ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 548 · Raag Bihaagraa · Guru Arjan Dev Ji

1ਰਾਜਨ ਕਿਉ ਸੋਇਆ ਤੂ ਨੀਦ ਭਰੇ ਜਾਗਤ ਕਤ ਨਾਹੀ ਰਾਮ ॥

2ਮਾਇਆ ਝੂਠੁ ਰੁਦਨੁ ਕੇਤੇ ਬਿਲਲਾਹੀ ਰਾਮ ॥

3ਬਿਲਲਾਹਿ ਕੇਤੇ ਮਹਾ ਮੋਹਨ ਬਿਨੁ ਨਾਮ ਹਰਿ ਕੇ ਸੁਖੁ ਨਹੀ ॥

4ਸਹਸ ਸਿਆਣਪ ਉਪਾਵ ਥਾਕੇ ਜਹ ਭਾਵਤ ਤਹ ਜਾਹੀ ॥

5ਆਦਿ ਅੰਤੇ ਮਧਿ ਪੂਰਨ ਸਰਬਤ੍ਰ ਘਟਿ ਘਟਿ ਆਹੀ ॥

6ਬਿਨਵੰਤ ਨਾਨਕ ਜਿਨ ਸਾਧਸੰਗਮੁ ਸੇ ਪਤਿ ਸੇਤੀ ਘਰਿ ਜਾਹੀ ॥੨॥

7ਨਰਪਤਿ ਜਾਣਿ ਗ੍ਰਹਿਓ ਸੇਵਕ ਸਿਆਣੇ ਰਾਮ ॥

8ਸਰਪਰ ਵੀਛੁੜਣਾ ਮੋਹੇ ਪਛੁਤਾਣੇ ਰਾਮ ॥

9ਹਰਿਚੰਦਉਰੀ ਦੇਖਿ ਭੂਲਾ ਕਹਾ ਅਸਥਿਤਿ ਪਾਈਐ ॥

10ਬਿਨੁ ਨਾਮ ਹਰਿ ਕੇ ਆਨ ਰਚਨਾ ਅਹਿਲਾ ਜਨਮੁ ਗਵਾਈਐ ॥

11ਹਉ ਹਉ ਕਰਤ ਨ ਤ੍ਰਿਸਨ ਬੂਝੈ ਨਹ ਕਾਂਮ ਪੂਰਨ ਗਿਆਨੇ ॥

12ਬਿਨਵੰਤਿ ਨਾਨਕ ਬਿਨੁ ਨਾਮ ਹਰਿ ਕੇ ਕੇਤਿਆ ਪਛੁਤਾਨੇ ॥੩॥

13ਧਾਰਿ ਅਨੁਗ੍ਰਹੋ ਅਪਨਾ ਕਰਿ ਲੀਨਾ ਰਾਮ ॥

14ਭੁਜਾ ਗਹਿ ਕਾਢਿ ਲੀਓ ਸਾਧੂ ਸੰਗੁ ਦੀਨਾ ਰਾਮ ॥

15ਸਾਧਸੰਗਮਿ ਹਰਿ ਅਰਾਧੇ ਸਗਲ ਕਲਮਲ ਦੁਖ ਜਲੇ ॥

16ਮਹਾ ਧਰਮ ਸੁਦਾਨ ਕਿਰਿਆ ਸੰਗਿ ਤੇਰੈ ਸੇ ਚਲੇ ॥

17ਰਸਨਾ ਅਰਾਧੈ ਏਕੁ ਸੁਆਮੀ ਹਰਿ ਨਾਮਿ ਮਨੁ ਤਨੁ ਭੀਨਾ ॥

18ਨਾਨਕ ਜਿਸ ਨੋ ਹਰਿ ਮਿਲਾਏ ਸੋ ਸਰਬ ਗੁਣ ਪਰਬੀਨਾ ॥੪॥੬॥੯॥

19ਬਿਹਾਗੜੇ ਕੀ ਵਾਰ ਮਹਲਾ ੪

20ੴ ਸਤਿਗੁਰ ਪ੍ਰਸਾਦਿ ॥

21ਸਲੋਕ ਮਃ ੩ ॥

22ਗੁਰ ਸੇਵਾ ਤੇ ਸੁਖੁ ਪਾਈਐ ਹੋਰ ਥੈ ਸੁਖੁ ਨ ਭਾਲਿ ॥

23ਗੁਰ ਕੈ ਸਬਦਿ ਮਨੁ ਭੇਦੀਐ ਸਦਾ ਵਸੈ ਹਰਿ ਨਾਲਿ ॥

24ਨਾਨਕ ਨਾਮੁ ਤਿਨਾ ਕਉ ਮਿਲੈ ਜਿਨ ਹਰਿ ਵੇਖੈ ਨਦਰਿ ਨਿਹਾਲਿ ॥੧॥

25ਮਃ ੩ ॥

26ਸਿਫਤਿ ਖਜਾਨਾ ਬਖਸ ਹੈ ਜਿਸੁ ਬਖਸੈ ਸੋ ਖਰਚੈ ਖਾਇ ॥

27ਸਤਿਗੁਰ ਬਿਨੁ ਹਥਿ ਨ ਆਵਈ ਸਭ ਥਕੇ ਕਰਮ ਕਮਾਇ ॥

28ਨਾਨਕ ਮਨਮੁਖੁ ਜਗਤੁ ਧਨਹੀਣੁ ਹੈ ਅਗੈ ਭੁਖਾ ਕਿ ਖਾਇ ॥੨॥

29ਪਉੜੀ ॥

30ਸਭ ਤੇਰੀ ਤੂ ਸਭਸ ਦਾ ਸਭ ਤੁਧੁ ਉਪਾਇਆ ॥

31ਸਭਨਾ ਵਿਚਿ ਤੂ ਵਰਤਦਾ ਤੂ ਸਭਨੀ ਧਿਆਇਆ ॥

32ਤਿਸ ਦੀ ਤੂ ਭਗਤਿ ਥਾਇ ਪਾਇਹਿ ਜੋ ਤੁਧੁ ਮਨਿ ਭਾਇਆ ॥

33ਜੋ ਹਰਿ ਪ੍ਰਭ ਭਾਵੈ ਸੋ ਥੀਐ ਸਭਿ ਕਰਨਿ ਤੇਰਾ ਕਰਾਇਆ ॥

34ਸਲਾਹਿਹੁ ਹਰਿ ਸਭਨਾ ਤੇ ਵਡਾ ਜੋ ਸੰਤ ਜਨਾਂ ਕੀ ਪੈਜ ਰਖਦਾ ਆਇਆ ॥੧॥

35ਸਲੋਕ ਮਃ ੩ ॥

36ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥

37ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥

38ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥

39ਭਗਤਾ ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath