ਗੁਰੂ ਗ੍ਰੰਥ ਸਾਹਿਬ 547 · Raag Bihaagraa · Guru Arjan Dev Ji
1ਬਿਨਵੰਤ ਨਾਨਕ ਕਰ ਦੇਇ ਰਾਖਹੁ ਗੋਬਿੰਦ ਦੀਨ ਦਇਆਰਾ ॥੪॥
2ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥
3ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥
4ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥
5ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥
6ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥
7ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥੫॥੪॥੭॥
8ਬਿਹਾਗੜਾ ਮਹਲਾ ੫ ਛੰਤ ॥
9ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥
10ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥
11ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥
12ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥
13ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥
14ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥
15ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥
16ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥
17ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥
18ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥
19ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥
20ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥
21ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥
22ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥
23ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥
24ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥
25ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥
26ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥
27ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥
28ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥
29ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣ ਮੈ ਪਰਗਟ ਭਏ ॥
30ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥
31ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥
32ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫॥੮॥
33ਬਿਹਾਗੜਾ ਮਹਲਾ ੫ ਛੰਤ ॥
34ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥
35ਤੂ ਨੇਤ੍ਰੀ ਦੇਖਿ ਚਲਿਆ ਮਾਇਆ ਬਿਉਹਾਰੀ ਰਾਮ ॥
36ਸੰਗਿ ਤੇਰੈ ਕਛੁ ਨ ਚਾਲੈ ਬਿਨਾ ਗੋਬਿੰਦ ਨਾਮਾ ॥
37ਦੇਸ ਵੇਸ ਸੁਵਰਨ ਰੂਪਾ ਸਗਲ ਊਣੇ ਕਾਮਾ ॥
38ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ ॥
39ਬਿਨਵੰਤ ਨਾਨਕ ਬਿਨੁ ਸਾਧਸੰਗਮ ਸਭ ਮਿਥਿਆ ਸੰਸਾਰੀ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath