ਗੁਰੂ ਗ੍ਰੰਥ ਸਾਹਿਬ 554 · Raag Bihaagraa
1ਮਃ ੫ ॥
2ਘਟਿ ਵਸਹਿ ਚਰਣਾਰਬਿੰਦ ਰਸਨਾ ਜਪੈ ਗੁਪਾਲ ॥
3ਨਾਨਕ ਸੋ ਪ੍ਰਭੁ ਸਿਮਰੀਐ ਤਿਸੁ ਦੇਹੀ ਕਉ ਪਾਲਿ ॥੨॥
4ਪਉੜੀ ॥
5ਆਪੇ ਅਠਸਠਿ ਤੀਰਥ ਕਰਤਾ ਆਪਿ ਕਰੇ ਇਸਨਾਨੁ ॥
6ਆਪੇ ਸੰਜਮਿ ਵਰਤੈ ਸ੍ਵਾਮੀ ਆਪਿ ਜਪਾਇਹਿ ਨਾਮੁ ॥
7ਆਪਿ ਦਇਆਲੁ ਹੋਇ ਭਉ ਖੰਡਨੁ ਆਪਿ ਕਰੈ ਸਭੁ ਦਾਨੁ ॥
8ਜਿਸ ਨੋ ਗੁਰਮੁਖਿ ਆਪਿ ਬੁਝਾਏ ਸੋ ਸਦ ਹੀ ਦਰਗਹਿ ਪਾਏ ਮਾਨੁ ॥
9ਜਿਸ ਦੀ ਪੈਜ ਰਖੈ ਹਰਿ ਸੁਆਮੀ ਸੋ ਸਚਾ ਹਰਿ ਜਾਨੁ ॥੧੪॥
10ਸਲੋਕੁ ਮਃ ੩ ॥
11ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥
12ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥
13ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥
14ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥
15ਮਃ ੩ ॥
16ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥
17ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥
18ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥
19ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥
20ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥
21ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥
22ਪਉੜੀ ॥
23ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥
24ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥
25ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥
26ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥
27ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥੧੫॥
28ਸਲੋਕ ਮਃ ੩ ॥
29ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥
30ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥
31ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥
32ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥
33ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥
34ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥
35ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥
36ਮਃ ੩ ॥
37ਇਹੁ ਜਗਤੁ ਜੀਵਤੁ ਮਰੈ ਜਾ ਇਸ ਨੋ ਸੋਝੀ ਹੋਇ ॥
38ਜਾ ਤਿਨਿੑ ਸਵਾਲਿਆ ਤਾਂ ਸਵਿ ਰਹਿਆ ਜਗਾਏ ਤਾਂ ਸੁਧਿ ਹੋਇ ॥
39ਨਾਨਕ ਨਦਰਿ ਕਰੇ ਜੇ ਆਪਣੀ ਸਤਿਗੁਰੁ ਮੇਲੈ ਸੋਇ ॥
40ਗੁਰ ਪ੍ਰਸਾਦਿ ਜੀਵਤੁ ਮਰੈ ਤਾ ਫਿਰਿ ਮਰਣੁ ਨ ਹੋਇ ॥੨॥
41ਪਉੜੀ ॥
42ਜਿਸ ਦਾ ਕੀਤਾ ਸਭੁ ਕਿਛੁ ਹੋਵੈ ਤਿਸ ਨੋ ਪਰਵਾਹ ਨਾਹੀ ਕਿਸੈ ਕੇਰੀ ॥
43ਹਰਿ ਜੀਉ ਤੇਰਾ ਦਿਤਾ ਸਭੁ ਕੋ ਖਾਵੈ ਸਭ ਮੁਹਤਾਜੀ ਕਢੈ ਤੇਰੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath