ਗੁਰੂ ਗ੍ਰੰਥ ਸਾਹਿਬ 544 · Raag Bihaagraa · Guru Arjan Dev Ji
1ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥
2ਦੂਖੁ ਰੋਗੁ ਨ ਭਉ ਬਿਆਪੈ ਜਿਨੑੀ ਹਰਿ ਹਰਿ ਧਿਆਇਆ ॥
3ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥
4ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥
5ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥
6ਬਿਹਾਗੜਾ ਮਹਲਾ ੫ ਘਰੁ ੨
7ੴ ਸਤਿ ਨਾਮੁ ਗੁਰ ਪ੍ਰਸਾਦਿ ॥
8ਵਧੁ ਸੁਖੁ ਰੈਨੜੀਏ ਪ੍ਰਿਅ ਪ੍ਰੇਮੁ ਲਗਾ ॥
9ਘਟੁ ਦੁਖ ਨੀਦੜੀਏ ਪਰਸਉ ਸਦਾ ਪਗਾ ॥
10ਪਗ ਧੂਰਿ ਬਾਂਛਉ ਸਦਾ ਜਾਚਉ ਨਾਮ ਰਸਿ ਬੈਰਾਗਨੀ ॥
11ਪ੍ਰਿਅ ਰੰਗਿ ਰਾਤੀ ਸਹਜ ਮਾਤੀ ਮਹਾ ਦੁਰਮਤਿ ਤਿਆਗਨੀ ॥
12ਗਹਿ ਭੁਜਾ ਲੀਨੑੀ ਪ੍ਰੇਮ ਭੀਨੀ ਮਿਲਨੁ ਪ੍ਰੀਤਮ ਸਚ ਮਗਾ ॥
13ਬਿਨਵੰਤਿ ਨਾਨਕ ਧਾਰਿ ਕਿਰਪਾ ਰਹਉ ਚਰਣਹ ਸੰਗਿ ਲਗਾ ॥੧॥
14ਮੇਰੀ ਸਖੀ ਸਹੇਲੜੀਹੋ ਪ੍ਰਭ ਕੈ ਚਰਣਿ ਲਗਹ ॥
15ਮਨਿ ਪ੍ਰਿਅ ਪ੍ਰੇਮੁ ਘਣਾ ਹਰਿ ਕੀ ਭਗਤਿ ਮੰਗਹ ॥
16ਹਰਿ ਭਗਤਿ ਪਾਈਐ ਪ੍ਰਭੁ ਧਿਆਈਐ ਜਾਇ ਮਿਲੀਐ ਹਰਿ ਜਨਾ ॥
17ਮਾਨੁ ਮੋਹੁ ਬਿਕਾਰੁ ਤਜੀਐ ਅਰਪਿ ਤਨੁ ਧਨੁ ਇਹੁ ਮਨਾ ॥
18ਬਡ ਪੁਰਖ ਪੂਰਨ ਗੁਣ ਸੰਪੂਰਨ ਭ੍ਰਮ ਭੀਤਿ ਹਰਿ ਹਰਿ ਮਿਲਿ ਭਗਹ ॥
19ਬਿਨਵੰਤਿ ਨਾਨਕ ਸੁਣਿ ਮੰਤ੍ਰੁ ਸਖੀਏ ਹਰਿ ਨਾਮੁ ਨਿਤ ਨਿਤ ਨਿਤ ਜਪਹ ॥੨॥
20ਹਰਿ ਨਾਰਿ ਸੁਹਾਗਣੇ ਸਭਿ ਰੰਗ ਮਾਣੇ ॥
21ਰਾਂਡ ਨ ਬੈਸਈ ਪ੍ਰਭ ਪੁਰਖ ਚਿਰਾਣੇ ॥
22ਨਹ ਦੂਖ ਪਾਵੈ ਪ੍ਰਭ ਧਿਆਵੈ ਧੰਨਿ ਤੇ ਬਡਭਾਗੀਆ ॥
23ਸੁਖ ਸਹਜਿ ਸੋਵਹਿ ਕਿਲਬਿਖ ਖੋਵਹਿ ਨਾਮ ਰਸਿ ਰੰਗਿ ਜਾਗੀਆ ॥
24ਮਿਲਿ ਪ੍ਰੇਮ ਰਹਣਾ ਹਰਿ ਨਾਮੁ ਗਹਣਾ ਪ੍ਰਿਅ ਬਚਨ ਮੀਠੇ ਭਾਣੇ ॥
25ਬਿਨਵੰਤਿ ਨਾਨਕ ਮਨ ਇਛ ਪਾਈ ਹਰਿ ਮਿਲੇ ਪੁਰਖ ਚਿਰਾਣੇ ॥੩॥
26ਤਿਤੁ ਗ੍ਰਿਹਿ ਸੋਹਿਲੜੇ ਕੋਡ ਅਨੰਦਾ ॥
27ਮਨਿ ਤਨਿ ਰਵਿ ਰਹਿਆ ਪ੍ਰਭ ਪਰਮਾਨੰਦਾ ॥
28ਹਰਿ ਕੰਤ ਅਨੰਤ ਦਇਆਲ ਸ੍ਰੀਧਰ ਗੋਬਿੰਦ ਪਤਿਤ ਉਧਾਰਣੋ ॥
29ਪ੍ਰਭਿ ਕ੍ਰਿਪਾ ਧਾਰੀ ਹਰਿ ਮੁਰਾਰੀ ਭੈ ਸਿੰਧੁ ਸਾਗਰ ਤਾਰਣੋ ॥
30ਜੋ ਸਰਣਿ ਆਵੈ ਤਿਸੁ ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ ॥
31ਬਿਨਵੰਤਿ ਨਾਨਕ ਹਰਿ ਕੰਤੁ ਮਿਲਿਆ ਸਦਾ ਕੇਲ ਕਰੰਦਾ ॥੪॥੧॥੪॥
32ਬਿਹਾਗੜਾ ਮਹਲਾ ੫ ॥
33ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath