ਗੁਰੂ ਗ੍ਰੰਥ ਸਾਹਿਬ 552 · Raag Bihaagraa · Guru Amar Daas Ji
1ਮਨਮੁਖ ਮਾਇਆ ਮੋਹੁ ਹੈ ਨਾਮਿ ਨ ਲਗੋ ਪਿਆਰੁ ॥
2ਕੂੜੁ ਕਮਾਵੈ ਕੂੜੁ ਸੰਗ੍ਰਹੈ ਕੂੜੁ ਕਰੇ ਆਹਾਰੁ ॥
3ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤੇ ਹੋਇ ਸਭੁ ਛਾਰੁ ॥
4ਕਰਮ ਧਰਮ ਸੁਚ ਸੰਜਮ ਕਰਹਿ ਅੰਤਰਿ ਲੋਭੁ ਵਿਕਾਰੁ ॥
5ਨਾਨਕ ਜਿ ਮਨਮੁਖੁ ਕਮਾਵੈ ਸੁ ਥਾਇ ਨਾ ਪਵੈ ਦਰਗਹਿ ਹੋਇ ਖੁਆਰੁ ॥੨॥
6ਪਉੜੀ ॥
7ਆਪੇ ਖਾਣੀ ਆਪੇ ਬਾਣੀ ਆਪੇ ਖੰਡ ਵਰਭੰਡ ਕਰੇ ॥
8ਆਪਿ ਸਮੁੰਦੁ ਆਪਿ ਹੈ ਸਾਗਰੁ ਆਪੇ ਹੀ ਵਿਚਿ ਰਤਨ ਧਰੇ ॥
9ਆਪਿ ਲਹਾਏ ਕਰੇ ਜਿਸੁ ਕਿਰਪਾ ਜਿਸ ਨੋ ਗੁਰਮੁਖਿ ਕਰੇ ਹਰੇ ॥
10ਆਪੇ ਭਉਜਲੁ ਆਪਿ ਹੈ ਬੋਹਿਥਾ ਆਪੇ ਖੇਵਟੁ ਆਪਿ ਤਰੇ ॥
11ਆਪੇ ਕਰੇ ਕਰਾਏ ਕਰਤਾ ਅਵਰੁ ਨ ਦੂਜਾ ਤੁਝੈ ਸਰੇ ॥੯॥
12ਸਲੋਕ ਮਃ ੩ ॥
13ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥
14ਨਾਮੁ ਪਦਾਰਥੁ ਪਾਈਐ ਅਚਿੰਤੁ ਵਸੈ ਮਨਿ ਆਇ ॥
15ਜਨਮ ਮਰਨ ਦੁਖੁ ਕਟੀਐ ਹਉਮੈ ਮਮਤਾ ਜਾਇ ॥
16ਉਤਮ ਪਦਵੀ ਪਾਈਐ ਸਚੇ ਰਹੈ ਸਮਾਇ ॥
17ਨਾਨਕ ਪੂਰਬਿ ਜਿਨ ਕਉ ਲਿਖਿਆ ਤਿਨਾ ਸਤਿਗੁਰੁ ਮਿਲਿਆ ਆਇ ॥੧॥
18ਮਃ ੩ ॥
19ਨਾਮਿ ਰਤਾ ਸਤਿਗੁਰੂ ਹੈ ਕਲਿਜੁਗ ਬੋਹਿਥੁ ਹੋਇ ॥
20ਗੁਰਮੁਖਿ ਹੋਵੈ ਸੁ ਪਾਰਿ ਪਵੈ ਜਿਨਾ ਅੰਦਰਿ ਸਚਾ ਸੋਇ ॥
21ਨਾਮੁ ਸਮੑਾਲੇ ਨਾਮੁ ਸੰਗ੍ਰਹੈ ਨਾਮੇ ਹੀ ਪਤਿ ਹੋਇ ॥
22ਨਾਨਕ ਸਤਿਗੁਰੁ ਪਾਇਆ ਕਰਮਿ ਪਰਾਪਤਿ ਹੋਇ ॥੨॥
23ਪਉੜੀ ॥
24ਆਪੇ ਪਾਰਸੁ ਆਪਿ ਧਾਤੁ ਹੈ ਆਪਿ ਕੀਤੋਨੁ ਕੰਚਨੁ ॥
25ਆਪੇ ਠਾਕੁਰੁ ਸੇਵਕੁ ਆਪੇ ਆਪੇ ਹੀ ਪਾਪ ਖੰਡਨੁ ॥
26ਆਪੇ ਸਭਿ ਘਟ ਭੋਗਵੈ ਸੁਆਮੀ ਆਪੇ ਹੀ ਸਭੁ ਅੰਜਨੁ ॥
27ਆਪਿ ਬਿਬੇਕੁ ਆਪਿ ਸਭੁ ਬੇਤਾ ਆਪੇ ਗੁਰਮੁਖਿ ਭੰਜਨੁ ॥
28ਜਨੁ ਨਾਨਕੁ ਸਾਲਾਹਿ ਨ ਰਜੈ ਤੁਧੁ ਕਰਤੇ ਤੂ ਹਰਿ ਸੁਖਦਾਤਾ ਵਡਨੁ ॥੧੦॥
29ਸਲੋਕੁ ਮਃ ੪ ॥
30ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥
31ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥
32ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥
33ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥
34ਮਃ ੩ ॥
35ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥
36ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥
37ਪਉੜੀ ॥
38ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥
39ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥
40ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥
41ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath