ਗੁਰੂ ਗ੍ਰੰਥ ਸਾਹਿਬ 553 · Raag Bihaagraa · Guru Amar Daas Ji
1ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥
2ਸਲੋਕੁ ਮਰਦਾਨਾ ੧ ॥
3ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥
4ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥
5ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥
6ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥
7ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥
8ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥
9ਮਰਦਾਨਾ ੧ ॥
10ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥
11ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥
12ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥
13ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥
14ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥
15ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥
16ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥
17ਪਉੜੀ ॥
18ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥
19ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥
20ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥
21ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥
22ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥
23ਸਲੋਕੁ ਮਃ ੩ ॥
24ਏਹਾ ਸੰਧਿਆ ਪਰਵਾਣੁ ਹੈ ਜਿਤੁ ਹਰਿ ਪ੍ਰਭੁ ਮੇਰਾ ਚਿਤਿ ਆਵੈ ॥
25ਹਰਿ ਸਿਉ ਪ੍ਰੀਤਿ ਊਪਜੈ ਮਾਇਆ ਮੋਹੁ ਜਲਾਵੈ ॥
26ਗੁਰ ਪਰਸਾਦੀ ਦੁਬਿਧਾ ਮਰੈ ਮਨੂਆ ਅਸਥਿਰੁ ਸੰਧਿਆ ਕਰੇ ਵੀਚਾਰੁ ॥
27ਨਾਨਕ ਸੰਧਿਆ ਕਰੈ ਮਨਮੁਖੀ ਜੀਉ ਨ ਟਿਕੈ ਮਰਿ ਜੰਮੈ ਹੋਇ ਖੁਆਰੁ ॥੧॥
28ਮਃ ੩ ॥
29ਪ੍ਰਿਉ ਪ੍ਰਿਉ ਕਰਤੀ ਸਭੁ ਜਗੁ ਫਿਰੀ ਮੇਰੀ ਪਿਆਸ ਨ ਜਾਇ ॥
30ਨਾਨਕ ਸਤਿਗੁਰਿ ਮਿਲਿਐ ਮੇਰੀ ਪਿਆਸ ਗਈ ਪਿਰੁ ਪਾਇਆ ਘਰਿ ਆਇ ॥੨॥
31ਪਉੜੀ ॥
32ਆਪੇ ਤੰਤੁ ਪਰਮ ਤੰਤੁ ਸਭੁ ਆਪੇ ਆਪੇ ਠਾਕੁਰੁ ਦਾਸੁ ਭਇਆ ॥
33ਆਪੇ ਦਸ ਅਠ ਵਰਨ ਉਪਾਇਅਨੁ ਆਪਿ ਬ੍ਰਹਮੁ ਆਪਿ ਰਾਜੁ ਲਇਆ ॥
34ਆਪੇ ਮਾਰੇ ਆਪੇ ਛੋਡੈ ਆਪੇ ਬਖਸੇ ਕਰੇ ਦਇਆ ॥
35ਆਪਿ ਅਭੁਲੁ ਨ ਭੁਲੈ ਕਬ ਹੀ ਸਭੁ ਸਚੁ ਤਪਾਵਸੁ ਸਚੁ ਥਿਆ ॥
36ਆਪੇ ਜਿਨਾ ਬੁਝਾਏ ਗੁਰਮੁਖਿ ਤਿਨ ਅੰਦਰਹੁ ਦੂਜਾ ਭਰਮੁ ਗਇਆ ॥੧੩॥
37ਸਲੋਕੁ ਮਃ ੫ ॥
38ਹਰਿ ਨਾਮੁ ਨ ਸਿਮਰਹਿ ਸਾਧਸੰਗਿ ਤੈ ਤਨਿ ਉਡੈ ਖੇਹ ॥
39ਜਿਨਿ ਕੀਤੀ ਤਿਸੈ ਨ ਜਾਣਈ ਨਾਨਕ ਫਿਟੁ ਅਲੂਣੀ ਦੇਹ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath