ਗੁਰੂ ਗ੍ਰੰਥ ਸਾਹਿਬ 551 · Raag Bihaagraa · Guru Amar Daas Ji
1ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥
2ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥
3ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥
4ਸਲੋਕ ਮਃ ੩ ॥
5ਕਰਮ ਧਰਮ ਸਭਿ ਬੰਧਨਾ ਪਾਪ ਪੁੰਨ ਸਨਬੰਧੁ ॥
6ਮਮਤਾ ਮੋਹੁ ਸੁ ਬੰਧਨਾ ਪੁਤ੍ਰ ਕਲਤ੍ਰ ਸੁ ਧੰਧੁ ॥
7ਜਹ ਦੇਖਾ ਤਹ ਜੇਵਰੀ ਮਾਇਆ ਕਾ ਸਨਬੰਧੁ ॥
8ਨਾਨਕ ਸਚੇ ਨਾਮ ਬਿਨੁ ਵਰਤਣਿ ਵਰਤੈ ਅੰਧੁ ॥੧॥
9ਮਃ ੪ ॥
10ਅੰਧੇ ਚਾਨਣੁ ਤਾ ਥੀਐ ਜਾ ਸਤਿਗੁਰੁ ਮਿਲੈ ਰਜਾਇ ॥
11ਬੰਧਨ ਤੋੜੈ ਸਚਿ ਵਸੈ ਅਗਿਆਨੁ ਅਧੇਰਾ ਜਾਇ ॥
12ਸਭੁ ਕਿਛੁ ਦੇਖੈ ਤਿਸੈ ਕਾ ਜਿਨਿ ਕੀਆ ਤਨੁ ਸਾਜਿ ॥
13ਨਾਨਕ ਸਰਣਿ ਕਰਤਾਰ ਕੀ ਕਰਤਾ ਰਾਖੈ ਲਾਜ ॥੨॥
14ਪਉੜੀ ॥
15ਜਦਹੁ ਆਪੇ ਥਾਟੁ ਕੀਆ ਬਹਿ ਕਰਤੈ ਤਦਹੁ ਪੁਛਿ ਨ ਸੇਵਕੁ ਬੀਆ ॥
16ਤਦਹੁ ਕਿਆ ਕੋ ਲੇਵੈ ਕਿਆ ਕੋ ਦੇਵੈ ਜਾਂ ਅਵਰੁ ਨ ਦੂਜਾ ਕੀਆ ॥
17ਫਿਰਿ ਆਪੇ ਜਗਤੁ ਉਪਾਇਆ ਕਰਤੈ ਦਾਨੁ ਸਭਨਾ ਕਉ ਦੀਆ ॥
18ਆਪੇ ਸੇਵ ਬਣਾਈਅਨੁ ਗੁਰਮੁਖਿ ਆਪੇ ਅੰਮ੍ਰਿਤੁ ਪੀਆ ॥
19ਆਪਿ ਨਿਰੰਕਾਰ ਆਕਾਰੁ ਹੈ ਆਪੇ ਆਪੇ ਕਰੈ ਸੁ ਥੀਆ ॥੭॥
20ਸਲੋਕ ਮਃ ੩ ॥
21ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥
22ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥
23ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥
24ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥
25ਮਃ ੩ ॥
26ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥
27ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥
28ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥
29ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥
30ਪਉੜੀ ॥
31ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥
32ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥
33ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥
34ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥
35ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥
36ਸਲੋਕ ਮਃ ੩ ॥
37ਸੇਖਾ ਅੰਦਰਹੁ ਜੋਰੁ ਛਡਿ ਤੂ ਭਉ ਕਰਿ ਝਲੁ ਗਵਾਇ ॥
38ਗੁਰ ਕੈ ਭੈ ਕੇਤੇ ਨਿਸਤਰੇ ਭੈ ਵਿਚਿ ਨਿਰਭਉ ਪਾਇ ॥
39ਮਨੁ ਕਠੋਰੁ ਸਬਦਿ ਭੇਦਿ ਤੂੰ ਸਾਂਤਿ ਵਸੈ ਮਨਿ ਆਇ ॥
40ਸਾਂਤੀ ਵਿਚਿ ਕਾਰ ਕਮਾਵਣੀ ਸਾ ਖਸਮੁ ਪਾਏ ਥਾਇ ॥
41ਨਾਨਕ ਕਾਮਿ ਕ੍ਰੋਧਿ ਕਿਨੈ ਨ ਪਾਇਓ ਪੁਛਹੁ ਗਿਆਨੀ ਜਾਇ ॥੧॥
42ਮਃ ੩ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath