ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 550 · Raag Bihaagraa · Guru Amar Daas Ji

1ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥

2ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥

3ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥

4ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥

5ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥

6ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥

7ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥

8ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥

9ਪਉੜੀ ॥

10ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥

11ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥

12ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥

13ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥

14ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥

15ਸਲੋਕ ਮਃ ੩ ॥

16ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਸੁਆਉ ਨ ਪਾਇਆ ॥

17ਨਾਨਕ ਰਸਨਾ ਸਬਦਿ ਰਸਾਇ ਜਿਨਿ ਹਰਿ ਹਰਿ ਮੰਨਿ ਵਸਾਇਆ ॥੧॥

18ਮਃ ੩ ॥

19ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਨਾਉ ਵਿਸਾਰਿਆ ॥

20ਨਾਨਕ ਗੁਰਮੁਖਿ ਰਸਨਾ ਹਰਿ ਜਪੈ ਹਰਿ ਕੈ ਨਾਇ ਪਿਆਰਿਆ ॥੨॥

21ਪਉੜੀ ॥

22ਹਰਿ ਆਪੇ ਠਾਕੁਰੁ ਸੇਵਕੁ ਭਗਤੁ ਹਰਿ ਆਪੇ ਕਰੇ ਕਰਾਏ ॥

23ਹਰਿ ਆਪੇ ਵੇਖੈ ਵਿਗਸੈ ਆਪੇ ਜਿਤੁ ਭਾਵੈ ਤਿਤੁ ਲਾਏ ॥

24ਹਰਿ ਇਕਨਾ ਮਾਰਗਿ ਪਾਏ ਆਪੇ ਹਰਿ ਇਕਨਾ ਉਝੜਿ ਪਾਏ ॥

25ਹਰਿ ਸਚਾ ਸਾਹਿਬੁ ਸਚੁ ਤਪਾਵਸੁ ਕਰਿ ਵੇਖੈ ਚਲਤ ਸਬਾਏ ॥

26ਗੁਰ ਪਰਸਾਦਿ ਕਹੈ ਜਨੁ ਨਾਨਕੁ ਹਰਿ ਸਚੇ ਕੇ ਗੁਣ ਗਾਏ ॥੫॥

27ਸਲੋਕ ਮਃ ੩ ॥

28ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥

29ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥

30ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥

31ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥

32ਮਃ ੩ ॥

33ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥

34ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥

35ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥

36ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥

37ਪਉੜੀ ॥

38ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥

39ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath