ਗੁਰੂ ਗ੍ਰੰਥ ਸਾਹਿਬ 54 · Siree Raag · Guru Nanak Dev Ji
1ਗਣਤ ਗਣਾਵਣਿ ਆਈਆ ਸੂਹਾ ਵੇਸੁ ਵਿਕਾਰੁ ॥
2ਪਾਖੰਡਿ ਪ੍ਰੇਮੁ ਨ ਪਾਈਐ ਖੋਟਾ ਪਾਜੁ ਖੁਆਰੁ ॥੧॥
3ਹਰਿ ਜੀਉ ਇਉ ਪਿਰੁ ਰਾਵੈ ਨਾਰਿ ॥
4ਤੁਧੁ ਭਾਵਨਿ ਸੋਹਾਗਣੀ ਅਪਣੀ ਕਿਰਪਾ ਲੈਹਿ ਸਵਾਰਿ ॥੧॥ ਰਹਾਉ ॥
5ਗੁਰ ਸਬਦੀ ਸੀਗਾਰੀਆ ਤਨੁ ਮਨੁ ਪਿਰ ਕੈ ਪਾਸਿ ॥
6ਦੁਇ ਕਰ ਜੋੜਿ ਖੜੀ ਤਕੈ ਸਚੁ ਕਹੈ ਅਰਦਾਸਿ ॥
7ਲਾਲਿ ਰਤੀ ਸਚ ਭੈ ਵਸੀ ਭਾਇ ਰਤੀ ਰੰਗਿ ਰਾਸਿ ॥੨॥
8ਪ੍ਰਿਅ ਕੀ ਚੇਰੀ ਕਾਂਢੀਐ ਲਾਲੀ ਮਾਨੈ ਨਾਉ ॥
9ਸਾਚੀ ਪ੍ਰੀਤਿ ਨ ਤੁਟਈ ਸਾਚੇ ਮੇਲਿ ਮਿਲਾਉ ॥
10ਸਬਦਿ ਰਤੀ ਮਨੁ ਵੇਧਿਆ ਹਉ ਸਦ ਬਲਿਹਾਰੈ ਜਾਉ ॥੩॥
11ਸਾ ਧਨ ਰੰਡ ਨ ਬੈਸਈ ਜੇ ਸਤਿਗੁਰ ਮਾਹਿ ਸਮਾਇ ॥
12ਪਿਰੁ ਰੀਸਾਲੂ ਨਉਤਨੋ ਸਾਚਉ ਮਰੈ ਨ ਜਾਇ ॥
13ਨਿਤ ਰਵੈ ਸੋਹਾਗਣੀ ਸਾਚੀ ਨਦਰਿ ਰਜਾਇ ॥੪॥
14ਸਾਚੁ ਧੜੀ ਧਨ ਮਾਡੀਐ ਕਾਪੜੁ ਪ੍ਰੇਮ ਸੀਗਾਰੁ ॥
15ਚੰਦਨੁ ਚੀਤਿ ਵਸਾਇਆ ਮੰਦਰੁ ਦਸਵਾ ਦੁਆਰੁ ॥
16ਦੀਪਕੁ ਸਬਦਿ ਵਿਗਾਸਿਆ ਰਾਮ ਨਾਮੁ ਉਰ ਹਾਰੁ ॥੫॥
17ਨਾਰੀ ਅੰਦਰਿ ਸੋਹਣੀ ਮਸਤਕਿ ਮਣੀ ਪਿਆਰੁ ॥
18ਸੋਭਾ ਸੁਰਤਿ ਸੁਹਾਵਣੀ ਸਾਚੈ ਪ੍ਰੇਮਿ ਅਪਾਰ ॥
19ਬਿਨੁ ਪਿਰ ਪੁਰਖੁ ਨ ਜਾਣਈ ਸਾਚੇ ਗੁਰ ਕੈ ਹੇਤਿ ਪਿਆਰਿ ॥੬॥
20ਨਿਸਿ ਅੰਧਿਆਰੀ ਸੁਤੀਏ ਕਿਉ ਪਿਰ ਬਿਨੁ ਰੈਣਿ ਵਿਹਾਇ ॥
21ਅੰਕੁ ਜਲਉ ਤਨੁ ਜਾਲੀਅਉ ਮਨੁ ਧਨੁ ਜਲਿ ਬਲਿ ਜਾਇ ॥
22ਜਾ ਧਨ ਕੰਤਿ ਨ ਰਾਵੀਆ ਤਾ ਬਿਰਥਾ ਜੋਬਨੁ ਜਾਇ ॥੭॥
23ਸੇਜੈ ਕੰਤ ਮਹੇਲੜੀ ਸੂਤੀ ਬੂਝ ਨ ਪਾਇ ॥
24ਹਉ ਸੁਤੀ ਪਿਰੁ ਜਾਗਣਾ ਕਿਸ ਕਉ ਪੂਛਉ ਜਾਇ ॥
25ਸਤਿਗੁਰਿ ਮੇਲੀ ਭੈ ਵਸੀ ਨਾਨਕ ਪ੍ਰੇਮੁ ਸਖਾਇ ॥੮॥੨॥
26ਸਿਰੀਰਾਗੁ ਮਹਲਾ ੧ ॥
27ਆਪੇ ਗੁਣ ਆਪੇ ਕਥੈ ਆਪੇ ਸੁਣਿ ਵੀਚਾਰੁ ॥
28ਆਪੇ ਰਤਨੁ ਪਰਖਿ ਤੂੰ ਆਪੇ ਮੋਲੁ ਅਪਾਰੁ ॥
29ਸਾਚਉ ਮਾਨੁ ਮਹਤੁ ਤੂੰ ਆਪੇ ਦੇਵਣਹਾਰੁ ॥੧॥
30ਹਰਿ ਜੀਉ ਤੂੰ ਕਰਤਾ ਕਰਤਾਰੁ ॥
31ਜਿਉ ਭਾਵੈ ਤਿਉ ਰਾਖੁ ਤੂੰ ਹਰਿ ਨਾਮੁ ਮਿਲੈ ਆਚਾਰੁ ॥੧॥ ਰਹਾਉ ॥
32ਆਪੇ ਹੀਰਾ ਨਿਰਮਲਾ ਆਪੇ ਰੰਗੁ ਮਜੀਠ ॥
33ਆਪੇ ਮੋਤੀ ਊਜਲੋ ਆਪੇ ਭਗਤ ਬਸੀਠੁ ॥
34ਗੁਰ ਕੈ ਸਬਦਿ ਸਲਾਹਣਾ ਘਟਿ ਘਟਿ ਡੀਠੁ ਅਡੀਠੁ ॥੨॥
35ਆਪੇ ਸਾਗਰੁ ਬੋਹਿਥਾ ਆਪੇ ਪਾਰੁ ਅਪਾਰੁ ॥
36ਸਾਚੀ ਵਾਟ ਸੁਜਾਣੁ ਤੂੰ ਸਬਦਿ ਲਘਾਵਣਹਾਰੁ ॥
37ਨਿਡਰਿਆ ਡਰੁ ਜਾਣੀਐ ਬਾਝੁ ਗੁਰੂ ਗੁਬਾਰੁ ॥੩॥
38ਅਸਥਿਰੁ ਕਰਤਾ ਦੇਖੀਐ ਹੋਰੁ ਕੇਤੀ ਆਵੈ ਜਾਇ ॥
39ਆਪੇ ਨਿਰਮਲੁ ਏਕੁ ਤੂੰ ਹੋਰ ਬੰਧੀ ਧੰਧੈ ਪਾਇ ॥
40ਗੁਰਿ ਰਾਖੇ ਸੇ ਉਬਰੇ ਸਾਚੇ ਸਿਉ ਲਿਵ ਲਾਇ ॥੪॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath