ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 545 · Raag Bihaagraa · Guru Arjan Dev Ji

1ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥

2ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥

3ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥

4ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥

5ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥

6ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥

7ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥

8ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥

9ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥

10ਗਹਿ ਭੁਜਾ ਲੀਨੇ ਦਇਆ ਕੀਨੑੇ ਪ੍ਰਭ ਏਕ ਅਗਮ ਅਪਾਰੋ ॥

11ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥

12ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥

13ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥

14ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥

15ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥

16ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥

17ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥

18ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥

19ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥

20ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥

21ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥

22ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥

23ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥

24ਬਿਹਾਗੜਾ ਮਹਲਾ ੫ ॥

25ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥

26ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥

27ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥

28ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥

29ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥

30ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥

31ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥

32ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥

33ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥

34ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥

35ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥

36ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath