਹਿ ਅਨੇਕ ਕਤ ਮਹਲਿ ਬੁਲਾਈਐ ਰਾਮ ॥

6ਨਿਰਗੁਨਿ ਨਿਮਾਣੀ ਅਨਾਥਿ ਬਿਨਵੈ ਮਿਲਹੁ ਪ੍ਰਭ ਕਿਰਪਾ ਨਿਧੇ ॥

7ਭ੍ਰਮ ਭੀਤਿ ਖੋਈਐ ਸਹਜਿ ਸੋਈਐ ਪ੍ਰਭ ਪਲਕ ਪੇਖਤ ਨਵ ਨਿਧੇ ॥

8ਗ੍ਰਿਹਿ ਲਾਲੁ ਆਵੈ ਮਹਲੁ ਪਾਵੈ ਮਿਲਿ ਸੰਗਿ ਮੰਗਲੁ ਗਾਈਐ ॥

9ਨਾਨਕੁ ਪਇਅੰਪੈ ਸੰਤ ਸਰਣੀ ਮੋਹਿ ਦਰਸੁ ਦਿਖਾਈਐ ॥੩॥

10ਸੰਤਨ ਕੈ ਪਰਸਾਦਿ ਹਰਿ ਹਰਿ ਪਾਇਆ ਰਾਮ ॥

11ਇਛ ਪੁੰਨੀ ਮਨਿ ਸਾਂਤਿ ਤਪਤਿ ਬੁਝਾਇਆ ਰਾਮ ॥

12ਸਫਲਾ ਸੁ ਦਿਨਸ ਰੈਣੇ ਸੁਹਾਵੀ ਅਨਦ ਮੰਗਲ ਰਸੁ ਘਨਾ ॥

13ਪ੍ਰਗਟੇ ਗੁਪਾਲ ਗੋਬਿੰਦ ਲਾਲਨ ਕਵਨ ਰਸਨਾ ਗੁਣ ਭਨਾ ॥

14ਭ੍ਰਮ ਲੋਭ ਮੋਹ ਬਿਕਾਰ ਥਾਕੇ ਮਿਲਿ ਸਖੀ ਮੰਗਲੁ ਗਾਇਆ ॥

15ਨਾਨਕੁ ਪਇਅੰਪੈ ਸੰਤ ਜੰਪੈ ਜਿਨਿ ਹਰਿ ਹਰਿ ਸੰਜੋਗਿ ਮਿਲਾਇਆ ॥੪॥੨॥

16ਬਿਹਾਗੜਾ ਮਹਲਾ ੫ ॥

17ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥

18ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥

19ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥

20ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮੑ ਮਨਾ ॥

21ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥

22ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥

23ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥

24ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥

25ਪਤਿਤਾ ਪੁਨੀਤਾ ਹੋਹਿ ਤਿਨੑ ਸੰਗਿ ਜਿਨੑ ਬਿਧਾਤਾ ਪਾਇਆ ॥

26ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥

27ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥

28ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥

29ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥

30ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥

31ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥

32ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥

33ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥

34ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥

35ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath