ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 546 · Raag Bihaagraa · Guru Arjan Dev Ji

1ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥

2ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥

3ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥

4ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥

5ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥

6ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥

7ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥

8ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥

9ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥

10ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥

11ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥

12ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥

13ਬਿਹਾਗੜਾ ਮਹਲਾ ੫ ਛੰਤ ॥

14ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥

15ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥

16ਕੋਏ ਨ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ ॥

17ਗੁਨ ਗੁਪਾਲ ਨ ਜਪਹਿ ਰਸਨਾ ਫਿਰਿ ਕਦਹੁ ਸੇ ਦਿਹ ਆਵਹੇ ॥

18ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥

19ਬਿਨਵੰਤ ਨਾਨਕ ਬਿਨੁ ਨਾਮ ਹਰਿ ਕੇ ਸਦਾ ਫਿਰਤ ਦੁਹੇਲੀ ॥੧॥

20ਤੂੰ ਵਲਵੰਚ ਲੂਕਿ ਕਰਹਿ ਸਭ ਜਾਣੈ ਜਾਣੀ ਰਾਮ ॥

21ਲੇਖਾ ਧਰਮ ਭਇਆ ਤਿਲ ਪੀੜੇ ਘਾਣੀ ਰਾਮ ॥

22ਕਿਰਤ ਕਮਾਣੇ ਦੁਖ ਸਹੁ ਪਰਾਣੀ ਅਨਿਕ ਜੋਨਿ ਭ੍ਰਮਾਇਆ ॥

23ਮਹਾ ਮੋਹਨੀ ਸੰਗਿ ਰਾਤਾ ਰਤਨ ਜਨਮੁ ਗਵਾਇਆ ॥

24ਇਕਸੁ ਹਰਿ ਕੇ ਨਾਮ ਬਾਝਹੁ ਆਨ ਕਾਜ ਸਿਆਣੀ ॥

25ਬਿਨਵੰਤ ਨਾਨਕ ਲੇਖੁ ਲਿਖਿਆ ਭਰਮਿ ਮੋਹਿ ਲੁਭਾਣੀ ॥੨॥

26ਬੀਚੁ ਨ ਕੋਇ ਕਰੇ ਅਕ੍ਰਿਤਘਣੁ ਵਿਛੁੜਿ ਪਇਆ ॥

27ਆਏ ਖਰੇ ਕਠਿਨ ਜਮਕੰਕਰਿ ਪਕੜਿ ਲਇਆ ॥

28ਪਕੜੇ ਚਲਾਇਆ ਅਪਣਾ ਕਮਾਇਆ ਮਹਾ ਮੋਹਨੀ ਰਾਤਿਆ ॥

29ਗੁਨ ਗੋਵਿੰਦ ਗੁਰਮੁਖਿ ਨ ਜਪਿਆ ਤਪਤ ਥੰਮੑ ਗਲਿ ਲਾਤਿਆ ॥

30ਕਾਮ ਕ੍ਰੋਧਿ ਅਹੰਕਾਰਿ ਮੂਠਾ ਖੋਇ ਗਿਆਨੁ ਪਛੁਤਾਪਿਆ ॥

31ਬਿਨਵੰਤ ਨਾਨਕ ਸੰਜੋਗਿ ਭੂਲਾ ਹਰਿ ਜਾਪੁ ਰਸਨ ਨ ਜਾਪਿਆ ॥੩॥

32ਤੁਝ ਬਿਨੁ ਕੋ ਨਾਹੀ ਪ੍ਰਭ ਰਾਖਨਹਾਰਾ ਰਾਮ ॥

33ਪਤਿਤ ਉਧਾਰਣ ਹਰਿ ਬਿਰਦੁ ਤੁਮਾਰਾ ਰਾਮ ॥

34ਪਤਿਤ ਉਧਾਰਨ ਸਰਨਿ ਸੁਆਮੀ ਕ੍ਰਿਪਾ ਨਿਧਿ ਦਇਆਲਾ ॥

35ਅੰਧ ਕੂਪ ਤੇ ਉਧਰੁ ਕਰਤੇ ਸਗਲ ਘਟ ਪ੍ਰਤਿਪਾਲਾ ॥

36ਸਰਨਿ ਤੇਰੀ ਕਟਿ ਮਹਾ ਬੇੜੀ ਇਕੁ ਨਾਮੁ ਦੇਹਿ ਅਧਾਰਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath