ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 549 · Raag Bihaagraa · Guru Amar Daas Ji

1ਮਨਮੁਖ ਮੂਲਹੁ ਭੁਲਾਇਅਨੁ ਵਿਚਿ ਲਬੁ ਲੋਭੁ ਅਹੰਕਾਰੁ ॥

2ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰੈ ਵੀਚਾਰੁ ॥

3ਸੁਧਿ ਮਤਿ ਕਰਤੈ ਹਿਰਿ ਲਈ ਬੋਲਨਿ ਸਭੁ ਵਿਕਾਰੁ ॥

4ਦਿਤੈ ਕਿਤੈ ਨ ਸੰਤੋਖੀਅਨਿ ਅੰਤਰਿ ਤ੍ਰਿਸਨਾ ਬਹੁਤੁ ਅਗੵਾਨੁ ਅੰਧਾਰੁ ॥

5ਨਾਨਕ ਮਨਮੁਖਾ ਨਾਲਹੁ ਤੁਟੀਆ ਭਲੀ ਜਿਨਾ ਮਾਇਆ ਮੋਹਿ ਪਿਆਰੁ ॥੧॥

6ਮਃ ੩ ॥

7ਤਿਨੑ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ ਕਰਤਾਰੁ ॥

8ਧੁਰਿ ਤਿਨ ਕੀ ਪੈਜ ਰਖਦਾ ਆਪੇ ਰਖਣਹਾਰੁ ॥

9ਮਿਲਿ ਪ੍ਰੀਤਮ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥

10ਨਾਨਕ ਸੁਖਦਾਤਾ ਸੇਵਿਆ ਆਪੇ ਪਰਖਣਹਾਰੁ ॥੨॥

11ਪਉੜੀ ॥

12ਜੀਅ ਜੰਤ ਸਭਿ ਤੇਰਿਆ ਤੂ ਸਭਨਾ ਰਾਸਿ ॥

13ਜਿਸ ਨੋ ਤੂ ਦੇਹਿ ਤਿਸੁ ਸਭੁ ਕਿਛੁ ਮਿਲੈ ਕੋਈ ਹੋਰੁ ਸਰੀਕੁ ਨਾਹੀ ਤੁਧੁ ਪਾਸਿ ॥

14ਤੂ ਇਕੋ ਦਾਤਾ ਸਭਸ ਦਾ ਹਰਿ ਪਹਿ ਅਰਦਾਸਿ ॥

15ਜਿਸ ਦੀ ਤੁਧੁ ਭਾਵੈ ਤਿਸ ਦੀ ਤੂ ਮੰਨਿ ਲੈਹਿ ਸੋ ਜਨੁ ਸਾਬਾਸਿ ॥

16ਸਭੁ ਤੇਰਾ ਚੋਜੁ ਵਰਤਦਾ ਦੁਖੁ ਸੁਖੁ ਤੁਧੁ ਪਾਸਿ ॥੨॥

17ਸਲੋਕ ਮਃ ੩ ॥

18ਗੁਰਮੁਖਿ ਸਚੈ ਭਾਵਦੇ ਦਰਿ ਸਚੈ ਸਚਿਆਰ ॥

19ਸਾਜਨ ਮਨਿ ਆਨੰਦੁ ਹੈ ਗੁਰ ਕਾ ਸਬਦੁ ਵੀਚਾਰ ॥

20ਅੰਤਰਿ ਸਬਦੁ ਵਸਾਇਆ ਦੁਖੁ ਕਟਿਆ ਚਾਨਣੁ ਕੀਆ ਕਰਤਾਰਿ ॥

21ਨਾਨਕ ਰਖਣਹਾਰਾ ਰਖਸੀ ਆਪਣੀ ਕਿਰਪਾ ਧਾਰਿ ॥੧॥

22ਮਃ ੩ ॥

23ਗੁਰ ਕੀ ਸੇਵਾ ਚਾਕਰੀ ਭੈ ਰਚਿ ਕਾਰ ਕਮਾਇ ॥

24ਜੇਹਾ ਸੇਵੈ ਤੇਹੋ ਹੋਵੈ ਜੇ ਚਲੈ ਤਿਸੈ ਰਜਾਇ ॥

25ਨਾਨਕ ਸਭੁ ਕਿਛੁ ਆਪਿ ਹੈ ਅਵਰੁ ਨ ਦੂਜੀ ਜਾਇ ॥੨॥

26ਪਉੜੀ ॥

27ਤੇਰੀ ਵਡਿਆਈ ਤੂਹੈ ਜਾਣਦਾ ਤੁਧੁ ਜੇਵਡੁ ਅਵਰੁ ਨ ਕੋਈ ॥

28ਤੁਧੁ ਜੇਵਡੁ ਹੋਰੁ ਸਰੀਕੁ ਹੋਵੈ ਤਾ ਆਖੀਐ ਤੁਧੁ ਜੇਵਡੁ ਤੂਹੈ ਹੋਈ ॥

29ਜਿਨਿ ਤੂ ਸੇਵਿਆ ਤਿਨਿ ਸੁਖੁ ਪਾਇਆ ਹੋਰੁ ਤਿਸ ਦੀ ਰੀਸ ਕਰੇ ਕਿਆ ਕੋਈ ॥

30ਤੂ ਭੰਨਣ ਘੜਣ ਸਮਰਥੁ ਦਾਤਾਰੁ ਹਹਿ ਤੁਧੁ ਅਗੈ ਮੰਗਣ ਨੋ ਹਥ ਜੋੜਿ ਖਲੀ ਸਭ ਹੋਈ ॥

31ਤੁਧੁ ਜੇਵਡੁ ਦਾਤਾਰੁ ਮੈ ਕੋਈ ਨਦਰਿ ਨ ਆਵਈ ਤੁਧੁ ਸਭਸੈ ਨੋ ਦਾਨੁ ਦਿਤਾ ਖੰਡੀ ਵਰਭੰਡੀ ਪਾਤਾਲੀ ਪੁਰਈ ਸਭ ਲੋਈ ॥੩॥

32ਸਲੋਕ ਮਃ ੩ ॥

33ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥

34ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥

35ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥

36ਮਃ ੩ ॥

37ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥

38ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥

39ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath